Menu

ਝੋਟਾ ਚੋਰੀ ਹੋਣ ਦੇ ਮਾਮਲੇ ਚ ਪੰਚਾਇਤ ਖਿਲਾਫ਼ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਹੋਇਆ ਸਖ਼ਤ

ਦੋਸ਼ੀ ਪਾਏ ਜਾਣ ਤੇ ਵਿਰਕ ਕਲਾਂ ਦੀ ਪੰਚਾਇਤ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ : ਮੈਂਬਰ ਐਸ.ਸੀ. ਕਮਿਸ਼ਨ

 ਬਠਿੰਡਾ, 15 ਅਪ੍ਰੈਲ – ਜ਼ਿਲ੍ਹੇ ਅਧੀਨ ਪੈਂਦੇ ਪਿੰਡ ਵਿਰਕ ਕਲਾਂ ਦੇ ਇੱਕ ਵਿਅਕਤੀ ਤੇ ਪਿੰਡ ਦੀ ਪੰਚਾਇਤ ਵਲੋਂ ਕਥਿਤ ਝੋਟਾ ਚੋਰੀ ਦੇ ਇਲਜਾਮ ਉਪਰੰਤ ਪਿੰਡ ਵਿਚੋਂ ਬਾਹਰ ਰਹਿਣ ਲਈ ਮਜ਼ਬੂਰ ਕਰਨ ਤੇ ਮਿਲੀ ਸ਼ਿਕਾਇਤ ਉਪਰੰਤ ਪੰਜਾਬ ਰਾਜ ਅਨੁਸੂਚਿਤ ਜਾਤੀ ਦੇ ਮੈਂਬਰਾਂ ਨੇ ਸ਼ਖਤ ਨੋਟਿਸ ਲਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਦੇ ਮੈਂਬਰ ਸ਼੍ਰੀ ਗਿਆਨ ਚੰਦ ਅਤੇ ਸ਼੍ਰੀ ਪ੍ਰਭਦਿਆਲ ਨੇ ਬਠਿੰਡਾ ਸਰਕਟ ਹਾਊਸ ਵਿਖੇ ਪਹੁੰਚ ਕੇ ਸਰਪੰਚ ਅਤੇ ਪਿੰਡ ਦੀ ਪੰਚਾਇਤ ਨੂੰ ਤਲਬ ਕਰਕੇ ਮਾਮਲੇ ਦੀ ਜਾਂਚ ਕੀਤੀ ਗਈ।

        ਜਾਂਚ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਦੇ ਮੈਂਬਰ ਸ਼੍ਰੀ ਗਿਆਨ ਚੰਦ ਅਤੇ ਸ਼੍ਰੀ ਪ੍ਰਭਦਿਆਲ ਨੇ ਕਿਹਾ ਕਿ ਇਸ ਮਾਮਲੇ ਦੀ ਸਾਰੀ ਜਾਂਚ-ਪੜਤਾਲ ਕਰਨ ਉਪਰੰਤ ਹੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਪਿੰਡ ਦੀ ਪੰਚਾਇਤ ਦੋਸ਼ੀ ਪਾਈ ਜਾਂਦੀ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਆਰੰਭ ਕੀਤੀ ਜਾਵੇਗੀ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਿਸੇ ਵੀ ਸੰਸਥਾ ਜਾਂ ਵਿਅਕਤੀ ਕੋਲ ਕਿਸੇ ਵੀ ਵਿਅਕਤੀ ਨੂੰ ਪਿੰਡ ਨੂੰ ਛੱਡਣ ਲਈ ਮਜ਼ਬੂਰ ਨਹੀਂ ਕਰਨ ਦਾ ਕੋਈ ਵੀ ਅਧਿਕਾਰ ਨਹੀਂ ਹੈ। ਇਸ ਮਾਮਾਲੇ ਵਿਚ ਜੇਕਰ ਸਰਪੰਚ ਜਾਂ ਪੰਚਾਇਤ ਦੋਸ਼ੀ ਪਾਈ ਜਾਂਦੇ ਹਨ ਤਾਂ ਉਨ੍ਹਾਂ ਖਿਲਾਫ਼ ਸੰਵਿਧਾਨ ਦੀ ਉਲੰਘਣਾ ਕਰਨ ਦੇ ਮੱਦੇਨਜ਼ਰ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

        ਇਸ ਉਪਰੰਤ ਪੰਜਾਬ ਰਾਜ ਅਨੁਸੂਚਿਤ ਜਾਤੀ ਦੇ ਮੈਂਬਰਾਂ ਵਲੋਂ ਪਿੰਡ ਵਿਰਕ ਕਲਾਂ ਵਿਚ ਜਾ ਕੇ ਸਾਰੇ ਮਾਮਲੇ ਦੀ ਜਾਂਚ-ਪੜਤਾਲ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਭਲਾਈ ਅਫ਼ਸਰ ਸ. ਸਰਦੂਲ ਸਿੰਘ, ਡੀ.ਐਸ.ਪੀ. ਸ਼੍ਰੀ ਦਵਿੰਦਰ ਸਿੰਘ, ਬੀ.ਡੀ.ਪੀ.ਓ ਬਠਿੰਡਾ ਸ਼੍ਰੀ ਅਭਿਨਵ ਅਤੇ ਦਲਿਤ ਮਹਾਂ ਪੰਚਾਇਤ ਦੇ ਚੇਅਰਮੈਨ ਤੇ ਮੈਂਬਰ ਐਫ਼.ਸੀ.ਆਈ. ਸ਼੍ਰੀ ਕਿਰਨਜੀਤ ਗਹਿਰੀ ਆਦਿ ਹਾਜ਼ਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans