Menu

ਸੁੰਦਰ ਸ਼ਾਮ ਅਰੋੜਾ ਵੱਲੋਂ ਵਿਭਾਗ ਦੇ ਕਰਮਚਾਰੀਆਂ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 15 ਅਪ੍ਰੈਲ – ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਿਭਾਗ ਨੂੰ ਆਪਣੇ ਵੱਖ-ਵੱਖ ਦਫਤਰਾਂ ਅਤੇ ਕਾਰਪੋਰੇਸ਼ਨਾਂ ਦੇ ਸਾਰੇ ਕਰਮਚਾਰੀਆਂ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਸੂਬਾ ਵਾਸੀਆਂ ਦੇ ਜੀਵਨ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਾਂਮਾਰੀ ਦੇ ਸੰਕਟ ਨਾਲ ਨਜਿੱਠਣ ਲਈ ਲਈ ਬਹੁ-ਪੱਖੀ ਅਤੇ ਅੰਤਰ-ਵਿਭਾਗੀ ਪਹੁੰਚ ਅਪਣਾਈ ਹੈ।

ਗੌਰਤਲਬ ਹੈ ਕਿ ਵਿਭਾਗ ਨੇ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿਚ ਉਦਯੋਗਿਕ ਕਰਮਚਾਰੀਆਂ ਅਤੇ ਮਜ਼ਦੂਰਾਂ ਦੇ ਸਮੂਹਕ ਟੀਕਾਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਹਨ ਜਿਸ ਤਹਿਤ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਤਕਰੀਬਨ ਦੋ ਸੌ ਕਰਮਚਾਰੀ ਪਹਿਲਾਂ ਹੀ ਟੀਕਾ ਲਗਵਾ ਚੁੱਕੇ ਹਨ।

ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਇਹ ਵਿਸ਼ੇਸ਼ ਟੀਕਾਕਰਨ ਮੁਹਿੰਮਾਂ ਰਾਜ ਦੇ ਉਦਯੋਗਿਕ ਫੋਕਲ ਪੁਆਇੰਟਾਂ, ਉਦਯੋਗਿਕ ਖੇਤਰਾਂ ਅਤੇ ਵੱਡੇ ਉਦਯੋਗਿਕ ਕਾਰੋਬਾਰਾਂ ਦੇ ਸਥਾਨਾਂ `ਤੇ ਆਯੋਜਿਤ ਕੀਤੀਆਂ ਗਈਆਂ ਹਨ ਜਿਸ ਤਹਿਤ ਇਨ੍ਹਾਂ ਮੁਹਿੰਮਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ 53,905 ਉਦਯੋਗਿਕ ਕਰਮਚਾਰੀਆਂ ਨੂੰ ਟੀਕਾ ਲਗਾਇਆ ਗਿਆ ਹੈ।

ਸੂਬੇ ਵਿਚ ਉਦਯੋਗਿਕ ਵਿਕਾਸ ਅਤੇ ਕੋਵਿਡ ਮਹਾਂਮਾਰੀ ਦੇ ਸੰਕਟ ਨੂੰ ਧਿਆਨ ਵਿਚ ਰੱਖਦਿਆਂ ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਨੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਉਦਯੋਗਿਕ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਉਦਯੋਗ ਦੇ ਸਟਾਫ਼ ਅਤੇ ਵਰਕਰਾਂ ਦਾ ਟੀਕਾਕਰਨ ਕਰਨ ਲਈ ਨਿਰਦੇਸ਼ ਦਿੱਤੇ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans