Menu

ਸਾਰੇ ਯੋਗ ਵਿਅਕਤੀ ਜਲਦੀ ਤੋਂ ਜਲਦੀ ਕੋਵਿਡ-19 ਟੀਕਾਕਰਨ ਕਰਵਾਉਣ-ਡਿਪਟੀ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ, 15 ਅਪ੍ਰੈਲ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਦੇ ਵੱਧਦੇ ਪ੍ਰਸਾਰ ਨੂੰ ਦੇਖਦੇ ਹੋਏ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ 45 ਸਾਲ ਤੋਂ ਉੱਪਰ ਦੀ ਉਮਰ ਵਾਲੇ ਸਾਰੇ ਵਿਅਕਤੀ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਤਾਂ ਜ਼ੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਜਿਸ ਕਿਸੇ ਵੀ ਵਿਆਕਤੀ ਨੂੰ ਬੁਖ਼ਾਰ, ਖਾਸੀ, ਸਾਹ ਲੈਣ ਵਿੱਚ ਤਕਲੀਫ਼, ਸਰਦੀ, ਜ਼ੁਕਾਮ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਕੋਰੋਨਾ ਟੈੱਸਟ ਜ਼ਰੂਰ ਕਰਵਾਏ। ਉਨ੍ਹਾਂ ਕਿਹਾ ਕਿ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਲੱਗਣ ਨਾਲ ਅਸੀਂ ਆਪ, ਆਪਣੇ ਪਰਿਵਾਰ ਅਤੇ ਸਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਟੀਕਾਕਰਨ ਕਰਨ ਦੇ ਨਾਲ-ਨਾਲ ਮੂੰਹ `ਤੇ ਸਹੀ ਤਰੀਕੇ ਨਾਲ ਮਾਸਕ ਲਾਜ਼ਮੀ ਪਾਇਆ ਜਾਵੇ, ਸਮੇਂ ਸਮੇਂ ਤੇ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਧੋਤਾ ਜਾਵੇ, ਘੱਟ ਤੋਂ ਘੱਟ 6 ਫੁੱਟ ਦੀ ਸਰੀਰਕ ਦੂਰੀ ਬਣਾ ਕੇ ਰੱਖੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿਖੇ ਹੁਣ ਤੱਕ 5128 ਵਿਅਕਤੀ ਕਰੋਨਾ ਪਾਜੀਟਿਵ ਆਏ ਹਨ ਜਿਸ ਵਿਚੋਂ 4486 ਜਣੇ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਿਥੇ ਅੱਜ 67 ਜਣੇ ਪਾਜੀਟਿਵ ਆਏ ਹਨ ਉਥੇ 33 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 547 ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 95 ਜਣਿਆਂ ਦੀ ਮੌਤ ਹੋ ਚੁੱਕੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans