Menu

ਪੰਜਾਬ ਸਰਕਾਰ ਨੇ ਔਰਤਾਂ ਲਈ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਤੋਂ ਵਧੇਰੇ ਕੰਮ ਕੀਤਾ – ਸੁਨੀਲ ਜਾਖੜ

ਅਬੋਹਰ, 2 ਅਪ੍ਰੈਲ(ਰਿਤਿਸ਼) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਚੋਣ ਮਨੋਰਥ ਵਿਚ ਔਰਤਾਂ ਲਈ ਜੋ ਵਾਅਦੇ ਕੀਤੇ ਸਨ, ਉਸਤੋਂ ਵੀ ਕਿਤੇ ਜਿਆਦਾ ਕੰਮ ਔਰਤਾਂ ਲਈ ਕਰਕੇ ਨਾਰੀ ਜਗਤ ਦਾ ਸਨਮਾਨ ਕੀਤਾ ਹੈ।
ਉਹ ਅੱਜ ਇੱਥੇ ਆਪਣੇ ਗ੍ਰਹਿ ਵਿਖੇ ਪੰਜਾਬ ਸਰਕਾਰ ਦਾ ਧੰਨਵਾਦ ਕਰਨ ਲਈ ਵਿਸੇਸ਼ ਤੌਰ ਤੇ ਪਹੁੰਚੀਆਂ ਅਬੋਹਰ ਨਗਰ ਨਿਗਮ ਦੀਆਂ ਮਹਿਲਾਂ ਕੌਂਸਲਰਾਂ ਅਤੇ ਹੋਰ ਮਹਿਲਾਵਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਔਰਤਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਕਿਰਾਏ ਦੀ ਮਾਫੀ ਸਮੇਤ ਔਰਤਾਂ ਨੂੰ ਦਿੱਤੇ ਗਏ ਰਾਖਵੇਂਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਨਾਂ ਫੈਸਲਿਆਂ ਦੇ ਦੂਰਗਾਮੀ ਪ੍ਰਭਾਵ ਪੈਣਗੇ ਅਤੇ ਮਹਿਲਾ ਸਸ਼ਕਤੀਕਰਨ ਲਈ ਸਰਕਾਰ ਦੇ ਇਹ ਉਪਰਾਲੇ ਹੋਰਨਾਂ ਸੂਬਿਆਂ ਲਈ ਵੀ ਰਾਹ ਦਸੇਰਾ ਬਣਨਗੇ।
ਇਸ ਮੌਕੇ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ 85 ਫੀਸਦੀ ਤੋਂ ਜਿਆਦਾ ਚੋਣ ਵਾਅਦੇ ਪੂਰੇ ਕਰ ਲਏ ਗਏ ਹਨ। ਉਨਾਂ ਆਪਣੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਕੀਤੇ ਕੰਮਾਂ ਦਾ ਜਿਕਰ ਕਰਦਿਆਂ ਕਿਹਾ ਕਿ ਚੋਣ ਮਨੋਰਥ ਪੱਤਰ ਵਿਚ ਪਾਰਟੀ ਵੱਲੋਂ ਔਰਤਾਂ ਨੂੰ 50 ਫੀਸਦੀ ਕਿਰਾਏ ਦੀ ਛੋਟ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਪੂਰਾ ਕਿਰਾਇਆ ਮਾਫ ਕਰਕੇ ਵਾਅਦੇ ਤੋਂ ਵੀ ਦੁੱਗਣਾ ਲਾਭ ਦਿੱਤਾ ਹੈ। ਉਨਾਂ ਨੇ ਕਿਹਾ ਕਿ ਸਰਕਾਰੀ ਬੱਸਾਂ ਵਿਚ ਔਰਤਾਂ ਦੀ ਸੁਰੱਖਿਆ ਲਈ ਜੀਪੀਐਸ ਸਿਸਟਮ ਲਗਾ ਦਿੱਤਾ ਗਿਆ ਹੈ ਅਤੇ ਪ੍ਰਾਈਵੇਟ ਬੱਸਾਂ ਵਿਚ ਵੀ ਅਜਿਹਾ ਕਰਨ ਲਈ ਕਿਹਾ ਗਿਆ ਹੈ। ਉਨਾਂ ਨੇ ਕਿਹਾ ਕਿ ਇਸ ਤੋਂ ਬਿਨਾਂ ਬੱਸਾਂ ਵਿਚ ਪੈਨਿਕ ਬੱਟਨ ਵੀ ਲਗਾਇਆ ਗਿਆ ਹੈ ਜਿਸ ਨੂੰ ਦਬਾਉਣ ਤੇ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਪੁੱਜੇਗੀ। ਇਸ ਤੋਂ ਬਿਨਾਂ ਕਿਸੇ ਵੀ ਮੁਸਕਿਲ ਸਮੇਂ ਔਰਤਾਂ 181 ਤੇ ਵੀ ਕਾਲ ਕਰ ਸਕਦੀਆਂ ਹਨ।
ਸ੍ਰੀ ਜਾਖੜ ਨੇ ਕਿਹਾ ਕਿ ਇਸੇ ਤਰਾਂ ਪੰਚਾਇਤਾਂ ਅਤੇ ਸਥਾਨਕ ਸਰਕਾਰਾਂ ਵਿਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਕਰਕੇ ਪੰਜਾਬ ਸਰਕਾਰ ਨੇ ਔਰਤਾਂ ਦੀ ਪ੍ਰਸਾਸਨ ਵਿਚ ਭਾਗੀਦਾਰੀ ਵਧਾ ਦਿੱਤੀ ਹੈ। ਉਨਾਂ ਨੇ ਕਿਹਾ ਕਿ ਔਰਤਾਂ ਨੇ ਪਹਿਲਾਂ ਵੀ ਆਪਣੀ ਪ੍ਰਸ਼ਾਸਨਿਕ ਸੂਝਬੂਝ ਦਾ ਲੋਹਾ ਮਨਵਾਇਆ ਹੈ ਅਤੇ ਹੁਣ ਵੀ ਇਸ ਨਵੀਂ ਜਿੰਮੇਵਾਰੀ ਨੂੰ ਸਫਲਤਾ ਨਾਲ ਨਿਭਾਉਣਗੀਆਂ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇੰਨਾਂ ਫੈਸਲਿਆਂ ਨੂੰ ਲਾਗੂ ਕਰਨ ਲਈ ਦੂਜੇ ਸੂਬੇ ਮਜਬੂਰ ਹੋ ਰਹੇ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਹੋਰ ਕਿਹਾ ਕਿ ਸਰਕਾਰੀ ਨੌਕਰੀਆਂ ਵਿਚ 33 ਫੀਸਦੀ ਰਾਖਵਾਂਕਰਨ ਦਾ ਜੋ ਲਾਭ ਦਿੱਤਾ ਗਿਆ ਹੈ ਇਸ ਨਾਲ ਔਰਤਾਂ ਦੀ ਆਰਥਿਕ ਬਰਾਬਰੀ ਦਾ ਰਾਹ ਪੱਧਰਾ ਹੋਵੇਗਾ। ਉਨਾਂ ਨੇ ਕਿਹਾ ਕਿ ਇਸ ਤੋਂ ਬਿਨਾਂ ਆਸ਼ੀਰਵਾਦ ਸਕੀਮ ਤਹਿਤ ਵਿਆਹ ਮੌਕੇ ਮਿਲਣ ਵਾਲੀ ਰਾਸ਼ੀ ਨੂੰ ਵੀ 21 ਹਜਾਰ ਤੋਂ ਵਧਾ ਕੇ 51000 ਰੁਪਏ ਕਰ ਦਿੱਤਾ ਗਿਆ ਹੈ ਜਦ ਕਿ ਬੁਢਾਪਾ, ਵਿਧਵਾ ਪੈਨਸ਼ਨ ਵੀ 750 ਰੁਪਏ ਤੋਂ ਵਧਾ ਕੇ 1500 ਰੁਪਏ ਮਹੀਨਾ ਕਰ ਦਿੱਤੀ ਗਈ ਹੈ। ਉਨਾਂ ਨੇ ਕਿਹਾ ਕਿ ਸਰਕਾਰ ਇਹ ਸਭ ਕੁਝ ਆਪਣੇ ਲੋਕਾਂ ਦੀ ਭਲਾਈ ਲਈ ਆਪਣੇ ਫਰਜ ਸਮਝ ਕੇ ਕਰ ਰਹੀ ਹੈ।
ਇਸ ਮੌਕੇ ਉਨਾਂ ਨਾਲ ਸ੍ਰੀ  ਸੰਦੀਪ ਜਾਖੜ ਵੀ ਹਾਜਰ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39929 posts
  • 0 comments
  • 0 fans