ਸੰਗਰੂਰ, 21 ਅਪ੍ਰੈਲ: ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ ਅੱਜ 33 ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮ-ਆਈਸੋਲੇਸ਼ਨ ਚ ਸਿਹਤਯਾਬ ਹੋਏ। ਇਸ ਬਾਰੇ ਦੱਸਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਹੋਮਆਈਸੋਲੇਸ਼ਨ ਤੋਂ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੂੰ ਨਿਰੋਗ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਾਰੀ ਦਾ ਇਲਾਜ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਾਲ ਹੀ ਕੀਤਾ ਜਾ ਸਕਦਾ ਹੈ। ਇਸ ਲਈ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ। ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ।