Menu

ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੇ ਸਵੈ-ਰੁਜ਼ਗਾਰ ਲਈ ਦੋ ਕਰੋੜ ਰੁਪਏ ਦੀ ਸਬਸਿਡੀ ਜਾਰੀ

ਫਾਜ਼ਿਲਕਾ, 5 ਅਪ੍ਰੈਲ (ਰਿਤਿਸ਼) – ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੁਜਗਾਰ ਸਥਾਪਤ ਕਰਨ ਲਈ ਵਿਭਾਗ ਰਾਹੀਂ ਘੱਟ ਵਿਆਜ `ਤੇ ਕਰਜੇ ਉਪਲਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਉਨ੍ਹਾਂ ਦੱਸਿਆ ਕਿ ਵਿੱਤੀ ਵਰੇ 2020-21 ਦੌਰਾਨ ਬੈਂਕ ਟਾਈ ਅਪ ਸਕੀਮ ਅਧੀਨ 2000 ਲਾਭਪਾਤਰੀਆਂ ਨੂੰ ਹੁਣ ਤੱਕ ਦੋ ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ ਜਿਸ ਨਾਲ ਇਨ੍ਹਾਂ ਲਾਭਪਾਤਰੀਆਂ ਨੂੂੰ ਬੈਂਕਾਂ ਵੱਲੋਂ 20 ਤੋਂ 22 ਕਰੋੜ ਰੁਪਏ ਦਾ ਕਰਜਾ ਉਪਲਬਧ ਹੋ ਜਾਵੇਗਾ ਅਤੇ ਇਹ ਲਾਭਪਾਤਰੀ ਸਵੈ ਰੋਜਗਾਰ ਚਲਾ ਕੇ ਆਪਣਾ ਜੀਵਨ ਪੱਧਰ ਉਚਾ ਚੁੱਕਣ ਦੇ ਸਮਰੱਥ ਹੋ ਸਕਣਗੇ।
ਉਨ੍ਹਾਂ ਦੱਸਿਆ ਕਿ ਪਹਿਲਾਂ ਕਾਰਪੋਰੇਸ਼ਨ ਵੱਲੋਂ ਡੇਢ ਕਰੋੜ ਦੀ ਸਬਸਿਡੀ ਜਾਰੀ ਕੀਤੀ ਗਈ ਹੈ ਪਰ ਹੁਣ ਪੰਜਾਬ ਸਰਕਾਰ ਵੱਲੋਂ 50 ਲਖ ਰੁਪਏ ਦੀ ਹੋਰ ਸਬਸਿਡੀ ਜਾਰੀ ਕੀਤੀ ਗਈ ਹੈ ਜਿਸ ਨਾਲ 500 ਹੋਰ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਚਲਾਉਣ ਲਈ ਬੈਂਕਾਂ ਪਾਸੋਂ ਕਰਜੇ ਉਪਲਬਧ ਹੋ ਜਾਣਗੇ। ਇਸ ਸਬੰਧੀ ਪੰਜਾਬ ਰਾਜ ਕਾਰਪੋਰੇਸ਼ਨ ਦੇ ਸਮੂਹ ਜ਼ਿਲ੍ਹਾ ਮੈਨੇਜਰ ਨੂੰ ਸਬਸਿਡੀ ਦੇ ਚੈਕ ਜਲਦੀ ਤੋਂ ਜਲਦੀ ਤਿਆਰ ਕਰਕੇ ਸਬੰਧਤ ਲਾਭਪਾਤਰੀਆਂ ਦੇ ਖਾਤਿਆਂ ਵਿਚ ਪਾਉਣ ਲਈ ਆਦੇਸ਼ ਦਿੱਤੇ ਗਏ ਹਨ।
ਜ਼ਿਲ੍ਹਾ ਫਾਜ਼ਿਲਕਾ ਵਿਚ ਪਹਿਲਾਂ ਬੈਂਕ ਟਾਈ ਅਪ ਸਕੀਮ ਅਧੀਨ 42 ਲਾਭਪਾਤਰੀਆਂ ਨੂੰ 4 ਲੱਖ 20 ਹਜ਼ਾਰ ਦੇ ਚੈਕ ਦਿੱਤੇ ਗਏ ਸੀ ਤੇ ਹੁਣ 23 ਲਾਭਪਾਤਰੀਆਂ ਨੂੰ 2 ਲੱਖ 30 ਹਜ਼ਾਰ ਰੁਪਏ ਦੇ ਚੈਕ ਜਾਰੀ ਕੀਤੇ ਜਾ ਰਹੇ ਹਨ।ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨੁਸੂਚਿਤ ਜਾਤੀਆਂ ਦੇ 14260 ਗਰੀਬ ਕਾਰਜ ਧਾਰਕਾਂ ਦੇ 50 ਹਜ਼ਾਰ ਤੱਕ ਦੇ ਕਰਜੇ ਮਾਫ ਕਰਦੇ ਹੋਏ 45.41 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ।
ਉਨ੍ਹਾਂ ਦਸਿਆ ਕਿ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਹੋਰ ਵੱਖ ਵੱਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜਾ ਵੀ ਮੁਹਈਆਂ ਕਰਵਇਆਂ ਜਾ ਚੁੱਕਾ ਹੈ ਅਤੇ ਕਾਰਪੋਰੇਸ਼ਨ ਵਲੋਂ ਕਰਜੇ ਵੰਡਣ ਦੇ ਨਾਲ ਨਾਲ ਹੁਣ ਤੱਕ 811.46 ਲੱਖ ਰੁਪਏ ਕਰਜਿਆਂ ਦੀ ਵਸੂਲੀ ਵੀ ਕੀਤੀ ਗਈ ਹੈ।

ਮਨੀਸ਼ ਸਿਸੋਦੀਆ ਨੇ ਵਾਪਸ ਲਈ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਅਤੇ ਈਡੀ ਕੇਸ…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

EVM ਲੈ ਕੇ ਜਾ ਰਿਹਾ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39835 posts
  • 0 comments
  • 0 fans