Menu

ਕੋਲੋਰਾਡੋ ਵਿੱਚ ਛੋਟਾ ਜਹਾਜ਼ ਹੋਇਆ ਹਾਦਸਾਗ੍ਰਸਤ , ਪਾਈਲਟ ਦੀ ਹੋਈ ਮੌਤ

ਫਰਿਜ਼ਨੋ (ਕੈਲੀਫੋਰਨੀਆ), 5 ਅਪ੍ਰੈਲ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਕੋਲੋਰਾਡੋ ਵਿੱਚ ਐਤਵਾਰ ਨੂੰ ਪਹਾੜੀ ਖੇਤਰ ਵਿੱਚ ਇੱਕ ਛੋਟੇ ਜਹਾਜ਼ ਦੇ ਕਰੈਸ਼ ਹੋਣ ਤੋਂ ਬਾਅਦ ਪਾਈਲਟ ਦੀ ਮੌਤ ਹੋ ਗਈ ਹੈ। ਇਸ ਹਾਦਸੇ ਦੇ ਸੰਬੰਧ ਵਿੱਚ ਜੈਫਰਸਨ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਕਾਰੀਆਂ ਨੂੰ ਸ਼ਨੀਵਾਰ ਰਾਤ ਕੋਨੀਫੋਰ, ਕੋਲੋਰਾਡੋ ਤੋਂ ਲੱਗਭਗ 20 ਮੀਲ ਦੱਖਣ ਵਿੱਚ ਵਿਗਵਾਮ ਕ੍ਰੀਕ ਟ੍ਰੇਲ ਨੇੜੇ ਇੱਕ ਸੰਭਾਵੀ ਹਾਦਸੇ ਬਾਰੇ ਸੂਚਿਤ ਕੀਤਾ ਗਿਆ ਸੀ ਅਤੇ ਐਤਵਾਰ ਦੁਪਹਿਰ ਨੂੰ, ਅਧਿਕਾਰੀਆਂ ਨੇ ਕਾਰਵਾਈ ਕਰਦਿਆਂ ਹਾਦਸਾਗ੍ਰਸਤ ਜਹਾਜ਼ ਨੂੰ ਲੱਭਿਆ ਅਤੇ ਪਾਈਲਟ ਦੀ ਮੌਤ ਹੋਣ ਦਾ ਐਲਾਨ ਕੀਤਾ। ਪੁਲਿਸ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਦੇ ਪਾਈਲਟ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ ਅਤੇ ਵਿਭਾਗ ਦੁਆਰਾ ਉਸਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। ਸ਼ੈਰਿਫ ਦੇ ਦਫ਼ਤਰ ਅਨੁਸਾਰ ਅਮਰੀਕਾ ਦਾ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਅਤੇ ਰਾਸ਼ਟਰੀ ਆਵਾਜਾਈ ਸੁਰੱਖਿਆ ਬੋਰਡ ਇਸ ਹਾਦਸੇ ਦੀ ਜਾਂਚ ਕਰ ਰਿਹਾ ਹੈ। ਇਸਦੇ ਇਲਾਵਾ ਐਨ ਟੀ ਐਸ ਬੀ ਨੇ ਜਹਾਜ਼ ਦੀ ਮੈਗਨਸ ਫਿਊਜ਼ਨ 212 ਵਜੋਂ ਪਛਾਣ ਕੀਤੀ ਅਤੇ ਦੱਸਿਆ ਕਿ ਇਸ ਦੇ ਜਾਂਚਕਰਤਾ ਸੋਮਵਾਰ ਨੂੰ ਘਟਨਾ ਵਾਲੀ ਥਾਂ ’ਤੇ ਪਹੁੰਚਣਗੇ।

Listen Live

Subscription Radio Punjab Today

Our Facebook

Social Counter

  • 18901 posts
  • 1 comments
  • 0 fans

Log In