Menu

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੁਅਲ ਸਮਾਗਮ ਰਾਹੀਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਫਾਜ਼ਿਲਕਾ, 10 ਅਪ੍ਰੈਲ (ਰਿਤਿਸ਼) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਰਚੁਅਲ ਸਮਾਗਮ ਰਾਹੀਂ ਹਾੜੀ ਸੀਜਨ 2021 ਦੀ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਐਲਾਣ ਕੀਤਾ। ਇਸ ਮੌਕੇ ਉਨਾਂ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਇਸ ਸਾਰੀ ਪ੍ਰਿਆ ਵਿਚ ਆੜਤੀਆਂ ਦੀ ਅਹਿਮ ਭੁਮਿਕਾ ਬਣੀ ਰਹੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਕਣਕ ਦੀ ਅਦਾਇਗੀ 48 ਘੰਟੇ ਵਿਚ ਕਰਨ ਦੇ ਨਾਲ ਨਾਲ ਆੜਤੀਆਂ ਦੀਆਂ ਮੰਗਾਂ ਮੰਨਨ ਦਾ ਐਲਾਣ ਕੀਤਾ ਜਿਸ ਤੋਂ ਬਾਅਦ ਆੜਤੀਆਂ ਐਸੋਸੀਏਸ਼ਨ ਵੱਲੋਂ ਆਪਣੀ ਹੜਤਾਲ ਖਤਮ ਕਰਨ ਦਾ ਐਲਾਣ ਕਰਦਿਆਂ ਖਰੀਦ ਪ੍ਰਿਆ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਮੰਡੀ ਢਾਂਚਾ ਸਭ ਤੋਂ ਵਧੀਆ ਹੈ ਜਿਸ ਨੂੰ ਕੇਂਦਰ ਸਰਕਾਰ ਖਰਾਬ ਕਰਨ ਲਈ ਗਲਤ ਨੀਤੀਆਂ ਬਣਾ ਕੇ ਸੂਬਿਆਂ ਨੂੰ ਮੰਨਨ ਲਈ ਮਜਬੂਰ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਅਤੇ ਆੜਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਆੜਤੀਆਂ ਦੇ ਰੁਜਗਾਰ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਫੂਡ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੁਲਤ ਲਈ ਸਾਰੇ ਇੰਤਜਾਮ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਜਾਂ ਆੜਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀ ਬੋਰਡ ਦੇ ਚੇਅਰਮੈਨ ਸ: ਲਾਲ ਸਿੰਘ ਨੇ ਦੱਸਿਆ ਕਿ ਕੋਵਿਡ ਦੇ ਮੱਦੇਨਜਰ ਮੰਡੀਆਂ ਵਿਚ ਪੁਰੇ ਸੁਰੱਖਿਆ ਉਪਾਅ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਡੀਆਂ ਵਿਚ ਵੈਕਸੀਨ ਲਗਾਉਣ ਦੀ ਵਿਵਸਥਾ ਵੀ ਸਿਹਤ ਮਹਿਕਮੇ ਨਾਲ ਮਿਲ ਕੇ ਕੀਤੀ ਜਾ ਰਹੀ ਹੈ।
ਓਧਰ ਜ਼ਿਲਾ ਸਦਰ ਮੁਕਾਮ ਤੋਂ ਇਸ ਵਰਚੁਅਲ ਸਮਾਗਮ ਵਿਚ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਚੋਅਰਮੈਨ ਹਾਊਸਫੈਡ ਪੰਜਾਬ ਸ: ਸੁਖਵੰਤ ਸਿੰਘ ਬਰਾੜ,  ਯੂਥ ਕਾਂਗਰਸ ਦੇ ਜ਼ਿਲਾ ਪ੍ਰਧਾਨ ਸ੍ਰੀ ਰੂਬੀ ਗਿੱਲ ਅਤੇ ਡੀਐਫਐਸਸੀ ਸ: ਗੁਰਪ੍ਰੀਤ ਸਿੰਘ ਕੰਗ ਨੇ ਸਿਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ ਹਾਲਾਂਕਿ ਜ਼ਿਲੇ ਵਿਚ ਕਣਕ ਦੀ ਫਸਲ ਥੋੜੀ ਪਛੇਤੀ ਹੋਣ ਕਾਰਨ ਅਗਲੇ ਹਫਤੇ ਤੱਕ ਆਵਕ ਦੇ ਜੋਰ ਫੜਨ ਦੀ ਆਸ ਹੈ। ਉਨਾਂ ਨੇ ਇਸ ਮੌਕੇ ਕਿਹਾ ਕਿ ਦੂਜੇ ਰਾਜਾਂ ਤੋਂ ਨਜਾਇਜ ਤਰੀਕੇ ਨਾਲ ਕਣਕ ਲਿਆ ਕੇ ਪੰਜਾਬ ਵਿਚ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਜੋ ਕੋਈ ਵੀ ਅਜਿਹਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਹੋਵੇਗੀ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39842 posts
  • 0 comments
  • 0 fans