Menu

ਟੈਕਸਾਸ ‘ਚ ਹੋਈ ਗੋਲੀਬਾਰੀ , 1 ਦੀ ਮੌਤ, 4 ਗੰਭੀਰ ਜ਼ਖਮੀ

ਫਰਿਜ਼ਨੋ (ਕੈਲੀਫੋਰਨੀਆ), 9 ਅਪ੍ਰੈਲ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕੀ ਸੂਬੇ ਟੈਕਸਾਸ ਵਿੱਚ ਵੀਰਵਾਰ ਦੀ ਦੁਪਹਿਰ ਨੂੰ ਬ੍ਰਾਇਨ ਸ਼ਹਿਰ ਵਿੱਚ ਕੈਬਨਿਟ ਬਣਾਉਣ ਵਾਲੀ ਕੰਪਨੀ ਵਿੱਚ ਹੋਈ ਗੋਲੀਬਾਰੀ ਦੌਰਾਨ ਘੱਟੋ ਘੱਟ  ਛੇ ਵਿਅਕਤੀਆਂ ਨੂੰ ਗੋਲੀ ਲੱਗੀ। ਇਸਦੇ ਨਾਲ ਹੀ ਹਮਲੇ ਦੇ ਸ਼ੱਕੀ ਵਿਅਕਤੀ ਨੂੰ ਫੜਨ ਦੌਰਾਨ ਵਿਭਾਗ ਦੇ ਪਬਲਿਕ ਸੇਫਟੀ ਅਧਿਕਾਰੀ ਨੂੰ ਵੀ ਗੋਲੀ ਲੱਗੀ। ਬ੍ਰਾਇਨ ਪੁਲਿਸ ਵਿਭਾਗ ਦੇ ਮੁਖੀ ਏਰਿਕ ਬੁਸਕੇ ਨੇ ਦੱਸਿਆ ਕਿ ਕੈਂਟ ਮੂਰ ਕੈਬਨਿਟ ਕੰਪਨੀ ਵਿੱਚ ਹੋਈ ਗੋਲੀਬਾਰੀ ਵਿੱਚ ਚਾਰ ਲੋਕ ਗੰਭੀਰ ਜ਼ਖਮੀ ਹੋਏ ,ਜਿਹਨਾਂ ਨੂੰ ਸੇਂਟ ਜੋਸਫ ਖੇਤਰੀ ਹਸਪਤਾਲ ਲਿਜਾਇਆ ਗਿਆ। ਇੱਕ ਹੋਰ ਵਿਅਕਤੀ ਨੂੰ ਗੋਲੀ ਲੱਗਣ ਕਾਰਨ , ਜ਼ਖ਼ਮਾਂ ਨਾਲ ਹਸਪਤਾਲ ਲਿਜਾਇਆ ਗਿਆ। ਇਸਦੇ ਇਲਾਵਾ ਗੋਲੀਬਾਰੀ ਦੇ ਪੀੜਤ ਇੱਕ ਵਿਅਕਤੀ ਨੂੰ ਘਟਨਾ ਵਾਲੀ ਥਾਂ ‘ਤੇ ਮ੍ਰਿਤਕ ਐਲਾਨ ਕੀਤਾ ਗਿਆ। ਇਸ ਗੋਲੀਬਾਰੀ ਦੇ ਸੰਬੰਧ ਵਿੱਚ ਪੁਲਿਸ ਨੇ ਟੈਕਸਾਸ ਦੇ ਆਇਓਲਾ ਨਾਲ ਸੰਬੰਧਿਤ 27 ਸਾਲਾ ਲੈਰੀ ਬੋਲਿਨ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਉੱਤੇ ਕਤਲ ਦਾ ਇਲਜ਼ਾਮ ਲਗਾਇਆ। ਜੇਲ ਦੇ ਰਿਕਾਰਡ ਅਨੁਸਾਰ ਉਸ ਨੂੰ 10 ਲੱਖ ਡਾਲਰ ਦੇ ਬਾਂਡ ‘ਤੇ ਰੱਖਿਆ ਗਿਆ ਹੈ। ਇਹ ਦੋਸ਼ੀ ਵਿਅਕਤੀ ਬੋਲਿਨ ਕੈਂਟ ਮੂਰ ਕੈਬਿਨੇਟਸ ਦਾ ਹੀ ਇੱਕ ਕਰਮਚਾਰੀ ਹੈ। ਪੁਲਿਸ ਅਨੁਸਾਰ ਹਮਲਾਵਰ ਘਟਨਾ ਸਥਾਨ ਤੋਂ ਭੱਜ ਗਿਆ ਸੀ , ਜਿਸਨੂੰ  ਬਾਅਦ ਵਿੱਚ ਗਰਿਮਜ਼ ਕਾਉਂਟੀ ਵਿੱਚੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਸ ਘਟਨਾ ਨਾਲ ਸੰਬੰਧਿਤ ਇੱਕ ਹੋਰ ਵਿਅਕਤੀ ਨੂੰ ਦਮੇ ਦਾ ਦੌਰਾ ਪੈਣ ਤੋਂ ਬਾਅਦ  ਹਸਪਤਾਲ ਲਿਜਾਇਆ ਗਿਆ। ਕੰਪਨੀ ਦੇ ਕਰਮਚਾਰੀਆਂ ਨੇ ਦੱਸਿਆ ਸ਼ੱਕੀ ਵਿਅਕਤੀ ਨੇ ਵੱਡੇ ਗੁਦਾਮ ਵਿੱਚ ਗੋਲੀਬਾਰੀ ਕਰਨ ਤੋਂ ਪਹਿਲਾਂ ਕੁੱਝ ਨਹੀਂ ਕਿਹਾ।ਇਸ ਘਟਨਾ ਸੰਬੰਧੀ ਟੈਕਸਾਸ ਦੇ ਗਵਰਨਰ ਗ੍ਰੈਗ ਐਬੋਟ ਅਨੁਸਾਰ ਗੋਲੀਬਾਰੀ ਦੀ ਜਾਂਚ ਲਈ ਟੈਕਸਾਸ ਦੇ ਜਨਤਕ ਸੁਰੱਖਿਆ ਵਿਭਾਗ ਅਤੇ ਟੈਕਸਾਸ ਰੇਂਜਰਾਂ ਦੇ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ ਬੰਗਾਲ ਸੂਬੇ ਦੇ ਮੁੱਖਮੰਤਰੀ ਵਜੋਂ ਸਹੁੰ ਚੁੱਕੀ। ਕੇਂਦਰ ਵਿੱਚ ਰਾਜ ਕਰਦੀ ਪਾਰਟੀ…

ਟਵਿੱਟਰ ਨੇ ਕੰਗਣਾ ਰਣਾਵਤ ਦੇ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ…

ਹੁਣ ਨਹੀ ਲੱਗਣੇ ਆਈਪੀਐਲ ਦੇ…

ਮੁੰਬਈ, 4 ਮਈ- ਇੰਡੀਅਨ ਪ੍ਰੀਮਿਅਰ ਲੀਗ ਗਵਰਨਿੰਗ…

ਦੀਦੀ-ਓ-ਦੀਦੀ

ਐਤਵਾਰ ਦੀ ਸਵੇਰ ਹੁੰਦੇ ਹੀ ਦੇਸ਼ ਵਾਸੀਆਂ…

Listen Live

Subscription Radio Punjab Today

Our Facebook

Social Counter

  • 19333 posts
  • 1 comments
  • 0 fans

Log In