Menu

ਫਾਜਿਲਕਾ : ਬਲਾਕ ਅਤੇ ਕਲੱਸਟਰ ਮੀਡੀਆ ਕੋਆਰਡੀਨੇਟਰ ਦੀ ਇੱਕ ਰੋਜਾ ਟ੍ਰੇਨਿੰਗ ਕਰਵਾਈ

ਫਾਜ਼ਿਲਕਾ 9 ਅਪ੍ਰੈਲ – ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਗਤੀ ਵਿਧੀਆਂ ਨੂੰ ਅੱਗੇ ਤੋਰਦਿਆਂ ਵਿਭਾਗ ਵੱਲੋਂ ਨਿਯੁਕਤ ਕੀਤੇ ਗਏ  ਬਲਾਕ ਅਤੇ ਕਲੱਸਟਰ ਮੀਡੀਆ  ਕੋਆਰਡੀਨੇਟਰ ਨੂੰ  ਇੱਕ ਦਿਨਾ ਟ੍ਰੇਨਿੰਗ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ  ਕੋਵਿੰਡ  19 ਸਾਵਧਾਨੀਆਂ ਦੀ ਪਾਲਣਾ ਕਰਦਿਆਂ  ਤਿੰਨ ਗਰੁੱਪਾਂ ਵਿੱਚ  ਕਰਵਾਈ ਗਈ।
ਇਸ ਟ੍ਰੇਨਿੰਗ ਸ਼ੈਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਅੱਜ ਦਾ ਯੁੱਗ ਸੂਚਨਾ ਤਕਨਲੋਜੀ ਦਾ ਯੁੱਗ ਹੈ । ਸਾਡੇ  ਸਕੂਲ ਪੂਰਨ ਸਮਾਰਟ ਬਣ ਚੁੱਕੇ ਹਨ ,ਪੰਜਾਬੀ ਦੇ ਨਾਲ ਨਾਲ ਅੰਗਰੇਜ਼ੀ ਮਾਧਿਅਮ ਰਾਹੀਂ ਵੀ ਸਿੱਖਿਆ ਦਿੱਤੀ ਜਾ ਰਹੀ ਹੈ ,ਜਿੱਥੇ  ਐਲਈਡੀ ਪ੍ਰੋਜੈਕਟ ਰਾਹੀ  ਆਧੁਨਿਕ ਅਤੇ ਕਵਾਲਿਟੀ ਐਜੂਕੇਸ਼ਨਲ ਦਿੱਤੀ ਜਾ ਰਹੀ  ਹੈ।  ਸਮੇ ਦੀ ਲੋੜ ਹੈ ਸਕੂਲਾਂ ਦੀਆ ਪ੍ਰਾਪਤੀਆਂ ਨੂੰ ਸਮਾਜ ਸਾਹਮਣੇ ਰੱਖ ਕੇ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਇਸ ਟ੍ਰੇਨਿੰਗ ਸ਼ੈਸ਼ਨ ਦੌਰਾਨ ਅਧਿਆਪਕਾਂ ਨੂੰ  ਵੱਖ ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਪਲੇਟਫਾਰਮ ਦੀ ਸੁਚੱਜੀ  ਅਤੇ ਸਾਰਥਕ ਵਰਤੋ ਕਰਦਿਆਂ ਵਿਭਾਗ ਦੀਆ ਗਤੀਵਿਧੀਆਂ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ। ਇਹ ਟ੍ਰੇਨਿੰਗ ਸ਼ੈਸ਼ਨ ਦੌਰਾਨ ਅਧਿਆਪਕਾਂ ਨੂੰ ਪਿਕਸਲ ਐਪ ਸਮੇਤ ਵੱਖ ਵੱਖ ਐਪਸ ਦੀ ਵਰਤੋਂ ਬਾਰੇ ਦੱਸਿਆ ਗਿਆ। ਇਸ ਮੌਕੇ `ਤੇ  ਪ੍ਰਿਸਿਪਲ ਰਾਜ ਕੁਮਾਰ ਵਰਮਾ, ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਅਤੇ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਵੱਲੋ ਵੀ ਹਾਜਰੀਨ ਨੂੰ ਸੰਬੋਧਨ ਕੀਤਾ ਗਿਆ। ਮੁੱਖ ਟਰੇਨਰ ਦੀ ਭੂਮਿਕਾ ਜਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ ,ਬਲਾਕ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਮਹਾਵੀਰ ਟਾਂਕ ਅਤੇ  ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਵੱਲੋਂ ਨਿਭਾਈ ਗਈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans