Menu

ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਦੋ ਰੋਜਾ ਸਿਖਲਾਈ ਸ਼ੁਰੂ

ਫਾਜ਼ਿਲਕਾ 31 ਮਾਰਚ (ਰਿਤਿਸ਼) – ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਦੇ ਢਾਂਚਾਗਤ ਵਿਕਾਸ ਨੂੰ ਬੜਾਵਾ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਿੱਖਿਆ ਵਿਭਾਗ ਪੰਜਾਬ ਸਾਲ 2017 ਤੋ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾ ਸ਼ੁਰੂ ਕਰਨ ਵਾਲਾ ਦੇਸ ਦਾ ਪਹਿਲਾ ਸੂਬਾ ਹੈ। ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜਿਲਕਾ ਡਾਂ ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਪ੍ਰੀ ਪ੍ਰਾਇਮਰੀ ਸਾਡੀ ਸਕੂਲੀ ਸਿੱਖਿਆ ਦੀ ਮੁੱਢਲੀ ਕੜ੍ਹੀ ਹੈ ਅਤੇ ਇਸ ਕੜ੍ਹੀ ਨੂੰ ਮਜਬੂਤ ਕਰਨ ਲਈ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਪ੍ਰੀ ਪ੍ਰਾਇਮਰੀ ਵਿਦਿਆਰਥੀ ਨੂੰ ਬੇਹਤਰ ਸਿੱਖਿਆ ਦੇਣ ਲਈ ਅਤੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਲਈ 2ਦਿਨਾ ਰਿਫ੍ਰੈਸ਼ਰ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਇਸ ਪ੍ਰੋਗਰਾਮ ਅਧੀਨ ਜਿਲ੍ਹੇ ਵਿੱਚ ਅੱਠ ਬਲਾਕ ਲਈ ਅੱਠ ਟ੍ਰੇਨਿੰਗ  ਸੈਂਟਰ ਬਣਾਏ ਗਏ ਹਨ। ਜਿੱਥੇ  ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕਰੋਨਾ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਮਾਸਕ ਪਹਿਨਣਾ  ਅਤੇ ਸ਼ੋਸ਼ਲ ਡਿਸਟੈਨਸਿੰਗ  ਦੀ ਪਾਲਣਾ ਕੀਤੀ ਜਾ ਰਹੀ ਹੈ। ਹਰ ਬੈਂਚ ਵਿੱਚ 18 ਅਧਿਆਪਕ ਸਿਖਲਾਈ ਲੈਣਗੇ। ਬਲਾਕ ਫਾਜਿਲਕਾ 2,ਦੇ ਅਧਿਆਪਕਾਂ ਨੂੰ  ਸਕੂਲ ਨੂੰ  3,ਬਲਾਕ ਫਾਜਿਲਕਾ 1ਦੇ ਅਧਿਆਪਕਾਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਚੁਆੜਿਆਵਲੀ, ਬਲਾਕ ਜਲਾਲਾਬਾਦ 1ਦੇ ਅਧਿਆਪਕਾ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਮੋਹਰ ਸਿੰਘ ਵਾਲਾ, ਜਲਾਲਾਬਾਦ 2ਦੇ ਅਧਿਆਪਕਾ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਅਰਾਈਆਂ ਵਾਲਾ,ਬਲਾਕ ਗੁਰੂਹਰਸਹਾਏ 3 ਦੇ ਅਧਿਆਪਕਾਂ ਨੂੰ  ਸਰਕਾਰੀ ਪ੍ਰਾਇਮਰੀ ਸਕੂਲ ਸੁਹਾਵਾਲਾ, ਬਲਾਕ ਅਬੋਹਰ 2ਦੇ ਅਧਿਆਪਕਾਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਨਵੀ ਸੂਰਜ ਨਗਰੀ, ਅਬੋਹਰ 1ਦੇ ਅਧਿਆਪਕਾਂ ਨੂੰ ਬੇਸਿਕ ਸਕੂਲ ਅਬੋਹਰ ਅਤੇ ਬਲਾਕ ਖੂਈਆਂ ਸਰਵਰ ਦੇ ਅਧਿਆਪਕਾਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਖੂਈਆਂ ਸਰਵਰ ਵਿਖੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਵੱਲੋ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ `ਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਵੱਲੋਂ ਵਿਸ਼ੇਸ਼ ਤੌਰ ਤੇ ਅਬੋਹਰ ਦੇ ਟ੍ਰੇਨਿੰਗ ਸੈਂਟਰਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਹਰ ਟ੍ਰੇਨਿੰਗ ਸੈਂਟਰ ਦਾ ਇੰਚਾਰਜ ਸਬੰਧਿਤ ਸੀਐਚਟੀ ਨੂੰ ਲਗਾਇਆ ਗਿਆ ਹੈ। ਸਮੂਹ ਬੀਪੀਓਜ ਵੱਲੋ ਆਪਣੇ ਆਪਣੇ ਬਲਾਕਾ ਦੇ ਟ੍ਰੇਨਿੰਗ ਸੈਂਟਰ ਦੀ ਦੇਖਰੇਖ ਕੀਤੀ ਜਾ ਰਹੀ ਹੈ।  ਇਸ ਮੌਕੇ `ਤੇ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ, ਅਵੇਅਰਨੈਸ ਟੀਮ ਮੈਂਬਰ  ਸਿਮਲਜੀਤ ਸਿੰਘ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਮੌਜੂਦ ਸਨ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans