Menu

ਬਠਿੰਡਾ : ਡੇਅਰੀ ਟ੍ਰੇਨਿੰਗ ਸੈਂਟਰਾਂ ’ਤੇ ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 19 ਅਪ੍ਰੈਲ ਤੋਂ

ਬਠਿੰਡਾ, 12 ਅਪ੍ਰੈਲ – ਕੋਵਿਡ-19 ਮਹਾਂਮਾਰੀ ਕਾਰਨ ਜਿੱਥੇ ਦੇਸ਼ ਦੀ ਅਰਥ-ਵਿਵਸਥਾ ਤੇ ਮਾੜਾ ਅਸਰ ਪਿਆ ਹੈ ਉੱਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੋਤ ਆਈ ਹੈ। ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ’ਤੇ ਵੀ ਕਾਫੀ ਅਸਰ ਪਿਆ ਹੈ। ਇਸ ਲਈ ਹੁਣ ਕੋਵਿਡ-19 ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਲਾਭਪਾਤਰੀਆਂ ਲਈ ਡੇਅਰੀ ਟ੍ਰੇਨਿੰਗ ਸੈਟਰਾਂ ’ਤੇ ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਅਤੇ ਉਚੇਰੀ ਸਿੱਖਿਆ ਵਿਭਾਗ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਤੀ ਜਾਣ ਵਾਲੀ ਸਿਖਲਾਈ ਲਈ ਕੋਵਿਡ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਮਿਤੀ 19 ਅਪ੍ਰੈਲ ਤੋਂ ਪਹਿਲਾਂ ਬੈਚ ਡੇਅਰੀ ਸਿਖਲਾਈ ਸੈਂਟਰਾਂ (ਸਰਦੂਲਗੜ, ਜਿਲਾ ਮਾਨਸਾ ਅਤੇ ਅਬੁਲ ਖੁਰਾਣਾ ਜਿਲਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਦੇ ਫਾਰਮ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਬਠਿੰਡਾ ਦੇ ਰੂਮ ਨੰਬਰ 302  ਵਿਖੇ ਭਰੇ ਜਾ ਰਹੇ ਹਨ ਅਤੇ ਜੇਕਰ ਕੋਵਿਡ ਦੇ ਹਾਲਾਤ ਸੁਖੇਵੇਂ ਰਹਿੰਦੇ ਹਨ ਤਾਂ ਅੱਗੇ ਵੀ ਇਸ ਤਰਾਂ ਦੇ ਹੋਰ ਬੈਚ ਵੀ ਸਿਖਲਾਈ ਕੇਂਦਰਾਂ ਤੇ ਚਲਾਏ ਜਾਣਗੇ। ਡੇਅਰੀ ਫਾਰਮਰ ਆਪਣਾ ਪੜਾਈ ਦਾ ਸਰਟੀਫਿਕੇਟ (ਘੱਟੋ ਘੱਟ ਪੰਜਵੀਂ ਪਾਸ), ਆਧਾਰ ਕਾਰਡ, ਵੋਟਰ ਕਾਰਡ, ਇੱਕ ਫੋਟੋ ਅਤੇ ਜਾਤੀ ਸਰਟੀਫਿਕੇਟ (ਕੇਵਲ ਐਸ.ਸੀ. ਲਾਭਪਾਤਰੀਆਂ ਲਈ) ਦਫਤਰ ਵਿੱਚ ਲਿਆ ਕੇ ਆਪਣਾ ਫਾਰਮ ਭਰ ਸਕਦੇ ਹਨ। ਜਨਰਲ ਵਰਗ ਨਾਲ ਸਬੰਧਤ ਸਿਖਿਆਰਥੀਆਂ ਦੀ ਫੀਸ 1000 ਰੁਪਏ ਅਤੇ ਅ.ਜਾਤੀ ਨਾਲ ਸਬੰਧਤ ਲਾਭਪਾਤਰੀਆਂ ਦੀ ਫੀਸ 750 ਰੁਪਏ ਹੋਵੇਗੀ।
ਸ. ਕਰਨੈਲ ਸਿੰਘ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਖਾਧ ਖੁਰਾਕ, ਨਸਲ ਸੁਧਾਰ, ਪਸ਼ੂਆਂ ਦੀ ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਸਿਖਲਾਈ ਪ੍ਰੋਗਰਾਮ ਵਿੱਚ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਸ ਲਈ ਸਮੂਹ ਦੁੱਧ ਉਤਪਾਦਕਾਂ/ਡੇਅਰੀ ਫਾਰਮਰਾਂ/ਕਿਸਾਨਾਂ ਨੂੰ ਸੁਨੇਹਾ ਦਿੱਤਾ ਜਾਂਦਾ ਹੈ ਕਿ ਉਹ ਤੁਰੰਤ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਜਿਲਾ ਬਠਿੰਡਾ ਵਿੱਚ ਬਿਨੈ ਪੱਤਰ ਦੇਣ। ਉਨਾਂ ਇਹ ਵੀ ਦੱਸਿਆ ਕਿ ਸਫਲਤਾ ਪੂਰਵਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਬਸਿਡੀਆਂ/ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ।

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ ਬੰਗਾਲ ਸੂਬੇ ਦੇ ਮੁੱਖਮੰਤਰੀ ਵਜੋਂ ਸਹੁੰ ਚੁੱਕੀ। ਕੇਂਦਰ ਵਿੱਚ ਰਾਜ ਕਰਦੀ ਪਾਰਟੀ…

ਟਵਿੱਟਰ ਨੇ ਕੰਗਣਾ ਰਣਾਵਤ ਦੇ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ…

ਹੁਣ ਨਹੀ ਲੱਗਣੇ ਆਈਪੀਐਲ ਦੇ…

ਮੁੰਬਈ, 4 ਮਈ- ਇੰਡੀਅਨ ਪ੍ਰੀਮਿਅਰ ਲੀਗ ਗਵਰਨਿੰਗ…

ਦੀਦੀ-ਓ-ਦੀਦੀ

ਐਤਵਾਰ ਦੀ ਸਵੇਰ ਹੁੰਦੇ ਹੀ ਦੇਸ਼ ਵਾਸੀਆਂ…

Listen Live

Subscription Radio Punjab Today

Our Facebook

Social Counter

  • 19333 posts
  • 1 comments
  • 0 fans

Log In