Menu

ਕਣਕ ਦੀ ਸਰਕਾਰੀ ਖਰੀਦ 10 ਅਪ੍ਰੈਲ ਤੋਂ ਹੋਵੇਗੀ ਸ਼ੁਰੂ : ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 6 ਅਪ੍ਰੈਲ (ਗੁਰਜੀਤ,ਫੋਟੋ : ਰਾਮ ਸਿੰਘ ਗਿੱਲ)- ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ। ਕਣਕ ਦੀ ਸੁਚਾਰੂ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਪਿਛਲੇ ਸਾਲ ਜ਼ਿਲੇ ਵਿੱਚ 10 ਲੱਖ 1 ਹਜ਼ਾਰ 76 ਮੀਟਰਕ ਟਨ ਕਣਕ ਦੀ ਸਰਕਾਰੀ ਖਰੀਦ ਹੋਈ ਸੀ, ਜਦਕਿ ਇਸ ਵਾਰ ਜ਼ਿਲੇ ਵਿੱਚ 10 ਲੱਖ 31 ਹਜ਼ਾਰ 130 ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੀਆਂ ਕੁੱਲ 183 ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ। ਖ਼ਰੀਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਬਣਾਏ ਜਾ ਰਹੇ ਹਨ। ਮੰਡੀਆਂ ਵਿਚ ਕਣਕ ਵੇਚਣ ਆਏ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਰਕਾਰ ਵਲੋਂ ਖਰੀਦਿਆਂ ਜਾਵੇਗਾ।
ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਦੇ ਲਈ ਸ਼ੈਡ, ਪੀਣ ਦਾ ਪਾਣੀ ਅਤੇ ਰੋਸ਼ਨੀ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ। ਜ਼ਿਲੇ ਦੀਆਂ ਮੰਡੀਆਂ ਵਿੱਚ ਬਣਾਏ ਗਏ ਖਰੀਦ ਕੇਂਦਰਾਂ ਵਿੱਚ ਸਫਾਈ ਦੀ ਵਿਵਸਥਾ ਦੇ ਕਾਰਜ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਲਈ ਸਾਫ਼ ਪੀਣ ਵਾਲੇ ਪਾਣੀ ਦਾ ਖ਼ਾਸ ਪ੍ਰਬੰਧ ਕੀਤਾ ਜਾ ਰਿਹਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਪੂਰੀ ਤਰਾਂ ਸੁੱਕੀ ਤੇ ਸਾਫ਼-ਸੁਥਰੀ ਫ਼ਸਲ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨਾਂ ਕਿਹਾ ਕਿ ਸਮੂਚੀ ਖਰੀਦ ਪ੍ਰਕ੍ਰਿਆ ਦੇ ਦੌਰਾਨ ਕਿਸੇ ਨੂੰ ਵੀ ਕਿਸੇ ਤਰਾਂ ਦੀ ਮੁਸ਼ਕਿਲ ਸਾਹਮਣੇ ਨਾ ਆਵੇ ਇਸ ਲਈ ਜ਼ਰੂਰੀ ਅਤੇ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ।

Listen Live

Subscription Radio Punjab Today

Our Facebook

Social Counter

  • 18915 posts
  • 1 comments
  • 0 fans

Log In