ਬਠਿੰਡਾ, 25 ਅਪ੍ਰੈਲ: ਹੁਣ ਤੱਕ 73.68 ਫ਼ੀਸਦੀ ਕਣਕ ਦੀ ਖ਼ਰੀਦ ਤੇ 76 ਫ਼ੀਸਦੀ ਅਦਾਇਗੀ ਹੋ ਚੁੱਕੀ ਹੈ। ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਵੱਖ-ਵੱਖ ਖਰੀਦ ਕੇਂਦਰਾਂ ਚ ਕਰੀਬ 582370 ਮੀਟਿ੍ਰਕ ਟਨ ਕਣਕ ਦੀ ਆਮਦ ਅਤੇ 519825 ਮੀਟਿ੍ਰਕ ਟਨ ਕਣਕ ਦੀ ਖਰੀਦ ਹੋਈ ਹੈ। ਇਸ ਤੋਂ ਇਲਾਵਾ 289384 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਹੋਈ। ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲੇ ਦੀਆਂ ਅਨਾਜ ਮੰਡੀਆਂ ਤੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਸਮੇਂ ਸਿਰ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਸਾਂਝੀ ਕੀਤੀ। ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ’ਚ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 166108 ਮੀਟਿ੍ਰਕ ਟਨ, ਮਾਰਕਫੈਡ ਨੇ 116855 ਮੀਟਿ੍ਰਕ ਟਨ, ਪਨਸਪ ਨੇ 130475 ਮੀਟਿ੍ਰਕ ਟਨ, ਵੇਅਰ ਹਾਊਸ ਨੇ 88795 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਨੇ 17592 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।