Menu

ਚੰਗੀ ਉਦਯੋਗ ਨੀਤੀ ਕਾਰਨ ਪੰਜਾਬ ਵਿਚ ਹੋਇਆ 78000 ਕਰੋੜ ਦਾ ਨਿਵੇਸ਼-ਸੁੰਦਰ ਸ਼ਾਮ ਅਰੋੜਾ

ਫਾਜ਼ਿਲਕਾ, 9 ਅਪ੍ਰੈਲ (ਰਿਤਿਸ਼) – ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਪਿਛਲੇ ਚਾਰ ਸਾਲ ਵਿੱਚ 78000 ਕਰੋੜ ਰੁਪਏ ਦਾ ਨਿਵੇਸ ਹੋ ਚੁੱਕਾ ਹੈ। ਉਹ ਅੱਜ ਇਥੇ ਅਬੋਹਰ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਈ ਉਦਯੋਗ ਅਤੇ ਵਣਜ ਨੀਤੀ 2017 ਨੇ ਰਾਜ ਵਿੱਚ ਉਦਯੋਗ ਲਈ ਉਤਸਾਹਪੂਰਨ ਵਾਤਾਵਰਣ ਸਿਰਜਿਆ ਹੈ ਜਿਸ ਨਾਲ ਵੱਡੇ ਪੱਧਰ ਤੇ ਨਿਵੇਸ ਸੰਭਵ ਹੋਇਆ। ਉਨਾਂ ਨੇ ਕਿਹਾ ਕਿ 78000 ਕਰੋੜ ਦਾ ਨਿਵੇਸ ਜਮੀਨੀ ਪੱਧਰ ਤੇ ਹੋ ਚੁੱਕਾ ਹੈ ਅਤੇ ਇਹ ਕੋਈ ਖਾਲੀ ਸਮਝੋਤਿਆਂ ਦੀ ਗੱਲ ਨਹੀਂ ਹੈ।
ਉਦਯੋਗ ਅਤੇ ਵਣਜ ਮੰਤਰੀ ਨੇ ਦੱਸਿਆ ਕਿ ਕੌਮਾਂਤਰੀ ਪੱਧਰ ਤੇ ਵਾਪਰ ਰਹੀਆਂ ਘਟਨਾਵਾਂ ਦੇ ਮੱਦੇਨਜਰ ਚੀਨ ਤੋਂ ਇੰਡਸਟਰੀ ਪ੍ਰਵਾਸ ਕਰਕੇ ਭਾਰਤ ਵੱਲ ਆ ਰਹੀ ਹੈ ਅਤੇ ਸਭ ਤੋਂ ਬਿਹਤਰ ਮਾਹੌਲ ਅਤੇ ਚੰਗੀਆਂ ਸੁਵਿਧਾਵਾਂ ਕਾਰਨ ਇਸ ਵਿੱਚ ਵੱਡਾ ਹਿੱਸਾ ਪੰਜਾਬ ਨੂੰ ਮਿਲਣ ਦੀ ਆਸ ਹੈ। ਉਨਾ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਆ ਰਹੀ ਇੰਡਸਟਰੀ ਦੀਆਂ ਜਮੀਨ ਦੀਆ ਜਰੂਰਤਾਂ ਪੂਰੀਆਂ ਕਰਨ ਲਈ ਚਾਰ ਵੱਡੇ ਇੰਡਸਟਰੀਅਲ ਪਾਰਕ ਬਣਾ ਰਹੀ ਹੈ ਜਿਸ ਵਿੱਚ ਮੱਤੇਵਾਲਾ, ਬਠਿੰਡਾ ਅਤੇ ਰਾਜਪੁਰਾ ਦੇ ਇੰਡਸਟਰੀਅਲ ਪਾਰਕ ਸਾਮਿਲ ਹਨ। ਉਨਾਂ ਨੇ ਕਿਹਾ ਬਠਿੰਡਾ ਵਿਖੇ ਫਾਰਮਾਸੁਟੀਕਲ ਪਾਰਕ ਬਣਾਉਣ ਦਾ ਪ੍ਰਸਤਾਵ ਭਾਰਤ ਸਰਕਾਰ ਨੂੰ ਭੇਜਿਆ ਗਿਆ ਹੈ।
ਛੋਟੇ ਅਤੇ ਲਘੁ ਉਦਯੋਗ ਦੀ ਗੱਲ ਕਰਦਿਆਂ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਛੋਟੇ ਉਦਯੋਗ ਦੀ ਮਜਬੂਤੀ ਲਈ ਵੀ ਵਿਸ਼ੇਸ਼ ਤੌਰ ਤੇ ਕੰਮ ਕਰ ਰਹੀ ਹੈ ਅਤੇ ਨਵੇ ਉਦਯੋਗਾਂ ਦੀ ਸਥਾਪਨਾ ਲਈ ਮੰਗੀਆਂ ਪ੍ਰਵਾਨਗੀਆਂ ਆਨਲਾਈਨ ਜਾਰੀ ਕੀਤੀਆ ਜਾ ਰਹੀਆਂ ਹਨ।
ਇਸ ਤੋਂ ਪਹਿਲਾ ਉਨਾਂ ਨੇ ਅਬੋਹਰ ਦੇ ਉਦਯੋਗਿਕ ਫੋਕਲ ਪੁੰਆਇੰਟ ਦਾ ਦੌਰਾ ਕੀਤਾ ਅਤੇ ਇੱਥੇ ਉਦਯੋਗਪਤੀਆਂ ਦੀਆਂ ਮੁਸਕਿਲਾਂ ਸੁਣੀਆਂ। ਉਨਾਂ ਨੇ ਇਸ ਉਦਯੋਗਿਕ ਫੋਕਲ ਪੁੰਆਇੰਟ ਦੇ ਵਿਕਾਸ ਦਾ ਭਰੋਸਾ ਦਿੰਦਿਆਂ ਇੰਡਸਟਰੀ ਵਿਭਾਗ ਨੂੰ ਇਸ ਦੇ ਵਿਕਾਸ ਸਬੰਧੀ ਵਿਸਥਾਰਤ ਰਿਪੋਰਟ ਤੁਰੰਤ ਭੇਜਣ ਲਈ ਕਿਹਾ ਤਾਂ ਜੋ ਸਥਾਨਕ ਤੌਰ ਤੇ ਉਪਲਬੱਧ ਕੱਚੇ ਮਾਲ ਦੇ ਅਨੁਕੂਲ ਇੰਡਸਟਰੀ ਨੂੰ ਇੱਥੇ ਲਿਆਂਦਾ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ ਸ. ਹਰਜੀਤ ਸਿੰਘ, ਸ੍ਰੀ ਸੰਦੀਪ ਜਾਖੜ, ਸ੍ਰੀ ਸੰਜੀਵ ਚਾਹਰ, ਜ਼ਿਲਾ ਕਾਗਰਸ ਪ੍ਰਧਾਨ ਸ੍ਰੀ ਰੰਜਮ ਕਾਮਰਾ ਆਦਿ ਵੀ ਹਾਜ਼ਰ ਸਨ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39825 posts
  • 0 comments
  • 0 fans