Menu

ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚੀ ਸਰਕਾਰੀ ਸਕੂਲਾਂ ਦੀ ਨਵੇਂ ਸੈਸ਼ਨ ਦੀ ਦਾਖਲਾ ਜਾਗਰੂਕਤਾ ਮੁਹਿੰਮ

ਫਾਜ਼ਿਲਕਾ, 25 ਮਾਰਚ (ਰਿਤਿਸ਼) – ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਹਰ ਪੱਖੋਂ ਬਦਲੀ ਨੁਹਾਰ ਦਾ ਲਾਹਾ ਹਰ ਬੱਚੇ ਅਤੇ ਮਾਪੇ ਤੱਕ ਪਹੁੰਚਾਉਣ ਲਈ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਤ੍ਰਿਲੋਚਨ ਸਿੰਘ ਸਿੱਧੂ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਬਾਰੇ ਦੱਸਦਿਆਂ ਕਿਹਾ ਕਿ ਅੱਠਵੀਂ ਜਮਾਤ ਤੱਕ ਬਿਲਕੁੱਲ ਮੁਫ਼ਤ ਅਤੇ ਨੌਵੀਂ ਤੋਂ ਗਿਆਰਵੀਂ ਜਮਾਤਾਂ ਲਈ ਨਾ-ਮਾਤਰ ਫੀਸ ਖਰਚੇ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣ ਦੇ ਸਮਰੱਥ ਬਣੇ ਸਰਕਾਰੀ ਸਕੂਲਾਂ ਬਾਰੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਫਲੈਕਸਾਂ ਅਤੇ ਪੈਂਫਲਿਟਾਂ ਸਮੇਤ ਹੋਰਨਾਂ ਤਰੀਕਿਆਂ ਦਾ ਇਸਤੇਮਾਲ ਕਰਨ ਦੇ ਨਾਲ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਸਿਆਣੇ ਬੰਦਿਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਕੋਲ ਸਕੂਲੀ ਸਿੱਖਿਆ ਦੇ ਨਾਲ ਨਾਲ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਦਾ ਵੀ ਬਿਹਤਰੀਨ ਢਾਂਚਾ ਉਪਲਬਧ ਹੈ।ਕੋਰੋਨਾ ਪਾਬੰਦੀਆਂ ਦੌਰਾਨ ਸਕੂਲਾਂ ਦੀ ਤਾਲਾਬੰਦੀ ਸਮੇਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ਦੇ ਸਾਧਨਾਂ ਰਾਹੀਂ ਮੁਹੱਈਆ ਕਰਵਾਈ ਆਨਲਾਈਨ ਸਿੱਖਿਆ ਸਰਕਾਰੀ ਸਕੂਲਾਂ ਦਾ ਆਪਣੇ ਆਪ ਵਿੱਚ ਵੱਡਾ ਕਦਮ ਰਿਹਾ ਹੈ।ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਫੈਸਲੇ ਅਨੁਸਾਰ ਇਹਨੀਂ ਦਿਨੀਂ ਵਿਦਿਆਰਥੀਆਂ ਲਈ ਸਕੂਲ ਬੰਦ ਹੋਣ ਦੇ ਸਮੇਂ ਦੌਰਾਨ ਵੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀਆਂ ਜ਼ੂਮ ਜਮਾਤਾਂ ਲਗਾ ਕੇ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ।ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਫ਼ੋਨ ਕਰਕੇ ਪੜ੍ਹਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਦੇ ਪ੍ਰਿੰਸੀਪਲ ਸ੍ਰੀਮਤੀ ਮੰਜੂ ਠਕਰਾਲ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿੱਚ ਹੋਰਨਾਂ ਜਮਾਤਾਂ ਦੀ ਪੜ੍ਹਾਈ ਦੇ ਨਾਲ ਨਾਲ ਗਿਆਰਵੀਂ ਅਤੇ ਬਾਰਵੀਂ ਜਮਾਤਾਂ ਲਈ ਸਾਇੰਸ ਵਿਸ਼ਿਆਂ ਦੀ ਪੜ੍ਹਾਈ ਵੀ ਉਪਲਬਧ ਹੈ।ਉਹਨਾਂ ਕਿਹਾ ਕਿ  ਲੈਕਚਰਾਰਾਂ/ ਅਧਿਆਪਕਾਂ ਵੱਲੋਂ ਖੁਦ ਨਜ਼ਦੀਕੀ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਸਕੂਲ ਦੀ ਬਿਹਤਰ ਪੜ੍ਹਾਈ ਬਾਰੇ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਸਰਕਾਰੀ ਹਾਈ ਸਕੂਲ ਪੱਕਾ ਚਿਸ਼ਤੀ ਦੇ ਹੈਡਮਾਸਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਬਦਲੀ ਨੁਹਾਰ ਦਾ ਸੁਨੇਹਾ ਮਾਪਿਆਂ ਤੱਕ ਪਹੁੰਚਾਉਣ ਲਈ ਪਿੰਡ ਦੀਆਂ ਸੱਥਾਂ ਵਿੱਚ ਨੁੱੱਕੜ ਨਾਟਕ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕੀ ਇਸ ਦੌਰਾਨ ਪਿੰਡ ਵਾਸੀਆਂ ਸਾਹਮਣੇ ਸਕੂਲ ਦੀ ਪ੍ਰਗਤੀ ਰਿਪੋਰਟ ਵੀ ਪੜ੍ਹੀ ਗਈ। ਸਰਕਾਰੀ ਹਾਈ ਸਕੂਲ ਹੀਰਾਵਾਲੀ ਦੇ ਹੈਡਮਿਸਟ੍ਰੈਸ ਡਾ. ਨਵਜੀਤ ਕੌਰ ਸਰਾਂ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵੱਲੋਂ ਵੀ ਪਿੰਡਾਂ ਦੀਆਂ ਸੱਥਾਂ ਲਈ ਜਾਗਰੂਕਤਾ ਨੁੱਕੜ ਨਾਟਕ ਤਿਆਰ ਕੀਤਾ ਗਿਆ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans