Menu

ਫਾਜ਼ਿਲਕਾ ‘ਚ ਪਹਿਲੇ ਦਿਨ 15 ਮੀਟਰਕ ਟਨ ਕਣਕ ਦੀ ਖਰੀਦ ਹੋਈ

ਫਾਜ਼ਿਲਕਾ, 12 ਅਪ੍ਰੈਲ (ਰਿਤਿਸ਼) – ਜ਼ਿਲ੍ਹਾ ਫਾਜ਼ਿਲਕਾ ਦੇ ਵੱਖ ਵੱਖ ਖਰੀਦ ਕੇਂਦਰਾਂ ਵਿੱਚ ਪੁੱਜੀ ਕਣਕ ਵਿਚੋਂ ਪਹਿਲੇ ਦਿਨ 15 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਕੇ ਖਰੀਦ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪੜੇ ਚਾੜ੍ਹਨ ਤਾਂ ਜ਼ੋ ਕਿਸੇ ਨੂੰ ਕਣਕ ਦੀ ਖਰੀਦ ਸਬੰਧੀ ਮੁਸ਼ਕਿਲ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕੋਵਿਡ ਦੇ ਨਿਯਮਾਂ ਜਿਵੇਂ ਕਿ ਸਮਾਜਿਕ ਦੂਰੀ, ਮਾਸਕ ਪਹਿਨਣਾ, ਸਮੇਂ ਸਮੇਂ ਤੇ ਹੱਥ ਧੋਣਾ ਆਦਿ ਦੀ ਪਾਲਣਾ ਕੀਤੀ ਜਾਵੇ।
ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਗੁਰਪ੍ਰੀਤ ਸਿਘ ਕੰਗ ਨੇ ਦੱਸਿਆ ਕਿ ਜਿਲ੍ਹੇ ਵਿੱਚ ਬੀਤੇ ਦਿਨ ਤੱਕ 3960 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ ਪਨਗਰੇਨ ਖਰੀਦ ਏਜੰਸੀ ਨੇ 15 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਕਿ ਸਾਰੇ ਕਿਸਾਨ ਭਰਾ ਅਪਣੀ ਫ਼ਸਲ ਸੁੱਕਾ ਕੇ ਲਿਆਉਣ ਤਾਂ ਜ਼ੋ ਕਿਸੇ ਵੀ ਕਿਸਮ ਦੀ ਆੜ੍ਹਤੀ ਅਤੇ ਏਜੰਸੀ ਨੂੰ ਕੋਈ ਵੀ ਸਮੱਸਿਆ ਨਾ ਆਵੇ ਅਤੇ ਅਪਣੀ ਫ਼ਸਲ ਦਾ ਕਿਸਾਨ ਸਹੀ ਮੁੱਲ ਲੈ ਸਕਣ। ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਿੱਤੀ ਜਾਵੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans