Menu

ਬਠਿੰਡਾ : ਕੋਵਿਡ-19 ਟੀਕਾਕਰਨ ਸਬੰਧੀ ਸਿਵਲ ਸਰਜਨ ਦਫ਼ਤਰ ਵਿਖੇ ਮੀਟਿੰਗ ਆਯੋਜਿਤ

ਬਠਿੰਡਾ, 26 ਮਾਰਚ(ਗੁਰਜੀਤ,ਫੋਟੋ: ਰਾਮ ਸਿੰਘ ਗਿੱਲ) – ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਬਠਿੰਡਾ ਸ਼ਹਿਰ ਵਿੱਚ ਕੰਮ ਕਰ ਰਹੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਕੋਵਿਡ-19 ਟੀਕਾਕਰਨ ਸਬੰਧੀ ਦਫ਼ਤਰ ਸਿਵਲ ਸਰਜਨ ਵਿਖੇ ਮੀਟਿੰਗ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਅਪ੍ਰੈਲ ਤੋਂ 45 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਦਾ ਟੀਕਾਕਰਨ ਸ਼ੁਰੂ ਕੀਤਾ ਜਾਣਾ ਹੈ। ਉਨਾਂ ਦੱਸਿਆ ਕਿ ਇਸ ਟੀਕਾਕਰਨ ਲਈ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਬਠਿੰਡਾ, ਜੱਚਾ ਬੱਚਾ ਹਸਪਤਾਲ ਬਠਿੰਡਾ, ਅਰਬਨ ਸਿਹਤ ਕੇਂਦਰ ਬਸਤੀ ਲਾਲ ਸਿੰਘ, ਜਨਤਾ ਨਗਰ, ਪਰਸਰਾਮ ਨਗਰ ਅਤੇ ਬੇਅੰਤ ਨਗਰ ਬਠਿੰਡਾ ਵਿਖੇ ਟੀਕਾਕਰਨ ਸੈਸ਼ਨ ਚਲਾਏ ਜਾ ਰਹੇ ਹਨ।
ਇਸ ਮੌਕੇ ਜ਼ਿਲਾ ਟੀਕਾਕਰਨ  ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ ਨੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਸ ਟੀਕਾਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ ਅਤੇ ਉਨਾਂ ਦਾ ਟੀਕਾਕਰਨ ਕਰਵਾਇਆ ਜਾਵੇ। ਇਸ ਮੀਟਿੰਗ ਵਿੱਚ ਸਮਰਪਨ ਵੈਲਫੇਅਰ ਸੁਸਾਇਟੀ, ਬਠਿੰਡਾ ਵਿਕਾਸ ਮੰਚ, ਅੰਬੂਜਾ ਸੀਮਿੰਟ ਫਾਊਂਡੇਸ਼ਨ ਬਠਿੰਡਾ, ਅਰਪਨ ਵੈਲਫੇਅਰ, ਆਨਕੁਆਰਡੀਨੇਟਰ, ਸਹਾਰਾ ਜਨ ਸੇਵਾ, ਜੰਗ ਬਲੱਡ, ਦੋਸਤ ਵੈਲਫੇਅਰ ਸੁਸਾਇਟੀ, ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ, ਭਾਰਤ ਸਵੈ-ਅਭਿਮਾਨ ਟ੍ਰੱਸਟ ਦੇ ਅਹੁਦੇਦਾਰ ਨੇ ਭਾਗ ਲਿਆ ਅਤੇ ਉਨਾਂ ਵਿਸਵਾਸ਼ ਦੁਆਇਆ ਕਿ ਇਸ ਨੋਬਲ ਕਾਜ਼ ਵਿੱਚ ਪਹਿਲਾਂ ਦੀ ਤਰਾਂ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ, ਜ਼ਿਲਾ ਬੀ.ਸੀ.ਸੀ. ਕੁਆਰਡੀਨੇਟਰ ਨਰਿੰਦਰ ਕੁਮਾਰ ਅਤੇ ਗੋਪਾਲ ਰਾਏ ਹਾਜ਼ਰ ਸਨ ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39886 posts
  • 0 comments
  • 0 fans