Menu

ਕਲੱਸਟਰ ਟਾਹਲੀਵਾਲਾ ਬੋਦਲਾ ਦੇ ਸਕੂਲ ਮੀਡੀਆ ਇੰਚਾਰਜ ਦੀ ਇੱਕ ਰੋਜਾ ਟ੍ਰੇਨਿੰਗ ਕਰਵਾਈ

ਫਾਜ਼ਿਲਕਾ, 15 ਅਪ੍ਰੈਲ (ਰਿਤਿਸ਼) – ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਨੂੰ ਅੱਗੇ ਤੋਰਦਿਆਂ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜਿਲਕਾ ਡਾਂ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਨਿਯੁਕਤ ਕੀਤੇ ਗਏ ਕਲੱਸਟਰ ਟਾਹਲੀਵਾਲਾ ਬੋਦਲਾ ਦੇ ਸਕੂਲ ਮੀਡੀਆ  ਇੰਚਾਰਜ ਨੂੰ ਇੱਕ ਦਿਨਾ ਟ੍ਰੇਨਿੰਗ ਸਰਕਾਰੀ ਪ੍ਰਾਇਮਰੀ ਸਕੂਲ ਟਾਹਲੀਵਾਲਾ ਬੋਦਲਾ ਵਿਖੇ ਸੈਂਟਰ ਹੈੱਡ ਟੀਚਰ ਮੈਡਮ ਸੋਨਮ ਠਕਰਾਲ ਦੀ ਅਗਵਾਈ ਵਿੱਚ ਕਲੱਸਟਰ ਮੀਡੀਆ ਇੰਚਾਰਜ ਰਾਜ ਕੁਮਾਰ ਵੱਲੋ ਕਰਵਾਈ ਗਈ।
ਇਸ ਦੌਰਾਨ ਕੋਵਿੰਡ ਸਾਵਧਾਨੀਆਂ ਦੀ ਵਿਸ਼ੇਸ਼ ਤੌਰ ਤੇ ਪਾਲਣਾ ਕੀਤੀ ਗਈ ।ਇਸ ਟ੍ਰੇਨਿੰਗ ਸ਼ੈਸ਼ਨ ਨੂੰ ਸੰਬੋਧਨ ਕਰਦਿਆਂ ਸੀਐਚਟੀ ਸੋਨਮ ਠਕਰਾਲ ਅਤੇ ਟ੍ਰੇਨਰ ਰਾਜ ਕੁਮਾਰ ਨੇ ਦੱਸਿਆ ਕਿ ਅੱਜ ਦਾ ਯੁੱਗ ਸੂਚਨਾ ਤਕਨਲੋਜੀ ਦਾ ਯੁੱਗ ਹੈ।ਸਾਡੇ ਸਕੂਲ ਪੂਰਨ ਸਮਾਰਟ ਬਣ ਚੁੱਕੇ ਹਨ ,ਪੰਜਾਬੀ ਦੇ ਨਾਲ ਨਾਲ ਅੰਗਰੇਜ਼ੀ ਮਾਧਿਅਮ ਰਾਹੀਂ ਵੀ ਸਿੱਖਿਆ ਦਿੱਤੀ ਜਾ ਰਹੀ ਹੈ, ਜਿੱਥੇ ਐਲਈਡੀ ਪ੍ਰੋਜੈਕਟ ਰਾਹੀ ਆਧੁਨਿਕ ਅਤੇ ਕਵਾਲਿਟੀ ਐਜੂਕੇਸ਼ਨਲ ਦਿੱਤੀ ਜਾ ਰਹੀ ਹੈ।
ਸਮੇ ਦੀ ਲੋੜ ਹੈ ਸਕੂਲਾਂ ਦੀਆ ਪ੍ਰਾਪਤੀਆਂ ਨੂੰ ਸਮਾਜ ਸਾਹਮਣੇ ਰੱਖ ਕੇ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।ਇਸ ਟ੍ਰੇਨਿੰਗ ਸ਼ੈਸ਼ਨ ਦੌਰਾਨ ਅਧਿਆਪਕਾਂ ਨੂੰ ਵੱਖ ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਪਲੇਟਫਾਰਮ ਦੀ ਸੁਚੱਜੀ ਅਤੇ ਸਾਰਥਕ ਵਰਤੋ ਕਰਦਿਆਂ ਵਿਭਾਗ ਦੀਆ ਗਤੀਵਿਧੀਆਂ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ। ਇਹ ਟ੍ਰੇਨਿੰਗ ਸ਼ੈਸ਼ਨ ਦੌਰਾਨ ਅਧਿਆਪਕਾਂ ਨੂੰ ਪਿਕਸਲ ਐਪ ਸਮੇਤ ਵੱਖ ਵੱਖ ਐਪਸ ਦੀ ਵਰਤੋਂ ਬਾਰੇ ਦੱਸਿਆ ਗਿਆ।ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਅਤੇ ਜਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ ਵੱਲੋ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans