Menu

ਸੂਬੇ ਦੇ ਲੋਕਾਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗਾ ਸਰਕਾਰੀ ਕੈਟਲ ਪਾਊਂਡਜ਼ ਨੂੰ ਪੀ.ਪੀ.ਪੀ. ਢੰਗ ਨਾਲ ਚਲਾਏ ਜਾਣ ਦਾ ਫੈਸਲਾ : ਸਚਿਨ ਸ਼ਰਮਾ

ਚੰਡੀਗੜ, 1 ਅਪ੍ਰੈਲ – ਪੰਜਾਬ ਸਰਕਾਰ ਵੱਲੋਂ ਜ਼ਿਲਿਆਂ ਵਿੱਚ ਚਲਾਏ ਜਾ ਰਹੇ ਪਸ਼ੂਆਂ ਦੇ ਵਾੜੇ (ਕੈਟਲ ਪਾਊਂਡਜ਼) ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਠੋਸ ਹੱਲ ਕਰਨ ਲਈ ਇਨਾਂ ਕੈਟਲ ਪਾਊਂਡਜ਼ ਨੂੰ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਜਾਣ ਦੇ ਫੈਸਲੇ ਨੂੰ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਸੂਬੇ ਦੇ ਲੋਕਾਂ ਲਈ ਲਾਭਕਾਰੀ ਕਰਾਰ ਦਿੱਤਾ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਸੂਬੇ ਵਿੱਚ 20 ਕੈਟਲ ਪਾਊਂਡਜ਼ ਸਥਾਪਿਤ ਕੀਤੇ ਗਏ ਹਨ ਜਿਨਾਂ ਵਿੱਚ 10,024 ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਇਨਾਂ ਕੈਟਲ ਪਾਊਂਡਜ਼ ਦੀ ਉਸਾਰੀ ਅਤੇ ਅਵਾਰਾ ਪਸ਼ੂਆਂ ਦੇ ਰੱਖ-ਰਖਾਅ ਲਈ 4385.35 ਲੱਖ ਰੁਪਏ ਜਾਰੀ ਕੀਤੇ ਗਏ ਹਨ। ਅਸਲ ਯੋਜਨਾ ਅਨੁਸਾਰ ਛੇ ਕੈਟਲ ਸ਼ੈੱਡ ਉਸਾਰੇ ਜਾਣੇ ਸਨ ਜਿਨਾਂ ਨਾਲ ਇਨਾਂ ਦੀ ਗਿਣਤੀ 132 (22  ਜਲਿੇ ਵਿੱਚ) ਹੋਣੀ ਸੀ ਪਰ ਅਜੇ ਤੱਕ 20 ਜ਼ਿਲਿਆਂ ਵਿੱਚ 76 ਸ਼ੈੱਡ ਹੀ ਉਸਾਰੇ ਜਾ ਸਕੇ ਹਨ ਜਦੋਂ ਕਿ 56 ਦੀ ਉਸਾਰੀ ਅਜੇ ਬਾਕੀ ਹੈ।
ਉਨਾਂ ਕਿਹਾ ਕਿ ਪੀ.ਪੀ.ਪੀ. ਢੰਗ ਨਾਲ ਚਲਾਏ ਜਾਣ ਨਾਲ ਇਹ ਕੈਟਲ ਪਾਊਂਡਜ਼ ਲੋੜੀਂਦਾ ਮਾਲੀਆ ਇਕੱਠਾ ਕਰਕੇ ਸਵੈ-ਨਿਰਭਰ ਹੋ ਜਾਣਗੇ।
ਸ੍ਰੀ ਸ਼ਰਮਾ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀਮਤੀ ਪਰਨੀਤ ਕੌਰ ਮੈਂਬਰ ਪਾਰਲੀਮੈਂਟ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਊ ਸੇਵਾ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪਹਿਲਾਂ ਨਾਲੋਂ ਸੂਬੇ ਵਿੱਚ ਗਊਆਂ ਦੀ ਸਾਂਭ ਸੰਭਾਲ ਵਿੱਚ ਕਾਫੀ ਸੁਧਾਰ ਹੋਇਆ ਹੈ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਵੀ ਹੱਲ ਹੋ ਰਿਹਾ ਹੈ।
ਪੰਜਾਬ ਗਊ ਸੇਵਾ ਕਮਿਸਨ ਦੀ ਸੀ.ਈ.ਉ. ਡਾ ਪ੍ਰੀਤੀ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਰਾਜ ਵਿਚ ਗਊ ਵੰਸ ਦੀ ਸਾਂਭ ਸੰਭਾਲ ਸੁਚਾਰੂ ਹੋਣ ਦੇ ਨਾਲ-ਨਾਲ ਸਰਕਾਰੀ ਖਜਾਨੇ ਤੇ ਬੋਝ ਵੀ ਨਹੀਂ ਪਵੇਗਾ।

Listen Live

Subscription Radio Punjab Today

Our Facebook

Social Counter

  • 18915 posts
  • 1 comments
  • 0 fans

Log In