Menu

ਜ਼ਿਲਾ ਸੰਗਰੂਰ ਦੀਆਂ ਮੰਡੀਆਂ ’ਚ 6 ਲੱਖ 70 ਹਜ਼ਾਰ 541 ਮੀਟਰਕ ਟਨ ਕਣਕ ਦੀ ਹੋਈ ਖਰੀਦ, 94 ਕਰੋੜ 76 ਲੱਖ ਦੀ ਹੋਈ ਸਿੱਧੀ ਅਦਾਇਗੀ -ਡਿਪਟੀ ਕਮਿਸ਼ਨਰ

ਸੰਗਰੂਰ, 20 ਅਪ੍ਰੈਲ: ਜ਼ਿਲਾ ਸੰਗਰੂਰ ਦੀਆਂ ਮੰਡੀਆਂ ਵਿੱਚ ਕਣਕ ਦੀ ਚਲ ਰਹੀ ਖਰੀਦ ਪ੍ਰਕਿਰਿਆ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਖਰੀਦ ਕਾਰਜ਼ਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੁੱਚੀ ਖਰੀਦ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ 19 ਅਪ੍ਰੈਲ ਤੱਕ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ’ਚ 7 ਲੱਖ 15 ਹਜ਼ਾਰ 270 ਮੀਟਰਕ ਟਨ ਕਣਕ ਦੀ ਆਮਦ ਹੋਈ ਅਤੇ ਖਰੀਦ ਏਜੰਸੀਆਂ ਵੱਲੋਂ 6 ਲੱਖ 70 ਹਜ਼ਾਰ 541 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨਾਂ ਦੱਸਿਆ ਕਿ ਪਨਗਰੇਨ ਵੱਲੋਂ 3 ਲੱਖ 13 ਹਜ਼ਾਰ 385 ਮੀਟਰਕ ਟਨ, ਮਾਰਕਫੈੱਡ ਵੱਲੋਂ 1 ਲੱਖ 36 ਹਜ਼ਾਰ 940 ਮੀਟਰਕ ਟਨ, ਪਨਸਪ ਵੱਲੋਂ 1 ਲੱਖ 45 ਹਜ਼ਾਰ 140 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 69 ਹਜ਼ਾਰ 215 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 5861 ਮੀਟਰਕ ਟਨ ਕਣਕ ਦੀ ਖਰੀਦ ਹੁਣ ਤੱਕ ਕੀਤੀ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਕਣਕ ਦੀ 2 ਲੱਖ 88 ਹਜ਼ਾਰ 630 ਮੀਟਰਕ ਟਨ ਦੀ ਲਿਫਟਿੰਗ ਅਤੇ 94 ਕਰੋੜ 76 ਲੱਖ ਰੁਪਏ ਦੀ ਕਿਸਾਨਾਂ ਦੇ ਖਾਤਿਆਂ ’ਚ ਸਿੱਧੀ ਅਦਾਇਗੀ ਹੋ ਚੁੱਕੀ ਹੈ। ਜ਼ਿਲਾ ਮੰਡੀ ਅਫ਼ਸਰ ਜਸਪਾਲ ਸਿੰਘ ਘੁਮਾਣ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਚਨਬੱਧ ਹੈ। ਉਨਾਂ ਕਿਹਾ ਕਿ ਜ਼ਿਲੇ ਅੰਦਰ ਆਰਜ਼ੀ ਤੌਰ ’ਤੇ ਸਥਾਪਤ ਕੀਤੇ ਖਰੀਦ ਕੇਂਦਰ ਕੋਵਿਡ ਦੇ ਮੱਦੇਨਜ਼ਰ ਭੀੜ ਨੂੰ ਘਟਾਉਣ ਲਈ ਕਾਫ਼ੀ ਲਾਹੇਵੰਦ ਸਾਬਿਤ ਹੋ ਰਹੇ ਹਨ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40425 posts
  • 0 comments
  • 0 fans