Menu

ਆਕਸੀਜ਼ਨ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਡੀਸੀ ਬਠਿੰਡਾ

ਬਠਿੰਡਾ, 19 ਅਪ੍ਰੈਲ: ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਜਿਲ੍ਹੇ ਦੇ ਉਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਕਸੀਜਨ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਕੋਵਿਡ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਕੈਂਪਾਂ ਦੌਰਾਨ ਵੱਧ ਤੋਂ ਵੱਧ ਕਰੋਨਾ ਸੈਂਪਲਿੰਗ ਅਤੇ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਵੈਕਸੀਨੇਸ਼ਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ-19 ਸਬੰਧੀ ਪਿੰਡ ਪੱਧਰ ਤੇ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਅਤੇ ਕੋਰੋਨਾ ਟੈਸਟਿੰਗ ਕੀਤੀ ਜਾਣੀ ਲਾਜ਼ਮੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਸਬੰਧੀ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਨਾਲ ਹੀ ਉਨ੍ਹਾਂ ਕੋਰੋਨਾ ਸਬੰਧੀ ਜਰੂਰੀ ਹਦਾਇਤਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ ਅਤੇ ਇਹ ਵੀ ਸਪੱਸ਼ਟ ਕੀਤਾ ਕਿ ਕੋਵਿਡ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਐਸ.ਡੀ.ਐਮ. ਬਠਿੰਡਾ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ. ਤਲਵੰਡੀ ਸਾਬੋ ਵਰਿੰਦਰ ਸਿੰਘ, ਐਸ.ਪੀ. ਹੈਡਕੁਆਰਟਰ ਸੁਰਿੰਦਰਪਾਲ ਸਿੰਘ, ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ, ਸੈਕਟਰੀ ਰੈਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਹਾਈ ਕੋਰਟ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40085 posts
  • 0 comments
  • 0 fans