Menu

ਐਸ.ਡੀ.ਐਮ. ਫਾਜ਼ਿਲਕਾ ਨੇ ਕਣਕ ਦੇ ਖਰੀਦ ਸੀਜਨ ਦੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, 31 ਮਾਰਚ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਸੀਜਨ ਦੇ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਕੋਵਿਡ ਦੀਆਂ ਹਦਾਇਤਾਂ ਦੇ ਮਦੇਨਜਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ।
ਐਸ.ਡੀ.ਐਮ. ਨੇ ਕਿਹਾ ਕਿ ਕੋਵਿਡ ਦੇ ਮੱਦੇਨਜਰ ਮੰਡੀਆਂ ਵਿਚ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਹਰ ਹੀਲੇ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਲਈ ਮੰਡੀਆਂ ਵਿਚ ਮਾਸਕ ਤੇ ਸੈਨੇਟਾਈਜ਼ਰ ਦੀ ਸੁਵਿਧਾ ਉਪਲਬਧ ਕਰਵਾਈ ਜਾਵੇ।ਇਸ ਤੋਂ ਇਲਾਵਾ ਮੰਡੀਆਂ ਵਿਚ ਕਰੋਨਾ ਦੇ ਮਦੇਨਜਰ ਸੋਸ਼ਲ ਡਿਸਟੈਂਸਿੰਗ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਲਈ ਸੁਚਜੇ ਪ੍ਰਬੰਧ ਯਕੀਨੀ ਬਣਾਏ ਜਾਣ ਜਿਸ ਮੰਡੀਆਂ ਦੀ ਸਾਫ-ਸਫਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਨਿਰਵਿਘਨ ਬਿਜਲੀ, ਪਖਾਣੇ ਆਦਿ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਪੇਸ਼ ਆਉਣ ਦਿੱਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫਸਰ ਸ. ਜਗਰੂਪ ਸਿੰਘ, ਡਿਪਟੀ ਜ਼ਿਲ੍ਹਾ ਮੰਡੀ ਅਫਸਰ ਸਲੋਧ ਬਿਸ਼ਨੋਈ ਤੋਂ ਇਲਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans