Menu

ਫਾਜ਼ਿਲਕਾ : ਮਿਲਟਰੀ ਸਟੇਸ਼ਨ ਦੇ ਆਸ-ਪਾਸ ਡਰੋਨ ਕੈਮਰੇ ਦੀ ਵਰਤੋਂ ’ਤੇ ਪਾਬੰਦੀ

ਫਾਜ਼ਿਲਕਾ, 6 ਅਪ੍ਰੈਲ (ਰਿਤਿਸ਼) – ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (ਐਕਟ ਨੰ: 2 ਆਫ 1974) ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਾਜ਼ਿਲਕਾ ’ਚ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤਂੋ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਮਈ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਆਮ ਨਾਗਰਿਕਾਂ ਵੱਲੋਂ ਮਿਲਟਰੀ ਸਟੇਸ਼ਨ, ਵਿਆਹ ਸ਼ਾਦੀਆਂ ਅਤੇ ਹੋਰ ਸਮਾਗਮਾਂ ਦੌਰਾਨ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਹੋਣ ਦਾ ਖਦਸ਼ਾ ਰਹਿੰਦਾ ਹੈ।
ਜ਼ਿਲਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਹੈ ਕਿ ਡਰੋਨ ਕੈਮਰੇ ਉਡਾਉਣਾ ‘‘ਆਪਰੇਸ਼ਨ ਆਫ ਸਿਵਲ ਰੀਮੋਟੀਲੀ ਪਾਇਲਟਿਡ ਏਅਰ ਕਰਾਫਟ’’ ਬਾਰੇ ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ ਦੀ ਨੀਤੀ ਦੀ ਵੀ ਉਲੰਘਨਾ ਹੈ। ਇਸ ਲਈ ਉਕਤ ਹਾਲਾਤ ਨੂੰ ਮੁੱਖ ਰੱਖਦਿਆਂ ਅਤੇ ਜ਼ਿਲਾ ਫਾਜ਼ਿਲਕਾ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣਾ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans