Menu

ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਕਣਕ ਖਰੀਦ ਦੇ ਅਗੇਤੇ ਪ੍ਰਬੰਧਾਂ ਲਈ ਕੀਤੀ ਮੀਟਿੰਗ

ਫਾਜ਼ਿਲਕਾ 8 ਅਪ੍ਰੈਲ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਕਣਕ ਦੀ ਖਰੀਦ ਪ੍ਰਬੰਧਾਂ ਸਬੰਧੀ ਅਗੇਤਰੀ ਤਿਆਰੀਆਂ ਲਈ ਖਰੀਦ ਏਜੰਸੀਆਂ ਅਤੇ ਆੜ੍ਹਤੀਆਂ ਐਸੋਸੀਏਸ਼ਨ  ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋੋਂ ਖਰੀਦ ਏਜੰਸੀਆਂ ਅਤੇ ਆੜ੍ਹਤੀਆਂ ਐਸੋਸੀਏਸ਼ਨ ਨੂੰ ਆ ਰਹੀਆਂ ਸਮਸਿਆਵਾਂ ਵੀ ਸੁਣੀਆਂ ਅਤੇ ਮੌਕੇ ਤੇ ਉਨ੍ਹਾਂ ਦਾ ਸਮਾਧਾਨ ਵੀ ਕੀਤਾ ਗਿਆ।
ਉਨਾਂ ਕੋਵਿਡ ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਮੰਡੀ ਵਿਚ ਕਣਕ ਲੈਕੇ ਆਉਣ ਵਾਲੇ ਕਿਸਾਨਾਂ ਵੱਲੋਂ ਮਾਸਕ ਜਾਂ ਕਿਸੇ ਹੋਰ ਕਪੜੇ ਨਾਲ ਆਪਣਾ ਨੱਕ ਮੂੰਹ ਢੱਕ ਕੇ ਰੱਖਣ ਅਤੇ ਮੰਡੀ ਵਿਚ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰਨ ਦੇ ਖਰੀਦ ਏਜੰਸੀਆਂ ਅਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਨਿਰਦੇਸ਼ ਦਿੱਤੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਰਕੀਟ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਤੇ ਖਰੀਦ ਕੇਂਦਰਾਂ ਤੇ ਸਫਾਈ ਦੇ ਪ੍ਰਬੰਧ ਕਰਨ ਇਸ ਤੋਂ ਬਿਨਾਂ ਮੰਡੀਆਂ ਵਿੱਚ ਛਾਂ, ਪੀਣ ਵਾਲੇ ਪਾਣੀ ਅਤੇ ਰੋਸ਼ਣੀ ਦੇ ਵੀ ਪੂਰੇ ਪ੍ਰਬੰਧ ਕੀਤੇ ਜਾਣ ਤਾਂ ਜੋ ਫਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।
ਉਨਾਂ ਨੇ ਖਰੀਦ ਏਜੰਸੀਆਂ ਨੂੰ ਕਣਕ ਖਰੀਦ ਲਈ ਬਾਰਦਾਨੇ ਦੇ ਅਗੇਤੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।ਉਨਾਂ ਨੇ ਕਿਹਾ ਕਿ ਕਣਕ ਖਰੀਦ ਨਾਲ ਜੁੜਿਆ ਹਰੇਕ ਮੁਹਿਕਮਾ ਇਹ ਯਕੀਨੀ ਬਣਾਏਗਾ ਕਿ ਕਣਕ ਵੇਚਣ ਲਈ ਮੰਡੀ ਵਿੱਚ ਆਉਣ ਵਾਲੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਾ ਆਵੇ।
ਇਸ ਮੌਕੇ ਜ਼ਿਲਾ ਫੂਡ ਅਤੇ ਸਪਲਾਈ ਕੰਟਰੋਲਰ ਸ. ਗੁਰਪ੍ਰੀਤ ਸਿੰਘ ਕੰਗ, ਜ਼ਿਲਾ ਮੰਡੀ ਅਫਸਰ ਜਗਰੂਪ ਸਿੰਘ ਆਦਿ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 18901 posts
  • 1 comments
  • 0 fans

Log In