Menu

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ  ਜਾਵੇਗਾ ਖਰੀਦਿਆਂ : ਡਿਪਟੀ ਕਮਿਸ਼ਨਰ ਬਠਿੰਡਾ

 ਬਠਿੰਡਾ, 8 ਅਪ੍ਰੈਲ – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ’ਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ।  ਇਸ ਦੌਰਾਨ  ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ  ਜਾਵੇਗਾ ਖਰੀਦ  ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ  ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ  ।
    ਡਿਪਟੀ ਕਮਿਸ਼ਨਰ ਨੇ   ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਪੂਰੀ ਤਰ੍ਹਾਂ ਸੁੱਕੀ ਤੇ ਸਾਫ਼-ਸੁਥਰੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ  ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸਮੂਚੀ ਖ਼ਰੀਦ ਪ੍ਰਕਿਰਿਆ   ਦੌਰਾਨ ਕਿਸਾਨਾਂ ਨੂੰ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ।
      ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਅਨਾਜ ਮੰਡੀਆਂ ਚ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਦੇ ਲਈ ਸ਼ੈਡ, ਪੀਣ ਦਾ ਪਾਣੀ ਅਤੇ ਰੋਸ਼ਨੀ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬਣਾਏ ਗਏ ਖਰੀਦ ਕੇਂਦਰਾਂ ਵਿੱਚ ਸਫਾਈ ਦੀ ਵਿਵਸਥਾ ਦੇ ਕਾਰਜ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਲਈ ਸਾਫ਼ ਪੀਣ ਵਾਲੇ ਪਾਣੀ ਦਾ ਖ਼ਾਸ ਪ੍ਰਬੰਧ ਕੀਤਾ ਜਾ ਰਿਹਾ।
        ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਕੁੱਲ 183 ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ। ਖ਼ਰੀਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਬਣਾਏ ਜਾ ਰਹੇ ਹਨ।  ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਰਕਾਰ ਵਲੋਂ ਖਰੀਦਿਆਂ ਜਾਵੇਗਾ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39915 posts
  • 0 comments
  • 0 fans