Menu

ਸਸਤੇ ਭਾਅ ‘ਤੇ ਮਿਆਰੀ ਆਟਾ ਮੁਹੱਈਆ ਕਰਵਾਉਣਾ ਪਨਸਪ ਦਾ ਟੀਚਾ: ਆਸ਼ੂ

ਚੰਡੀਗੜ੍ਹ, 15 ਅਪ੍ਰੈਲ – ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਿਟਿਡ (ਪਨਸਪ) ਵੱਲੋਂ ਚੱਕੀ ਆਟੇ ਦੀ ਸ਼ੁਰੂਆਤ ਕੀਤੀ ਗਈ, ਜਿਸ ਨੂੰ ਸ੍ਰੀ ਭਰਤ ਭੂਸ਼ਣ ਆਸ਼ੂ, ਖੁਰਾਕ, ਸਿਵਲ ਸਪਲਾਈਜ਼ ਮੰਤਰੀ ਪੰਜਾਬ ਵੱਲੋਂ ਲਾਂਚ ਕੀਤਾ ਗਿਆ। ਇਸ ਮੌਕੇ ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਿਟਿਡ ਦੇ ਚੇਅਰਮੈਨ ਸ੍ਰੀ ਤਜਿੰਦਰਪਾਲ ਸਿੰਘ ਬਿਟੂ, ਸ੍ਰੀ ਬਾਵਾ ਹੈਨਰੀ, ਐਮ.ਐਲ.ਏ., ਸੀਨੀਅਰ ਵਾਈਸ ਚੇਅਰਮੈਨ ਸ੍ਰੀ ਨਰਿੰਦਰਪਾਲ ਵਰਮਾ, ਮੈਨੇਜਿੰਗ ਡਾਇਰੈਕਟਰ, ਪਨਸਪ, ਸ੍ਰੀ ਦਿਲਰਾਜ ਸਿੰਘ, ਆਈ.ਏ.ਐਸ. ਅਤੇ ਹੋਰ ਪਨਸਪ ਦੇ ਉੱਚ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਸ੍ਰੀ ਆਸ਼ੂ ਨੇ ਕਿਹਾ ਕਿ ਪਨਸਪ ਵੱਲੋਂ ਇਸ ਆਟੇ ਵਿੱਚ ਪੰਜਾਬ ਰਾਜ ਦੀ ਉੱਚ ਮਿਆਰੀ ਕਣਕ ਵਰਤੀ ਗਈ ਹੈ। ਉਹਨਾਂ ਕਿਹਾ ਕਿ ਪਨਸਪ ਵੱਲੋਂ ਨਾ-ਮਾਤਰ ਲਾਭ ਰੱਖਦੇ ਹੋਏ ਇਸ ਚੱਕੀ ਆਟੇ ਦੀ ਸ਼ੁਰੂਆਤੀ ਕੀਮਤ 25 ਰੁਪਏ ਪ੍ਰਤੀ ਕਿਲੋ ਰੱਖੀ ਗਈ ਹੈ ਅਤੇ ਖਪਤਕਾਰਾਂ ਨੂੰ ਇਸ ਕਿਫ਼ਾਇਤੀ ਕੀਮਤ ‘ਤੇ ਵੇਚਣ ਦਾ ਫੈਸਲਾ ਲਿਆ ਗਿਆ ਹੈ।
ਖੁਰਾਕ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਮਿਆਰੀ ਆਟਾ ਕਿਫ਼ਾਇਤੀ ਕੀਮਤਾਂ ‘ਤੇ ਮੁਹੱਈਆ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans