ਫ਼ਾਜ਼ਿਲਕਾ, 25 ਅਪ੍ਰੈਲ: ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਮੰਡੀਆਂ ਵਿੱਖੇ 384259 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 373792 ਮੀਟਿ੍ਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਪ੍ਰਕਿਰਿਆ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਗੁਰਪ੍ਰੀਤ ਸਿਘ ਕੰਗ ਨੇ ਦੱਸਿਆ ਕਿ ਬੀਤੇ ਦਿਨ ਸ਼ਨੀਵਾਰ 24 ਅਪ੍ਰੈਲ ਤੱਕ 373792 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਿਸ ਵਿਚੋਂ ਪਨਗਰੇਨ ਵੱਲੋਂ 102287 ਮੀਟਿ੍ਰਕ ਟਨ, ਐਫ.ਸੀ.ਆਈ ਵੱਲੋਂ 32575 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 95437 ਮੀਟਿ੍ਰਕ ਟਨ, ਪਨਸਪ ਵੱਲੋਂ 93210 ਮੀਟਿ੍ਰਕ ਟਨ ਅਤੇ ਪੰਜਾਬ ਵੇਅਰਹਾਊਸ ਵੱਲੋਂ 50283 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।