Menu

ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਸਮਾਜ ਦੀ ਕੀਤੀ ਜਾ ਸਕਦੀ ਹੈ ਸਿਰਜਣਾ

ਫਾਜ਼ਿਲਕਾ, 26 ਮਾਰਚ (ਰਿਤਿਸ਼) – ਬੱਡੀ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜਲਾਲਾਬਾਦ ਵਿਖੇ ਡੀ.ਐਮ.ਟੀ ਅਤੇ ਐਸ.ਡੀ.ਐਮ.ਟੀ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਸਬੰਧੀ ਸਿਖਲਾਈ ਦਿੱਤੀ ਗਈ। ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ ’ਤੇ ਬੱਡੀ ਪ੍ਰੋਜੈਕਟ ਦੇ ਨੋਡਲ ਅਫਸਰ ਸ੍ਰੀ ਵਿਜੈ ਪਾਲ ਅਤੇ ਜ਼ਿਲਾ ਕੁਆਰਡੀਨੇਟਰ ਬੱਡੀਜ਼ ਸ੍ਰੀ ਗੁਰਛਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਲਿਜਾਉਣ ਲਈ ਤਹਿਸੀਲ ਪੱਧਰ `ਤੇ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਸਮਾਜ ਦੀ ਸਿਰਜਨਾ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ ਤਾਂ ਹੀ ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਥਾਪਨਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਤੇ ਜ਼ਿਲ੍ਹਾ ਪਸ਼ਾਸਨ ਵੱਲੋਂ ਵਿਸ਼ੇਸ਼ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਡੀ.ਐਮ.ਟੀ. ਅਤੇ ਐਸ.ਡੀ.ਐਮ.ਟੀ. ਨਸ਼ਿਆਂ `ਤੇ ਠਲ ਪਾਉਣ ਵਿਚ ਲਾਹੇਵੰਦ ਸਾਬਿਤ ਹੋਣਗੇ।ਉਹ ਅੱਗੇ ਹੋਰਨਾ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾ ਕੇ ਨਸ਼ੇ ਦੀ ਚੇਨ ਨੂੰ ਤੋੜਨ ਵਿਚ ਸਹਾਈ ਹੋਣਗੇ।
ਡਾ. ਸਿਧਾਰਥ ਕਲੂਚਾ ਮਨੋਚਿਕਿਸਤਕ ਨੇ ਹਾਜ਼ਰੀਨ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਸ਼ੇ ਦੀ ਦਲਦਲ `ਚ ਫਸ ਚੁੱਕੇ ਨੋਜਵਾਨ ਓਟ ਸੈਂਟਰਾਂ ਅਤੇ ਨਸ਼ਾ ਛੁਡਾਓ ਕੇਂਦਰਾਂ ਵਿਖੇ ਜਾ ਕੇ ਆਪਣਾ ਇਲਾਜ ਕਰਵਾਉਣ ਤਾਂ ਜ਼ੋ ਨਸ਼ਿਆਂ ਤੋਂ ਛੁਟਕਾਰਾ ਪਾਇਆ ਜਾ ਸਕੇ ਅਤੇ ਸਮਾਜ ਦੀ ਮੁੱਖ ਧਾਰਾ ਵਿਚ ਜੁੜਿਆ ਜਾ ਸਕੇ।ਖੁਸ਼ਹਾਲੀ ਦੇ ਰਾਖੇ ਦੇ ਤਹਿਸੀਲ ਸੁਪਰਵਾਈਜ਼ਰ ਕੈਪਟਨ ਗੁਰਚਰਨ ਸਿੰਘ ਨੇ ਨਸ਼ਿਆਂ ਤੋਂ ਦੂਰ ਰਹਿ ਕੇ ਲਾਹੇਵੰਦ ਗਤੀਵਿਧੀਆਂ ਵੱਲ ਪ੍ਰੇਰਿਤ ਹੋਣ ਲਈ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਮੈਡਮ ਨਿਰਮਲਾ, ਰਮੇਸ਼ ਕੁਮਾਰ ਲੈਕਚਰਾਰ ਅਤੇ ਹੋਰ ਪਤਵੰਤੇ ਸਜਨ ਮੌਜੂਦ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans