Menu

1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਆਰਮੀ ਦੀ ਭਰਤੀ : ਡਿਪਟੀ ਕਮਿਸ਼ਨਰ ਬਠਿੰਡਾ

  ਬਠਿੰਡਾ, 31 ਮਾਰਚ (ਰਿਤਿਸ਼) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ, ਉਥੇ ਹੀ ਹੁਣ ਭਾਰਤੀ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਫੌਜ ਦੀ ਭਰਤੀ ਖੁੱਲ ਗਈ ਹੈ ਜੋ ਕਿ 1 ਅਪ੍ਰੈਲ ਤੋਂ 20 ਅਪ੍ਰੈਲ ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ, ਫਿਰੋਜ਼ਪੁਰ ਕੈਂਟ ਵਿਖੇ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਸਾਂਝੀ ਕੀਤੀ।

          ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਭਰਤੀ ਲਈ ਜ਼ਿਲੇ ’ਚ 7373 ਨੌਜਵਾਨ ਆਨ-ਲਾਇਨ ਰਜਿਸਟਰਡ ਹੋ ਚੁੱਕੇ ਹਨ। ਜਿਸ ’ਚ ਤਹਿਸੀਲ ਮੌੜ ਦੇ 1683 ਨੌਜਵਾਨ, ਤਹਿਸੀਲ ਬਠਿੰਡਾ ਦੇ 2823, ਰਾਮਪੁਰਾ ਫੂਲ ਦੇ 1420 ਅਤੇ ਤਲਵੰਡੀ ਸਾਬੋ ਦੇ 1447 ਨੌਜਵਾਨ ਸ਼ਾਮਲ ਹਨ।

          ਉਨਾਂ ਕਿਹਾ ਕਿ ਇਸ ਭਰਤੀ ਲਈ 1 ਅਪ੍ਰੈਲ ਨੂੰ ਤਹਿਸੀਲ ਮੌੜ ਅਤੇ 2 ਅਪ੍ਰੈਲ ਨੂੰ ਤਹਿਸੀਲ ਬਠਿੰਡਾ ਅਤੇ 3 ਅਪ੍ਰੈਲ ਨੂੰ ਰਾਮਪੁਰਾ ਫੂਲ ਤੇ ਤਲਵੰਡੀ ਸਾਬੋ ਦੇ ਆਨ-ਲਾਇਨ ਰਜਿਸਟਰਡ ਨੌਜਵਾਨ ਰੈਲੀ ਵਿਚ ਭਾਗ ਲੈ ਸਕਦੇ ਹਨ। ਇਸ ਮੌਕੇ ਉਨਾਂ ਇਹ ਵੀ ਕਿਹਾ ਕਿ ਰੈਲੀ ਵਿਚ ਭਾਗ ਲੈਣ ਵਾਲੇ ਨੌਜਵਾਨਾਂ ਲਈ ਕੋਵਿਡ 19 ਦਾ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ। ਉਨਾਂ ਇਹ ਵੀ ਕਿਹਾ ਕਿ ਰੈਲੀ ਦੌਰਾਨ ਸਰਕਾਰ ਵਲੋਂ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans