Menu

ਨਿਊਯਾਰਕ ਵਿੱਚ ਪੁਲਿਸ ਅਧਿਕਾਰੀ ਨੇ ਖੁਦ ਨੂੰ ਮਾਰੀ ਗੋਲੀ,ਗਈ ਜਾਨ

ਫਰਿਜ਼ਨੋ (ਕੈਲੀਫੋਰਨੀਆ), 6 ਅਪ੍ਰੈਲ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਨਿਊਯਾਰਕ ਵਿੱਚ ਕੁਈਨਜ਼ ਪੁਲਿਸ ਦੇ ਇੱਕ ਕਮਾਂਡਿੰਗ ਅਧਿਕਾਰੀ ਨੇ ਸੋਮਵਾਰ ਨੂੰ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਹੈ ਅਤੇ ਇਸਦੀ ਪੁਸ਼ਟੀ ਨਿਊਯਾਰਕ ਪੁਲਿਸ ਵਿਭਾਗ ਨੇ ਸੋਮਵਾਰ ਦੀ ਰਾਤ ਨੂੰ ਕੀਤੀ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ 107 ਵੇਂ ਪ੍ਰੀਸਿੰਕਟ ਦੀ ਕਮਾਂਡ ਦੇਣ ਵਾਲੇ ਡਿਪਟੀ ਇੰਸਪੈਕਟਰ ਡੈਨਿਸ ਮੁੱਲਾਂਈ ਨੇ ਇੱਕ ਹੋਰ ਅਧਿਕਾਰੀ ਨੂੰ ਕਿਹਾ ਕਿ ਉਹ ਖੁਦ ਨੂੰ ਮਾਰਨ ਬਾਰੇ ਸੋਚ ਰਿਹਾ ਹੈ। ਇਸ ਉਪਰੰਤ ਉਸ ਅਧਿਕਾਰੀ ਨੇ ਤੁਰੰਤ ਮੁੱਲਾਂਈ ਦੀ ਸਹਾਇਤਾ ਲਈ ਐਨ ਵਾਈ ਪੀ ਡੀ ਦੀ ਤਕਨੀਕੀ ਸਹਾਇਤਾ  ਯੂਨਿਟ ਨੂੰ ਬੁਲਾਇਆ, ਪਰ ਅਧਿਕਾਰੀਆਂ ਅਨੁਸਾਰ ਉਸਨੇ ਪਹਿਲਾਂ ਹੀ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ। ਪੁਲਿਸ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਅੰਡਰਹਿਲ ਐਵੇਨਿਊ ਦੇ ਇੱਕ ਕੋਨੇ ‘ਤੇ 44 ਸਾਲਾ ਪ੍ਰਿੰਸੀਨਟ ਕਮਾਂਡਰ ,ਵਿਭਾਗ ਦੇ ਵਾਹਨ ਵਿੱਚ ਤਕਰੀਬਨ 5:10 ਵਜੇ ਦੇ ਕਰੀਬ ਮ੍ਰਿਤਕ ਮਿਲਿਆ। ਇਹ ਪੁਲਿਸ ਅਧਿਕਾਰੀ 2000 ਵਿੱਚ ਨਿਊਯਾਰਕ ਪੁਲਿਸ ਵਿਭਾਗ ਵਿੱਚ ਸ਼ਾਮਲ ਹੋਇਆ ਸੀ ਅਤੇ 2020 ਦੇ ਅਖੀਰ ਵਿੱਚ 107 ਵੇਂ ਮੁਖੀ ਵਜੋਂ ਨਿਯੁਕਤ ਕੀਤਾ ਗਿਆ ਸੀ। ਇਹ ਮੰਨਿਆ ਜਾਂਦਾ ਹੈ ਕਿ ਇਸ ਸਾਲ ਖੁਦ ਨੂੰ ਮਾਰਨ ਵਾਲਾ ਉਹ ਪਹਿਲਾਂ  ਡਿਊਟੀ ਵਾਲਾ ਪੁਲਿਸ ਅਧਿਕਾਰੀ ਹੈ।  ਉਸਦੀ ਮੌਤ 2019 ਅਤੇ 2020 ਵਿੱਚ ਪੁਲਿਸ ਆਤਮ ਹੱਤਿਆਵਾਂ ਵਿੱਚ ਵਾਧੇ ਦੇ ਬਾਅਦ ਹੋਈ ਹੈ। 2019 ਵਿੱਚ, ਨਿਊਯਾਰਕ ਪੁਲਿਸ ਵਿਭਾਗ ਨੇ 10 ਖੁਦਕੁਸ਼ੀਆਂ ਦਾ ਸਾਹਮਣਾ ਕੀਤਾ ਜਿਸ ਕਰਕੇ ਮਾਨਸਿਕ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨ ਲਈ ਉਤਸ਼ਾਹਤ ਕੀਤਾ ਗਿਆ ਸੀ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans