Menu

ਫਾਜ਼ਿਲਕਾ : ਈਚ ਵੰਨ ਬਰਿੰਗ ਵੰਨ ਮੁਹਿੰਮ ਤਹਿਤ ਮਾਪਿਆਂ ਨੂੰ ਸਰਕਾਰੀ ਸਕੂਲ ਵਿਖੇ ਬਚਿਆਂ ਦਾ ਦਾਖਲਾ ਕਰਵਾਉਣ ਲਈ ਕੀਤਾ ਪ੍ਰੇਰਿਤ

ਫਾਜ਼ਿਲਕਾ, 30 ਮਾਰਚ (ਰਿਤਿਸ਼) – ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕਿ੍ਰਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਨੂੰ ਬੜਾਵਾ ਦੇਣ ਲਈ ਸ਼ੁਰੂ ਕੀਤੀ ਈਚ ਵੰਨ ਬਰਿੰਗ ਵੰਨ ਮੁਹਿੰਮ ਤਹਿਤ ਜਿਲਾ ਫਾਜਿਲਕਾ ਦੇ ਵੱਖ ਵੱਖ ਸਕੂਲਾਂ ਵੱਲੋਂ ਪਿੰਡਾਂ ਵਿਚ ਜਾਗਰੂਕਤਾ ਦਾਖਲਾ ਅਭਿਆਨ ਚਲਾਇਆ ਗਿਆ। ਇਸੇ ਕੜੀ ਤਹਿਤ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਫਾਜਿਲਕਾ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਵੱਲੋ ਪਿੰਡ ਚਾਨਣਵਾਲਾ ਵਿਖੇ ਘਰ ਘਰ ਜਾ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਪ੍ਰਾਇਮਰੀ ਸਕੂਲ ਚਾਨਣਵਾਲਾ ਵਿਖੇ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਵੱਲੋਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਤੋ ਜਾਣੂ ਕਰਵਾਇਆ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ।
ਉਹਨਾਂ ਕਿਹਾ ਕਿ ਸਾਡੇ ਸਰਕਾਰੀ ਸਕੂਲ ਪੂਰਨ ਸਮਾਰਟ ਬਣ ਚੁੱਕੇ ਹਨ। ਜਿੱਥੇ ਪ੍ਰੋਜੈਕਟਰ ,ਐਲ.ਈ.ਡੀ ਅਤੇ ਆਧੁਨਿਕ ਤਕਨੀਕਾਂ ਰਾਹੀਂ ਉੱਚ ਪਾਏ ਦੀ ਸਿੱਖਿਆ ਦਿੱਤੀ ਜਾਂਦੀ ਹੈ। ਸਰਕਾਰੀ  ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕ ਮੌਜੂਦ ਹਨ।  ਸਿੱਖਿਆ ਦੇ ਨਾਲ- ਨਾਲ ਸਹਾਇਕ ਗਤੀਵਿਧੀਆਂ ਅਤੇ ਖੇਡਾਂ ਵਿੱਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪੂਰੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਮੌਕੇ ‘ਤੇ ਸਕੂਲ ਮੁੱਖੀ ਲਵਜੀਤ ਸਿੰਘ ਗਰੇਵਾਲ ਨੇ ਕਿਹਾ ਸਮਾਰਟ ਸਕੂਲ ਚਾਨਣ ਵਾਲਾ ਸਕੂਲ ਵਿੱਚ ਪੰਜਾਬੀ ਦੇ ਨਾਲ ਅੰਗਰੇਜ਼ੀ ਮਾਧਿਅਮ ਰਾਹੀਂ ਪੜਾਈ ਕਰਵਾਈ ਜਾਂਦੀ ਹੈ । ਉੱਥੇ  ਕਿਤਾਬਾਂ, ਵਰਦੀਆਂ ਮੁਫਤ ਅਤੇ  ਵੱਡੇ ਪੱਧਰ ਤੇ ਵਜੀਫੇ ਵੀ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ। ਇਸ ਤੋ ਬਾਅਦ ਜਿਲਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਮਰਾਟ ਸਕੂਲ ਚਾਨਣ ਵਾਲਾ ਵਿਖੇ ਆਲੇ ਦੁਆਲੇ ਦੇ ਲਗਭਗ 10 ਪਿੰਡਾ ਦੇ ਵਿਦਿਆਰਥੀਆਂ ਪੜਣ ਲਈ ਆ ਰਹੇ ਹਨ ਜੋ  ਕੀ ਵਧੀਆ ਪ੍ਰਾਪਤੀ ਹੈ।
ਇਸ ਮੌਕੇ  ‘ਤੇ ਸਕੂਲ ਮੁਖੀ ਸ. ਲਵਜੀਤ ਸਿੰਘ ਨੈਸ਼ਨਲ ਅਵਾਰਡੀ, ਅਧਿਆਪਕ ਸਵੀਕਾਰ ਗਾਂਧੀ ਸਟੇਟ ਅਵਾਰਡੀ,ਮੈਡਮ ਸੁਖਪਾਲ ਰਾਣੀ,ਮੈਡਮ ਮਨੀਸ਼ਾ ਢਾਕਾ, ਆਗਣਵਾੜੀ ਵਰਕਰ ਪੂਨਮ ਅਤੇ ਭਰਪੂਰ ਮੈਡਮ ਹਾਜਰ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans