Menu

ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਵਰਚੁਅਲ ਸਮਾਗਮ ਰਾਹੀਂ ਲੋਕ ਸਮਰਪਿਤ

ਫਾਜ਼ਿਲਕਾ, 25 ਮਾਰਚ (ਰਿਤਿਸ਼) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਅੱਜ ਵਰਚੂਅਲ ਸਮਾਗਮ ਰਾਹੀਂ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਤਹਿਤ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਿਮ ਮਹਿੰਦਰਾ ਨੇ ਰਾਜ ਦੇ 9 ਨਵੇਂ ਪੁਲਿਸ ਥਾਣਿਆਂ ਦੀਆਂ ਨਵੀਂਆਂ ਇਮਾਰਤਾਂ ਦਾ ਉਦਘਾਟਨ ਕੀਤਾ ਜਿਸ ਵਿਚ ਫਾਜ਼ਿਲਕਾ ਜ਼ਿਲੇ ਦੇ ਬਹਾਵਵਾਲਾ ਦਾ ਪੁਲਿਸ ਸਟੇਸ਼ਨ ਵੀ ਸ਼ਾਮਿਲ ਹੈ।
ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ 151 ਅਪਗ੍ਰੇਡਡ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਮਾਰਚ 2022 ਤੱਕ ਪੰਜਾਬ ਸਿਹਤ ਕੇਂਦਰਾਂ ਦੇ ਟੀਚੇ ਨੂੰ ਇਕ ਸਾਲ ਪਹਿਲਾਂ ਹੀ ਪੂਰਾ ਕਰ ਲਿਆ ਹੈ ਤਾਂਕਿ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੁਲਤਾਂ ਦਿੱਤੀਆਂ ਜਾ ਸਕਨ। ਉਨਾਂ ਨੇ ਕਿਹਾ ਕਿ ਇੰਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਤੇ ਸਰਕਾਰ ਨੇ 11.5 ਕਰੋੜ ਰੁਪਏ ਖਰਚ ਕੀਤੇ ਹਨ। ਉਨਾਂ ਨੇ ਦੱਸਿਆ ਕਿ ਇਹ ਕੇਂਦਰ ਦਿਹਾਤੀ ਖੇਤਰਾਂ ਵਿਚ ਲੋਕਾਂ ਨੂੰ ਮਿਆਰੀ ਸਿਹਤ ਸਹੁਲਤਾਂ ਮੁਹਈਆਂ ਕਰਵਾਉਣ ਵਿਚ ਅਹਿਮ ਕੜੀ ਵਜੋਂ ਕੰਮ ਕਰ ਰਹੇ ਹਨ ਅਤੇ ਟੈਲੀ ਮੈਡੀਸਿਨ ਸੇਵਾਵਾਂ ਨੇ ਇੰਨਾਂ ਦੀ ਕਾਰਜਕੁਸ਼ਲਤਾ ਵਿਚ ਹੋਰ ਵੀ ਵਾਧਾ ਕੀਤਾ ਹੋਇਆ ਹੈ। ਉਨਾਂ ਨੈ ਦੱਸਿਆ ਕਿ ਹੁਣ ਤੱਕ 2820 ਅਜਿਹੇ ਸਿਹਤ ਕੇਂਦਰ ਬਣ ਕੇ ਤਿਆਰ ਹੋ ਚੁੱਕੇ ਹਨ।
ਇਸ ਮੌਕੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੰਘ ਸਿੱਧੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿਹਾਤੀ ਖੇਤਰਾਂ ਵਿਚ ਸਥਾਪਿਤ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਤਰਜ ਤੇ ਹੀ ਸ਼ਹਿਰੀ ਖੇਤਰਾਂ ਵਿਚ ਵੀ 700 ਸਿਹਤ ਕੇਂਦਰ ਸਥਾਪਿਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਨਾਂ ਦਾ ਉਦੇਸ਼ ਸ਼ਹਿਰੀ ਖੇਤਰਾਂ ਵਿਚ ਜੱਚਾ ਬੱਚਾ ਦੀ ਮੌਤ ਦਰ ਘੱਟ ਕਰਦੇ ਹੋਏ ਸ਼ਹਿਰੀ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੁਲਤ ਮੁਹਈਆ ਕਰਵਾਉਣਾ ਹੈ।
ਇਸ ਮੌਕੇ ਮਾਲ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਨੇ ਮਾਲ ਮਹਿਕਮੇ ਦੇ ਕੰਮ ਕਾਜ ਵਿਚ ਸੁਧਾਰ ਲਿਆਉਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਲੋਕਾਂ ਨਾਲ ਸਾਂਝੇ ਕਰਨ ਤੋਂ ਇਲਾਵਾ ਵਿਭਾਗ ਦੇ ਕਈ ਪ੍ਰੋਜੈਕਟ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।
ਓਧਰ ਜ਼ਿਲਾ ਹੈਡਕੁਆਰਟਰ ਤੋਂ ਇਸ ਪ੍ਰੋਗਰਾਮ ਵਿਚ ਜੁੜੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਜ਼ਿਲੇ ਵਿਚ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਏ.ਡੀ.ਸੀ. ਡੀ ਸ੍ਰੀ ਨਵਲ ਰਾਮ, ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਕੰਵਰਜੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ, ਜ਼ਿਲਾ ਪ੍ਰੀਸ਼ਦ ਚੇਅਰਮੈਨ ਮਮਤਾ ਕੰਬੋਜ, ਸ੍ਰੀ ਸੁਰਿੰਦਰ ਕਾਲੜਾ, ਸ੍ਰੀ ਅਮਨ ਦੁਰੇਜਾ, ਸਤਪਾਲ ਭੁਸਰੀ ਵੀ ਹਾਜਰ ਸਨ।

Listen Live

Subscription Radio Punjab Today

Our Facebook

Social Counter

  • 18901 posts
  • 1 comments
  • 0 fans

Log In