Menu

ਸ਼ਹੀਦ ਭਗਤ ਸਿੰਘ ਅਤੇ ਉਨਾਂ ਦੇ ਸਾਥੀਆਂ ਨੂੰ ਸ਼ਹੀਦੀ ਦਿਵਸ ਮੌਕੇ ਵੱਖਰੇ ਢੰਗ ਨਾਲ ਕੀਤਾ ਸਿਜਦਾ

 ਬਠਿੰਡਾ, 23 ਮਾਰਚ (ਗੁਰਜੀਤ,ਫੋਟੋ : ਰਾਮ ਸਿੰਘ ਗਿੱਲ) – ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਕਮਲਜੀਤ ਲਾਂਬਾ ਦੀ ਯੋਗ ਰਹਿਨੁਮਾਈ ਹੇਠ ਅਤੇ ਸ੍ਰੀ ਅਰੁਣ ਗੁਪਤਾ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ੍ਰੀ ਅਸ਼ੋਕ ਕੁਮਾਰ ਚੌਹਾਨ, ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਕੋਰੋਨਾ ਮਹਾਂਮਾਰੀ ਸਬੰਧੀ ਸਰੀਰਕ ਦੂਰੀ ਅਤੇ ਮਾਸਕ ਸਬੰਧੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੇਂਦਰੀ ਜੇਲ, ਬਠਿੰਡਾ ਦੇ ਕੈਦੀਆਂ/ਹਵਾਲਾਤੀਆਂ ਨਾਲ 23 ਮਾਰਚ, 2021 ਦੇ ਸ਼ਹੀਦਾਂ ਨੂੰ ਸਨਮਾਨ ਭੇਟ ਕਰਦੇ ਹੋਏ ਉਹਨਾਂ ਦਾ ਸ਼ਹੀਦੀ ਦਿਹਾੜਾ ਨਿਵੇਕਲੇ ਢੰਗ ਨਾਲ ਮਨਾਇਆ ਗਿਆ।

ਇਸ ਦੌਰਾਨ ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਸ਼ੋਕ ਕੁਮਾਰ ਚੌਹਾਨ ਸ਼ਹੀਦ ਭਗਤ ਸਿੰਘ ਵੱਲੋਂ ਸਮਾਜ ਦੇ ਕਿਸੇ ਵੀ ਤਬਕੇ ਨਾਲ ਹੋ ਰਹੇ ਅਨਿਆਂ ਖਿਲਾਫ ਅਵਾਜ਼ ਉਠਾਉਣ ਅਤੇ ਸਮਾਜ ਵਿੱਚ ਰਹਿਣ ਵਾਲੇ ਹਰੇਕ ਮਨੁੱਖ ਦੇ ਜਿਉਣ ਦੇ ਅਧਿਕਾਰ ਦੀ ਰਾਖੀ ਕਰਨ ਦੇ ਵਿਚਾਰਾਂ ਨੂੰ ਅਮਲੀ ਰੂਪ ਵਿੱਚ ਅਪਣਾਉਣ ਹਿਤ ਕੇਂਦਰੀ ਜੇਲ ਦੇ ਕੈਦੀਆਂ ਤੇ ਹਵਾਲਾਤੀਆਂ ਵੱਲੋਂ ਜੇਲ ਵਿੱਚ ਚੰਗਾ ਖਾਣਾ ਨਾ ਮਿਲਣ ਸਬੰਧੀ ਦਰਖਾਸਤ ਦੀ ਪੜਤਾਲ ਕੀਤੀ ਗਈ ਤੇ ਸਾਰੇ ਕੈਦੀਆਂ ਦੇ ਲਿਖਤੀ ਰੂਪ ਵਿੱਚ ਬਿਆਨ ਦਰਜ਼ ਕੀਤੇ ਗਏ ਅਤੇ ਇਸ ਸਬੰਧੀ ਰਿਪੋਰਟ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਅਤੇ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੂੰ ਭੇਜੀ ਗਈ।

ਇਸ ਦੌਰਾਨ ਜੇਲ ਅਧਿਕਾਰੀਆਂ ਨੂੰ ਵੀ ਲੋੜੀਦੀਆਂ ਹਦਾਇਤਾ ਜਾਰੀ ਕੀਤੀਆਂ ਗਈਆਂ। ਜੇਲ ਦੇ ਕੈਦੀਆਂ/ਹਵਾਲਾਤੀਆਂ ਦੇ ਅਧਿਕਾਰਾਂ ਸਬੰਧੀ ਲਾਹੌਰ ਸਾਜਿਸ਼ ਕੇਸ ਵਿੱਚ 8 ਮਈ 1930 ਨੂੰ ਸਪੈਸ਼ਨ ਟਿ੍ਰਬਿਊਨਲ ਨੂੰ ਲਿਖੀ ਚਿੱਠੀ ਵਿੱਚ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਵਿਚਾਰਾਂ ਨੂੰ ਅੱਜ ਦੇ ਸਮੇਂ ਵਿੱਚ ਵੀ ਅਮਲੀ ਰੂਪ ਵਿੱਚ ਜਾਮਾ ਪਹਨਾਉਣ ਲਈ ਸ੍ਰੀ ਅਸ਼ੋਕ ਕੁਮਾਰ ਚੌਹਾਨ, ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਕੈਦੀਆਂ ਨੂੰ ਉਹਨਾਂ ਦੇ ਵੱਖ-ਵੱਖ ਅਧਿਕਾਰਾਂ ਜਿਵੇਂ ਕਿ ਉਹਨਾਂ ਨੂੰ ਆਪਣੇ ਵਕੀਲ ਨੂੰ ਮਿਲਣ ਦਾ ਹੱਕ ਬਾਰੇ, ਅਖ਼ਬਾਰ, ਮੈਗਜ਼ਿਨ, ਕਿਤਾਬਾਂ ਆਦਿ ਪੜਨ ਦੀ ਸਹੂਲਤ ਬਾਰੇ, ਮੈਡੀਕਲ ਸਹਾਇਤਾ, ਸਾਫ਼-ਸੁਧਰੇ ਖਾਣੇ ਸਬੰਧੀ, ਮੁਫ਼ਤ ਕਾਨੂੰਨੀ ਸਹਾਇਤਾ ਬਾਰੇ, ਮਾਨਯੋਗ ਹਾਈਕੋਰਟ ਵਿਖੇ ਅਪੀਲ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

        ਇਸ ਤੋਂ ਇਲਾਵਾ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਠਿੰਡਾ ਲਾਅ ਕਾਲਜ ਦੇ ਵਿਦਿਆਰਥੀਆਂ ਨਾਲ ਅਜ਼ਾਦੀ ਸੰਘਰਸ਼ ਵਿੱਚ ਸੁੰਤਤਰਤਾ ਸਗਰਾਮੀਆਂ ਵੱਲੋਂ ਪਾਏ ਯੋਗਦਾਨ ਸਬੰਧੀ ਜਾਣਕਾਰੀ ਦੇਣ ਲਈ ਆਨਲਾਇਨ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਤੇ ਪ੍ਰੋਫੈਸਰ ਐਨ.ਕੇ. ਗੋਸਾਈਂ ਵੱਲੋਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਲਈ ਸੁਨੇਹਾ ਦਿੱਤਾ। ਇਸ ਮੌਕੇ ’ਤੇ ਸ੍ਰੀਮਤੀ ਕਿਰਨਪਾਲ ਕੌਰ, ਵਕੀਲ ਸਾਹਿਬਾਨ ਵੱਲੋਂ ਵੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ, 1968 ਅਤੇ ਮਾਨਯੋਗ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans