Menu

ਓਹੀਓ ਦੇ ਮੈਡੀਕਲ ਸੈਂਟਰ ਵਿੱਚ 2 ਲੋਕਾਂ ਦੀ ਹੱਤਿਆ ਦੇ ਦੋਸ਼ ‘ਚ ਵਿਅਕਤੀ ਨੂੰ ਹੋਈ 30 ਸਾਲ ਦੀ ਕੈਦ

ਫਰਿਜ਼ਨੋ (ਕੈਲੀਫੋਰਨੀਆ), 5 ਅਪ੍ਰੈਲ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਓਹੀਓ ਵਿੱਚ ਤਕਰੀਬਨ ਡੇਢ ਸਾਲ ਪਹਿਲਾਂ ਇੱਕ ਮੈਡੀਕਲ ਸੈਂਟਰ ਦੀ ਲਾਬੀ ਵਿੱਚ ਪਿਕਅਪ ਟਰੱਕ ਚਲਾ ਕੇ ਦੋ ਲੋਕਾਂ ਦੀ ਹੱਤਿਆ ਕਰਨ ਦੇ ਦੋਸ਼ੀ ਵਿਅਕਤੀ ਨੂੰ 30 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।  ਓਹੀਓ ਦੇ ਬਾਲਟੀਮੋਰ ਦੇ 46 ਸਾਲਾ ਰੇਮੰਡ ਲਿਏਡੇਕਰ ਨੇ  ਸਤੰਬਰ 2019 ਵਿੱਚ ਕਨਾਲ ਵਿੰਚੇਸਟਰ ਵਿਚਲੇ ਡਿੱਲੀ ਰਿਜ ਮੈਡੀਕਲ ਸੈਂਟਰ ਵਿੱਚ ਹੋਈਆਂ  ਦੋ ਮੌਤਾਂ ਲਈ ਦੋਸ਼ੀ ਪਾਇਆ ਗਿਆ  ਹੈ। ਫੇਅਰਫੀਲਡ ਕਾਉਂਟੀ ਦੇ ਕਾਮਨ ਪਲੇਸ ਜੱਜ ਡੇਵਿਡ ਟ੍ਰਿਮਰ ਨੇ ਸ਼ੁੱਕਰਵਾਰ ਨੂੰ ਉਸ ਨੂੰ ਮਰੀਜ਼ ਸਿੰਡੀ ਫ੍ਰਿਟਜ਼ ਅਤੇ ਲੰਬੇ ਸਮੇਂ ਤੋਂ ਹਸਪਤਾਲ ਦੇ ਵਰਕਰ ਸਕਾਟਟ ਡੇਵਿਸ ਦੀ ਮੌਤ ਦੇ ਮਾਮਲੇ ਵਿੱਚ ਹਰੇਕ ਮੌਤ ਲਈ 15 ਸਾਲ ਦੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਹ ਦੋਵੇਂ ਸਜ਼ਾਵਾ ਲਗਾਤਾਰ ਚੱਲਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਲਿਏਂਡੇਕਰ ਨੇ ਹਸਪਤਾਲ ਦੇ ਐਮਰਜੈਂਸੀ ਵਿਭਾਗ ਦੇ ਪ੍ਰਵੇਸ਼ ਦੁਆਰ ‘ਤੇ ਪਿਕਅਪ ਟਰੱਕ ਚਲਾਉਣ ਤੋਂ ਪਹਿਲਾਂ ਡਾਕਟਰੀ ਕੇਂਦਰ ਵਿਖੇ ਮਨੋਵਿਗਿਆਨਕ ਮੁਲਾਂਕਣ ਕਰਵਾਇਆ ਸੀ ਅਤੇ ਉਹ  ਇਸ ਮੁਲਾਂਕਣ ਤੋਂ ਪਰੇਸ਼ਾਨ ਸੀ। ਇਸਦੇ ਇਲਾਵਾ ਉਸ ਦੁਆਰਾ ਹਸਪਤਾਲ ਵਿੱਚ ਦਾਖਲ ਹੋਣ ਤੋਂ ਪਹਿਲਾਂ ਬ੍ਰੇਕ ਲਗਾਉਣ ਦੇ ਵੀ ਕੋਈ ਸੰਕੇਤ ਨਹੀਂ ਮਿਲੇ ਸਨ। ਆਪਣੀ ਸਜ਼ਾ ਸੁਣਨ ਤੋਂ ਪਹਿਲਾਂ, ਲਿਏਂਡੇਕਰ ਨੇ ਪੀੜਤ ਪਰਿਵਾਰਾਂ ਤੋਂ ਮੁਆਫੀ ਮੰਗੀ ਅਤੇ ਕਿਹਾ ਕਿ ਉਸਨੇ  ਆਪਣੀ ਮਾਨਸਿਕ ਸਿਹਤ ਲਈ ਸਹਾਇਤਾ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਸੀ ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39937 posts
  • 0 comments
  • 0 fans