Menu

ਗਿਆਰਵੇਂ ਦਿਨ ਤੱਕ ਸੰਗਰੂਰ ਜ਼ਿਲ੍ਹੇ ’ਚ 7 ਲੱਖ 6 ਹਜਾਰ 447 ਮੀਟਰਕ ਟਨ ਕਣਕ ਦੀ ਖਰੀਦ- ਡਿਪਟੀ ਕਮਿਸ਼ਨਰ

ਸੰਗਰੂਰ, 21ਅਪ੍ਰੈਲ: ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਅੰਦਰ ਬਾਰਦਾਨੇ ਦੀ ਕੋਈ ਘਾਟ ਨਹੀ ਹੈ ਰਾਜ ਸਰਕਾਰ ਵੱਲੋਂ ਆੜ੍ਹਤੀਆਂ ਨੂੰ ਬੀ. ਕਲਾਸ ਬਾਰਦਾਨਾ ਵਰਤਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ। ਆੜ੍ਹਤੀਆਂ ਨੂੰ ਬਾਰਦਾਨੇ ਦੀ ਅਦਾਇਗੀ ਲਈ ਪੰਜਾਬ ਸਰਕਾਰ ਵੱਲੋਂ 210 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਮਵੀਰ ਨੇ ਜ਼ਿਲ੍ਹਾ ਸੰਗਰੂਰ ਅੰਦਰ ਚਲ ਰਹੀ ਖਰੀਦ ਪ੍ਰਕਿਰਿਆਂ ’ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ’ਚ 10 ਅਪ੍ਰੈਲ ਤੋਂ ਸ਼ੁਰੂ ਹੋਈ ਕਣਕ ਦੀ ਖਰੀਦ ਦੌਰਾਨ 11ਵੇਂ ਦਿਨ ਤੱਕ ਵੱਖ-ਵੱਖ ਮੰਡੀਆਂ ’ਚ 7 ਲੱਖ 50 ਹਜ਼ਾਰ 110 ਮੀਟਰਕ ਟਨ ਕਣਕ ਪਹੁੰਚੀ ਜਿਸ ਵਿੱਚੋ ਖਰੀਦ ਏਂਜਸੀਆਂ ਵੱੱਲੋਂ 7 ਲੱਖ 6 ਹਜ਼ਾਰ 447 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ, ਜਦਕਿ ਪਿਛਲੇ ਸਾਲ ਇਸੇ ਦਿਨ ਕਣਕ ਦੀ ਖਰੀਦ 1 ਲੱਖ 80 ਹਜ਼ਾਰ ਮੀਟਰਕ ਟਨ ਸੀ। ਡੀਸੀ ਰਾਮਵੀਰ ਨੇ ਕਿਹਾ ਕਿ ਮੰਡੀਆਂ ’ਚ ਹੁਣ ਤੱਕ 3 ਲੱਖ 34 ਹਜ਼ਾਰ 926 ਮੀਟਰਕ ਟਨ ਕਣਕ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ 275 ਕਰੋੜ 72 ਲੱਖ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਅਤੇ ਮੰਡੀਆਂ ’ਚ ਕਣਕ ਦੀ ਸਾਂਭ ਸੰਭਾਲ ਲਈ ਹਰੇਕ ਲੋਂੜੀਦੇ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 3 ਲੱਖ 25 ਹਜਾਰ 875 ਮੀਟਰਕ ਟਨ, ਮਾਰਕਫੈੱਡ ਵੱਲੋਂ 1 ਲੱਖ 46 ਹਜ਼ਾਰ 770 ਮੀਟਰਕ ਟਨ, ਪਨਸਪ ਵੱਲੋਂ 1 ਲੱਖ 51 ਹਜਾਰ 550 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 75 ਹਜਾਰ 515 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 6550 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans