Menu

ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਹੋਵੇਗਾ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ

ਫਾਜ਼ਿਲਕਾ, 30 ਮਾਰਚ (ਰਿਤਿਸ਼) –  ਸੂਬੇ ਦੇ ਸਕੂਲੀ ਵਿਦਿਆਰਥੀਆਂ ਦੀਆਂ ਕੋਰੋਨਾ ਪਾਬੰਦੀਆਂ `ਚ ਘਿਰੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਅਤੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਬਾਰੇ ਪਾਏ ਜਾ ਰਹੇ ਤੌਖਲਿਆਂ ਨੂੰ ਦੂਰ ਕਰਦਿਆਂ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਆਮ ਦੀ ਤਰ੍ਹਾਂ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।ਸਿੱਖਿਆ ਅਧਿਕਾਰੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਮੰਗ ਅਤੇ ਸੁਝਾਵਾਂ ਅਨੁਸਾਰ ਲਏ ਫ਼ੈਸਲੇ ਅਨੁਸਾਰ ਗੈਰ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਤਿਆਰ ਕੀਤਾ ਜਾਵੇਗਾ। ਸਕੂਲ ਮੁਖੀਆਂ ਵੱਲੋਂ ਤਿਆਰ ਕੀਤੇ ਨਤੀਜੇ ਦੀ ਘੋਸ਼ਣਾ ਆਪਣੀ ਸਹੂਲਤ ਅਨੁਸਾਰ 30 ਜਾਂ 31 ਮਾਰਚ ਨੂੰ ਕੀਤੀ ਜਾ ਸਕੇਗੀ।ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ ਦੀ ਪੜ੍ਹਾਈ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ।
ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਤ੍ਰਿਲੋਚਨ ਸਿੰਘ ਸਿੱਧੂ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਡਾ.ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਸਮੂਹ ਸਕੂਲ ਮੁਖੀਆਂ ਨੂੰ ਵਿਭਾਗੀ ਹਦਾਇਤਾਂ ਅਨੁਸਾਰ ਗੈਰ ਬੋਰਡ ਜਮਾਤਾਂ ਦਾ ਸਾਲਾਨਾ ਨਤੀਜਾ ਤਿਆਰ ਕਰਨ ਲਈ ਕਹਿ ਦਿੱਤਾ ਗਿਆ ਹੈ।ਸਕੂਲ ਮੁਖੀ ਆਪਣੀ ਸੁਵਿਧਾ ਅਨੁਸਾਰ 30 ਜਾਂ 31 ਮਾਰਚ ਨੂੰ ਸਾਲਾਨਾ ਨਤੀਜੇ ਦਾ ਐਲਾਨ ਕਰ ਸਕਣਗੇ।ਸਾਲਾਨਾ ਨਤੀਜਿਆਂ ਦੇ ਐਲਾਨ ਨਾਲ ਹੀ ਸਮੂਹ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਪਾਠ ਪੁਸਤਕਾਂ ਦੇਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ।ਪਾਠ ਪੁਸਤਕਾਂ ਸੰਬੰਧੀ ਸਮੂਹ ਸਕੂਲਾਂ ਵੱਲੋਂ ਬੁੱਕ ਬੈਂਕ ਵੀ ਸਥਾਪਿਤ ਕੀਤੇ ਗਏ ਹਨ।ਜੇਕਰ ਕਿਸੇ ਪੁਸਤਕ ਦੀ ਆਮਦ ਲੇਟ ਹੁੰਦੀ ਹੈ ਤਾਂ ਵਿਦਿਆਰਥੀਆਂ ਨੂੰ ਬੁੱਕ ਬੈਂਕ ਵਿੱਚੋਂਂ ਪੁਸਤਕਾਂ ਦੇਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਰਾਜ ਕੁਮਾਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ, ਰਜਿੰਦਰ ਕੁਮਾਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ, ਮੈਡਮ ਮੰਜੂ ਠਕਰਾਲ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰਨੀ ਖੇੜਾ, ਮੋਹਨ ਲਾਲ ਇੰਚਾਰਜ ਸਰਕਾਰੀ ਮਿਡਲ ਸਕੂਲ ਜੰਡਵਾਲਾ ਖਰਤਾ ਅਤੇ ਸ਼ੁਭਾਸ਼ ਚੰਦਰ ਐਚ ਟੀ ਸਰਕਾਰੀ ਪ੍ਰਾਇਮਰੀ ਸਕੂਲ ਰੇਤੇਵਾਲੀ ਭੈਣੀ ਨੇ ਸਿੱਖਿਆ ਵਿਭਾਗ ਵੱਲੋਂ ਗੈਰ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਹੋ ਚੁੱਕੀਆਂ ਸਾਲਾਨਾ ਪ੍ਰੀਖਿਆਵਾਂ ਅਤੇ ਰਹਿ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਪ੍ਰੀ-ਬੋਰਡ ਅਤੇ ਪੰਜਾਬ ਅਚੀਵਮੈਂਟ ਸਰਵੇ ਦੇ ਆਧਾਰ `ਤੇ ਐਲਾਨ ਕੇ ਸਮੇਂ ਸਿਰ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਭਾਗ ਦਾ ਇਹ ਫੈਸਲਾ ਵਿਦਿਆਰਥੀਆਂ ਨੂੰ ਨਵੀਆਂ ਜਮਾਤਾਂ ਦੀ ਪੜ੍ਹਾਈ ਲਈ ਮਾਨਸਿਕ ਰੂਪ ਵਿੱਚ ਤਿਆਰ ਕਰੇਗਾ।ਵਿਭਾਗ ਦੇ ਇਸ ਫੈਸਲੇ ਦਾ ਮਾਪਿਆਂ ਵੱਲੋਂ ਵੀ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ।ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਮਹਿਤਾਬ ਸਿੰਘ ਦੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਨੇ ਵਿਭਾਗ ਦੇ ਇਸ ਫੈਸਲੇ ਨਾਲ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਉਸ ਦੀ ਬੇਟੀ ਦੂਸਰੀ ਜਮਾਤ ਵਿੱਚ ਪੜਦੀ ਹੈ ਅਤੇ ਹੁਣ ਸਰਕਾਰੀ ਫ਼ੈਸਲੇ ਅਨੁਸਾਰ ਉਹ ਪਹਿਲੀ ਅਪ੍ਰੈਲ ਤੋਂ ਤੀਸਰੀ ਜਮਾਤ ਦੀ ਪੜ੍ਹਾਈ ਸ਼ੁਰੂ ਕਰ ਸਕੇਗੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans