Menu

ਫੋਰਡ ਨੇ 30,000 ਕਰਮਚਾਰੀਆਂ ਨੂੰ ਕੀਤੀ ਘਰ ਤੋਂ ਕੰਮ ਕਰਨ ਦੀ ਪੇਸ਼ਕਸ਼

ਫਰਿਜ਼ਨੋ (ਕੈਲੀਫੋਰਨੀਆ), 23 ਮਾਰਚ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਫੋਰਡ ਮੋਟਰ ਕੰਪਨੀ ਕੋਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਆਪਣੇ ਹਜ਼ਾਰਾਂ  ਕਰਮਚਾਰੀਆਂ ਨੂੰ ਅਣਮਿਥੇ ਸਮੇਂ ਲਈ ਘਰ ਤੋਂ ਕੰਮ ਜਾਰੀ ਰੱਖਣ ਦੀ ਆਗਿਆ ਦੇ ਰਹੀ ਹੈ। ਫੋਰਡ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਦੇ  ਤਕਰੀਬਨ 30,000 ਕਰਮਚਾਰੀ ਜੋ ਮਹਾਂਮਾਰੀ ਦੇ ਦੌਰਾਨ ਘਰ ਤੋਂ ਕੰਮ ਕਰ ਰਹੇ ਸਨ , ਭਵਿੱਖ ਵਿੱਚ ਵੀ ਘਰ ਤੋਂ ਕੰਮ ਜਾਰੀ ਰੱਖ ਸਕਦੇ ਹਨ।
ਇਹ ਯੋਜਨਾ ਕਰਮਚਾਰੀਆਂ ਨੂੰ ਪਿਛਲੇ ਹਫਤੇ ਸਟਾਫ ਦੀ ਮੀਟਿੰਗ ਦੌਰਾਨ ਪੇਸ਼ ਕੀਤੀ ਗਈ, ਜੋ ਕਿ ਸਿਰਫ ਦਫਤਰੀ ਕਰਮਚਾਰੀਆਂ ‘ਤੇ ਲਾਗੂ ਹੁੰਦੀ ਹੈ। ਫੋਰਡ ਦੇ ਵਿਸ਼ਵ ਭਰ ਵਿੱਚ 186,000 ਕਰਮਚਾਰੀ ਹਨ, ਜਿਨ੍ਹਾਂ ਵਿੱਚੋਂ 30,000 ਹਿਊਮਨ ਰਿਸੋਰਸ, ਇਨਫਰਮੇਸ਼ਨ ਤਕਨਾਲੋਜੀ ਅਤੇ ਅਕਾਊਂਟਿੰਗ ਵਰਗੇ ਖੇਤਰਾਂ ਵਿੱਚ ਵ੍ਹਾਈਟ ਕਾਲਰ ਜਾਂ ਪ੍ਰਬੰਧਕੀ ਭੂਮਿਕਾਵਾਂ ਵਿੱਚ ਹਨ।  ਕੰਪਨੀ ਦੇ ਅਮਰੀਕਾ ਦੀਆਂ ਫੈਕਟਰੀਆਂ ਵਿੱਚ ਹੋਰ 56,000 ਕਾਮੇ ਘੰਟਿਆਂ ਦੇ ਹਿਸਾਬ ਨਾਲ ਕੰਮ ਕਰਦੇ ਹਨ ਅਤੇ ਦੁਨੀਆ ਭਰ ਵਿੱਚ 65
ਮੈਨੂਫੈਕਚਰ ਪਲਾਂਟ ਹਨ। ਮਿਸ਼ੀਗਨ ਦੇ ਡੀਅਰਬਰਨ ਵਿੱਚ ਫੋਰਡ ਦਾ ਹੈੱਡਕੁਆਰਟਰ ਜੋ ਪਿਛਲੇ ਸਾਲ ਮਾਰਚ ਦੇ ਅੱਧ ਵਿੱਚ ਮਹਾਂਮਾਰੀ ਕਾਰਨ ਖਾਲੀ ਹੋ ਗਿਆ ਸੀ ਦੇ ਇਸ ਸਾਲ ਵੀ ਘੱਟੋ ਘੱਟ ਗਰਮੀ ਤੱਕ ਖਾਲੀ ਰਹਿਣ ਦੀ ਉਮੀਦ ਹੈ। ਫੋਰਡ ਦੇ ਪਲਾਂਟਾਂ ਵਿੱਚ ਕਰਮਚਾਰੀਆਂ ਨੇ ਮਹਾਂਮਾਰੀ ਦੇ ਦੌਰਾਨ ਵੀ ਸਾਈਟ ‘ਤੇ ਕੰਮ ਕਰਨਾ ਜਾਰੀ ਰੱਖਿਆ ਹੈ, ਪਰ  ਇਸ ਦੌਰਾਨ ਉਹ ਵਾਇਰਸ ਤੋਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਕੋਵਿਡ ਟੈਸਟਿੰਗ ਆਦਿ ਦੀ ਪਾਲਣਾ ਕਰ ਰਹੇ ਹਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans