Menu

ਕਣਕ ਦੀ ਵਾਢੀ ਮੌਕੇ ਕਿਸਾਨ ਰੱਖਣ ਜਰੂਰੀ ਸਾਵਧਾਨੀਆਂ -ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ

ਫਾਜ਼ਿਲਕਾ, 5 ਅਪ੍ਰੈਲ (ਰਿਤਿਸ਼) – ਮੁੱਖ ਖੇਤੀਬਾੜੀ ਅਫ਼ਸਰ ਸ: ਸੁਰਿੰਦਰ ਸਿੰਘ ਨੇ ਜ਼ਿਲੇ ਦੇ ਕਿਸਾਨਾਂ ਨੂੰ ਕਣਕ ਦੀ ਵਾਢੀ ਮੌਕੇ  ਜਰੂਰੀ ਸਾਵਧਾਨੀਆਂ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਦੌਰਾਨ ਹੋਣ ਵਾਲੇ ਹਾਦਸਿਆਂ ਨੂੰ ਰੋਕਦੇ ਹੋਏ ਸਾਫ ਸੁਥਰੀ ਫਸਲ ਤਿਆਰ ਕਰਕੇ ਮੰਡੀ ਵਿਚ ਭੇਜੀ ਜਾ ਸਕੇ ਅਤੇ ਕਿਸਾਨਾਂ ਨੂੰ ਮੰਡੀਕਰਨ ਦੌਰਾਨ ਕੋਈ ਦਿੱਕਤ ਨਾ ਆਵੇ।
ਮੁੱਖ ਖੇਤੀਬਾੜੀ ਅਫ਼ਸਰ ਸ: ਸੁਰਿੰਦਰ ਸਿੰਘ ਨੇ ਦੱਸਿਆ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆ ਤਾਰਾਂ ਢਿੱਲੀਆ ਹੋਣ, ਬਿਜਲੀ ਦੇ ਟਰਾਂਸਫਰ ਤੋਂ ਨਿਕਲੇ ਚਗਿਆੜਿਆ ਕਾਰਨ, ਮਜ਼ਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ ਇਸ ਲਈ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਦੀ ਉੱਚਾਈ ਇੰਨੀ ਹੋਣੀ ਚਾਹੀਦੀ ਹੈ ਕਿ ਕਣਕ ਦੀ ਕਟਾਈ ਸਮੇਂ ਕੰਬਾਈਨ ਹਾਰਵੈਸਟਰ ਛੱਤਰੀ ਸਮੇਤ ਆਸਾਨੀ ਨਾਲ ਨਿਕਲ ਸਕੇ। ਇਸ ਤੋਂ ਬਿਨਾਂ ਕੰਬਾਈਨ ਹਾਰਵੈਸਟਰ ਨੂੰ ਵੀ ਚਲਾਉਣ ਤੋਂ ਪਹਿਲਾਂ ਚੰਗੀ ਤਰਾਂ ਮਿਸਤਰੀ ਤੋਂ ਚੈੱਕ ਕਰਵਾ ਲਈ ਜਾਵੇ ਤਾਂ ਜੋ ਕੰਬਾਈਨ ਹਾਰਵੈਸਟਰ ਦੇ ਪੁਰਜ਼ਿਆਂ ਤੋਂ ਨਿਕਲਣ ਵਾਲੀਆਂ ਚੰਗਿਆਂੜੀਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ। ਕੰਬਾਈਨ ਹਾਰਵੈਸਟਰ ਨੂੰ ਖੰਬਿਆਂ , ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣ ਤੋਂ ਬਚਾਇਆ ਜਾਣਾ ਚਾਹੀਦਾ ਹੈ। ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਰ / ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਦੀ ਸੂਚਨਾ ਬਿਜਲੀ ਨਿਗਮ ਨੂੰ ਦੇ ਕੇ ਇਸ ਕੰਮ ਨੁੰ ਪਹਿਲ ਦੇ ਆਧਾਰ ਤੇ ਕਰਵਾ ਲੈਣਾ ਚਾਹੀਦਾ ਹੈ। ਇਸ ਤਰਾਂ ਕਰਨ ਨਾਲ ਅੱਗ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਦੂਜਾ ਕੰਮ ਜੋ ਇਸ ਵੇਲੇ ਕਰਨ ਵਾਲਾ ਉਹ ਹੈ ਖੇਤਾਂ ਵਿੱਚ ਮੌਜੂਦ ਟਰਾਂਸਫਰਾਂ ਦੇ ਆਲੇ ਦੁਆਲਿਉਂ ਤਕਰੀਬਨ ਇੱਕ ਮਰਲੇ ਦੇ ਰਕਬੇ ਵਿੱਚੋਂ ਕਣਕ ਦੀ ਕਟਾਈ ਕਰਕੇ ਵੱਖਰੀ ਰੱਖਣੀ। ਆਮ ਦੇਖਿਆ ਗਿਆ ਹੈ ਕਿ ਇਨਾਂ ਦਿਨਾਂ ਦੌਰਾਨ ਟਰਾਂਸਫਰ / ਜੀਓ ਸਵਿੱਚ ਦੀ ਸਪਾਰਕਿੰਗ ਕਾਰਨ ਨਿਕਲੇ ਚੰਗਿਆਂੜਿਆਂ ਨਾਲ ਕਣਕ ਦੀ ਫਸਲ ਨੂੰ ਅੱਗ ਲੱਗ ਜਾਂਦੀ ਹੈ । ਇਸ ਨੁਕਸਾਨ ਤੋਂ ਬਚਣ ਲਈ ਜ਼ਰੂਰੀ ਹੈ ਕਿ ਇਸ ਵਕਤ  ਕਣਕ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਟਰਾਂਸਫਾਰਮਰ ਦੇ ਆਲੇ ਦੁਆਲਿਉਂ ਤਕਰੀਬਨ ਇੱਕ ਮਰਲੇ ਰਕਬੇ ਵਿੱਚੋਂ ਕਣਕ ਦੀ ਕਟਾਈ ਹੱਥ ਨਾਲ ਕਰਕੇ ,ਵੱਖਰੀ ਸਾਂਭ ਲੈਣੀ ਚਾਹੀਦੀ ਹੈ। ਇਸ ਕੱਟੀ ਹੋਈ ਫਸਲ ਨੂੰ ਕੰਬਾਈਨ ਨਾਲ ਕਟਾਈ ਸਮੇਂ ਮਸ਼ੀਨ ਦੇ ਅੱਗੇ ਰੱਖਿਆ ਜਾ ਸਕਦਾ ਹੈ। ਅਜਿਹਾ ਕਰਨ ਨਾਲ ਕਿਸੇ ਵੀ ਟਰਾਂਸਫਰ ਤੋਂ ਨਿਕਲੇ ਚੰਗਿਆੜਿਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ,ਹੋ ਸਕੇ ਤਾਂ ਟਰਾਂਸਫਰ ਦਾ ਸਵਿੱਚ ਵੀ ਕੱਟਿਆ ਜਾ ਸਕਦਾ ਹੈ ਅਤੇ ਟਰਾਂਸਫਰ ਦੇ ਆਲੇ ਦੁਆਲਿਉਂ ਕਟਾਈ ਕੀਤੇ ਖੇਤ ਨੂੰ ਪਾਣੀ ਨਾਲ ਗਿੱਲਾ ਕਰ ਦੇਣਾ ਚਾਹੀਦਾ ਹੈ।
ਕਣਕ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਤੱਕ ਤੂੜੀ ਬਨਾਉਣ ਲਈ ਰੀਪਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ । ਨਮੀ ਵਾਲੇ ਨਾੜ ਨੂੰ ਰੀਪਰ ਨਾਲ ਤੂੜੀ ਬਨਾਉਣ ਸਮੇਂ ਕਈ ਵਾਰ ਅੱਗ ਲੱਗ ਜਾਂਦੀ ਹੈ ਜਿਸ ਨਾਲ ਮਸ਼ੀਨਰੀ ਦੇ ਨਾਲ- ਨਾਲ ਕਣਕ ਦੇ ਨਾੜ ਅਤੇ ਕਣਕ ਦੀ ਫਸਲ ਨੂੰ ਵੀ ਅੱਗ ਲੱਗ ਜਾਂਦੀ ਹੈ । ਇਸ ਲਈ ਕਣਕ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਉਪਰੰਤ ਹੀ ਤੂੜੀ ਬਨਾਉਣ ਲਈ ਰੀਪਰ ਦੀ ਵਰਤੋਂ ਕਰਨੀ ਚਾਹੀਦੀ ਹੈ। ਆਪਣੇ ਟਿਊਬਵੈਲ ਦੇ ਚੁਬੱਚਿਆਂ ਵਿੱਚ ਪਾਣੀ ਭਰ ਕੇ ਰੱਖਿਆ ਜਾਵੇ ਤਾਂ ਜੋ ਕਿਸੇ ਵੀ  ਸੰਕਟਕਾਲੀਨ ਹਾਲਤ ਵਿੱਚ ਪਾਣੀ ਦੀ ਵਰਤੋਂ ਕੀਤੀ ਜਾ ਸਕੇ। ਹਰੇਕ ਕਿਸਾਨ ਨੂੰ ਅੱਗ ਬਜਾਊ ਮਹਿਕਮੇ ਦਾ ਨੰਬਰ 101 ਯਾਦ ਰੱਖਣਾ ਚਾਹੀਦਾ ਤਾਂ ਜੋ ਜ਼ਰੂਰਤ ਪੈਣ ਤੇ ਤੁਰੰਤ ਰਾਬਤਾ ਕਾਇਮ ਕੀਤਾ ਜਾ ਸਕੇ
ਕਣਕ ਦੀ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕਰਨੀ ਚਾਹੀਦੀ ਹੈ ਕਿਉਂਕਿ ਜੇਕਰ ਫਸਲ ਦੀ ਕਟਾਈ ਪੱਕਣ ਤੋਂ ਪਹਿਲਾਂ ਹੀ ਕਰ ਲਈ ਜਾਵੇ ਦਾਣਿਆਂ ਵਿੱਚ ਨਮੀ ਜ਼ਿਆਦਾ ਰਹਿਣ ਕਾਰਨ ਉਪਜ ਦੇ ਮਿਆਰੀਪਣ ਤੇ ਅਸਰ ਪੈਂਦਾ ਹੈ। ਜੇਕਰ ਦਾਣੇ ਦੰਦਾਂ ਨਾਲ ਦਬਾਉਣ ਤੇ ਕੜੱਕ ਕਰਕੇ ਟੁੱਟਣ ਤਾਂ ਸਮਝੋ ਨਮੀਂ ਦੀ ਮਾਤਰਾ ਪੂਰੀ ਹੈ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਹੋਰ ਸੁਕਾਉਣ ਦੀ ਜ਼ਰੂਰਤ ਹੈ, ਇਸ ਲਈ ਜ਼ਰੂਰੀ ਹੈ ਫਸਲ ਚੰਗੀ ਤਰਾਂ ਪੱਕਣ ਤੇ ਹੀ ਕੱਟੀ ਜਾਵੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans