Menu

ਐਸ.ਸੀ. ਕਮਿਸ਼ਨ ਵਲੋਂ ਦਲਿਤ ਵਿਅਕਤੀ ਨੂੰ ਪਿੰਡੋਂ ਬਾਹਰ ਕੱਢਣ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਬਠਿੰਡਾ ਨੂੰ ਕਾਰਵਾਈ ਦੇ ਹੁਕਮ

ਚੰਡੀਗੜ, 19 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਠਿੰਡਾ ਜ਼ਿਲੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਪੁੱਤਰ ਲਾਲ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਐਸ.ਐਸ.ਪੀ. ਬਠਿੰਡਾ ਹੁਕਮ ਕੀਤੇ ਹਨ ਕਿ ਪਿੰਡ ਦੀ ਗ੍ਰਾਮ ਸਭਾ ਵਲੋਂ ਸ਼ਿਕਾਇਤਕਰਤਾ ਵਿਰੁੱਧ ਕੀਤੀ ਗਈ ਗ਼ੈਰ-ਸੰਵਿਧਾਨਕ ਕਾਰਵਾਈ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਰਾਮ ਸਿੰਘ ਦਾ ਉਸਦੇ ਘਰ ਵਿੱਚ ਮੁੜ ਵਸੇਬਾ ਕਰਵਾਇਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਬਠਿੰਡਾ ਜ਼ਿਲੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਪੁੱਤਰ ਲਾਲ ਸਿੰਘ ਨੇ ਕਮਿਸ਼ਨ ਕੋਲ ਹਲਫੀਆ ਬਿਆਨ ਰਾਹੀਂ ਸ਼ਿਕਾਇਤ ਕੀਤੀ ਸੀ ਕਿ ਚੋਰੀ ਦੇ ਦੋਸ਼ ਹੇਠ ਪਿੰਡ ਦੀ ਗ੍ਰਾਮ ਸਭਾ ਵਲੋਂ ਉਸਨੂੰ ਲਿਖਤੀ ਨੋਟਿਸ ਭੇਜਿਆ ਗਿਆ ਸੀ ਕਿ ਉਹ 7 ਦਿਨਾਂ ਆਪਣਾ ਪਿੰਡ ਵਿਚਲਾ ਘਰ ਛੱਡ ਕੇ ਚਲਾ ਜਾਵੇ ਨਹੀਂ ਤਾਂ ਉਸਦਾ ਸਮਾਨ ਚੁੱਕ ਕੇ ਪਿੰਡ ਤੋਂ ਬਾਹਰ ਰੱਖ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੇ ਕਿਹਾ ਕਿ ਇਸ ਗੱਲ ਨੂੰ ਬੀਤਿਆਂ 1 ਸਾਲ ਹੋ ਗਿਆ ਹੈ ਅਤੇ ਇਸ ਕਰਕੇ ਮੈਂ ਆਪਣਾ ਪਿੰਡ ਛੱਡਕੇ ਬਾਹਰ ਰਹਿਣ ਲਈ ਮਜਬੂਰ ਹਾਂ । ਜਿਸਦੇ ਕਾਰਨ ਮੇਰੇ ਬੱਚਿਆਂ ਦੀ ਪੜਾਈ ਵੀ ਛੁੁੱਟ ਗਈ ਹੈ।
ਉਹਨਾਂ ਦੱਸਿਆ ਕਿ ਇਸ ਸਬੰਧੀ ਸ਼ਿਕਾਇਤਕਰਤਾ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਵੀ ਸ਼ਿਕਾਇਤ ਕੀਤੀ ਸੀ ਜਿਸ ਦੀ ਇਨਕੁਆਇਰੀ ਉੱਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲਾ ਪ੍ਰੀਸ਼ਦ ਬਠਿੰਡਾ ਵਲੋਂ ਕੀਤੀ ਗਈ ਅਤੇ ਮੇਰੀ ਦਰਖ਼ਾਸਤ ਨੂੰ ਬੇਬੁੁਨਿਆਦ ਦੱਸ ਕੇ ਦਾਖ਼ਲ ਦਫ਼ਤਰ ਕਰ ਦਿੱਤਾ ਗਿਆ। ਤੇਜਿੰਦਰ ਕੌਰ ਨੇ ਦੱਸਿਆ ਕਿ ਇਸ ’ਤੇ ਕਮਿਸ਼ਨ ਨੇ ਕਾਰਵਾਈ ਕਰਦਿਆਂ ਗਿਆਨ ਚੰਦ ਅਤੇ ਪ੍ਰਭਦਿਆਲ ਦੀ ਦੋ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਜਿਸ ਵਲੋਂ ਮੌਕੇ ’ਤੇ ਜਾ ਕੇ ਪੜਤਾਲ ਕੀਤੀ ਗਈ ਅਤੇ ਦੋਸ਼ਾਂ ਨੂੰ ਸਹੀ ਪਾਇਆ ਗਿਆ ਅਤੇ ਪਿੰਡ ਦੇ ਸਰਪੰਚ ਨੇ ਮੌਕੇ ’ਤੇ ਬਿਆਨ ਦਿੱਤਾ ਕਿ ਪਿੰਡ ਦੇ ਹੋਰ ਮੁਹਤਬਰ ਵਿਅਕਤੀਆਂ ਨੇ ਮੈਨੂੰ ਮਜਬੂਰ ਕਰਕੇ ਇਹ ਹੁਕਮ ਜਾਰੀ ਕਰਵਾਇਆ ਸੀ।
ਉਹਨਾਂ ਦੱਸਿਆ ਕਿ ਰਾਮ ਸਿੰਘ ਦਾ ਮਾਮਲਾ ਅੱਤਿਆਚਾਰ ਨਿਵਾਰਨ ਐਕਟ 1989 ਸੋਧਿਤ 2018 ਦੀ ਧਾਰਾ 3(1)(ਜ਼ੈਡ) ਦੇ ਘੇਰੇ ਵਿੱਚ ਆਉਂਦਾ ਹੈ। ਇਸ ਲਈ ਇਸ ਮਾਮਲੇ ਵਿੱਚ ਮਾਮਲੇ ਵਿੱਚ ਸ਼ਾਮਲ ਵਿਅਕਤੀ ਜਿਹਨਾਂ ਵਲੋਂ ਮਤਾ ਪਾਸ ਕੀਤਾ ਗਿਆ ਅਤੇ ਡੀ.ਏ. ਲੀਗਲ ਦੀ ਰਾਏ ਲੈ ਕੇ ਪੰਚਾਇਤ ਸਕੱਤਰ ਜਿਸਨੇ ਇਹ ਮਤਾ ਲਿਖਿਆ ਅਤੇ ਰਾਮ ਸਿੰਘ ਵਲੋਂ ਕੀਤੀ ਗਈ ਸ਼ਿਕਾਇਤ ਨੂੰ ਦਾਖ਼ਲ ਦਫ਼ਤਰ ਕਰਨ ਵਾਲੇ ਜ਼ਿਲਾ ਪ੍ਰੀਸ਼ਦ ਦੇ ਅਧਿਕਾਰੀ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਪੀੜਤ ਵਿਅਕਤੀ ਨੂੰ ਲਿਆ ਕੇ ਉਸਦੇ ਪਿੰਡ ਵਿੱਚ ਮੁੜ ਵਸੇਬਾ ਕਰਵਾਏ ਅਤੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੀੜਤ ਨੂੰ ਮੁਆਵਜ਼ਾ ਸਕੀਮ ਤਹਿਤ ਬਣਦਾ ਮੁਆਵਜ਼ਾ ਦੇਵੇ। ਉਹਨਾਂ ਕਿਹਾ ਕਿ ਇਸ ਸਬੰਧੀ ਐਕਸ਼ਨ ਟੇਕਨ ਰਿਪੋਰਟ ਮਿਤੀ 10-5-2021 ਨੂੰ ਜ਼ਿੰਮੇਵਾਰ ਅਧਿਕਾਰੀ ਰਾਹੀਂ ਕਮਿਸ਼ਨ ਕੋਲ ਪੇਸ਼ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans