Menu

ਫਾਜ਼ਿਲਕਾ ਜਿਲੇ ਅੰਦਰ ਕਣਕ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ

ਫਾਜ਼ਿਲਕਾ 12 ਅਪ੍ਰੈਲ (ਰਿਤਿਸ਼) – ਜਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਦੰਡ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਾਜ਼ਿਲਕਾ ਅੰਦਰ ਕਣਕ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸਾਲ 2021 ਦੀ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਕਣਕ ਦੀ ਫਸਲ ਕੱਟਣ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਹਵਾ ਵਿੱਚ ਧੂਏ ਨਾਲ ਪ੍ਰਦੂਸ਼ਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਅੱਗ ਲੱਗਣ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਇਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਹੁੰਦਾ ਹੈ।
ਸੜਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਦਾਂ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ।ਇਸ ਨਾਲ ਪਿੰਡਾਂ ਵਿਚ ਲੜਾਈ ਝਗੜਾ ਹੋਣ ਦਾ ਡਰ ਵੀ ਰਹਿੰਦਾ ਹੈ। ਇਸ ਸਭ ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਕਣਕ ਦੀ ਫਸਲ ਦੀ ਅਤੇ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ ਮਿਤੀ 09-06-2021 ਤੱਕ ਲਾਗੂ ਰਹਿਣਗੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans