Menu

ਅੰਮ੍ਰਿਤਸਰ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਵਿਚ ਪਨਗਰੇਨ ਏਜੰਸੀ ਮੋਹਰੀ

ਅੰਮ੍ਰਿਤਸਰ, 25 ਅਪ੍ਰੈਲ: ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟ੍ਰਿਕ ਟਨ ਤੋਂ ਜਿਆਦਾ ਪਹੁੰਚ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 167328 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਬਰਸਾਤੀ ਮੌਸਮ ਤੋ ਬਾਅਦ ਹੁਣ ਕਣਕ ਦੀ ਖਰੀਦ ਵਿਚ ਕਾਫੀ ਤੇਜੀ ਪਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਦਾ ਕੰਮ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 100.56 ਕਰੋੜ ਰੁਪਏ ਦੀ ਅਦਾਇਗੀ ਆਨਲਾਈਨ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਸਮ ਵਿਚ ਆਈ ਵਿਪਰੀਤ ਤਬਦੀਲੀ ਦੇ ਬਾਵਜੂਦ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਜਿਸ ਗਤੀ ਨਾਲ ਕਣਕ ਦੀ ਆਮਦ ਹੋ ਰਹੀ ਹੈ, ਉਸੇ ਗਤੀ ਨਾਲ ਕਣਕ ਦੀ ਖ਼ਰੀਦ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦਾ ਭੁਗਤਾਨ ਲਗਾਤਾਰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।

ਵੱਖ-ਵੱਖ ਏਜੰਸੀਆਂ ਵੱਲੋਂ ਹੁਣ ਤੱਕ 167328 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪਨਗ੍ਰੇਨ ਏੰਜੰਸੀ ਹੁਣ ਤੱਕ ਜ਼ਿਲੇ੍ਹ ਵਿਚ ਕਣਕ ਦੀ ਖਰੀਦ ਵਿਚ ਮੋਹਰੀ ਰਹੀ ਹੈ ਅਤੇ ਇਸ ਏਜੰਸੀ ਵੱਲੋਂ ਹੁਣ ਤੱਕ 50583 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਇਸੇ ਤਰਾ੍ਹ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 181953 ਮੀਟ੍ਰਿਕ ਟਨ ਕਣਕ ਵਿਚੋਂ ਮਾਰਕਫੈੱਡ ਵੱਲੋਂ 50299 ਮੀਟ੍ਰਿਕ ਟਨ, ਪਨਸਪ ਵੱਲੋਂ 38253 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 16202 ਮੀਟ੍ਰਿਕ ਟਨ ਅਤੇ ਐਫ. ਸੀ. ਆਈ ਵੱਲੋਂ 11891 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਖਹਿਰਾ ਨੇ ਦੱਸਿਆ ਕਿ ਪਨਗਰੇਨ ਏਜੰਸੀ ਵਲੋ ਕਿਸਾਨਾਂ ਨੂੰ 31.22 ਕਰੋੜ, ਮਾਰਕਫੈਡ ਵਲੋ 42.52 ਕਰੋੜ ਰੁਪਏ, ਪਨਸਪ ਵਲੋ 15.66 ਕਰੋੜ ਰੁਪਏ, ਵੇਅਰਹਾਊਸ ਵਲੋ 10.82 ਕਰੋੜ ਰੁਪਏ ਅਤੇ ਐਫ ਸੀ ਆਈ ਵਲੋ 0.34 ਕਰੋੜ ਰੁਪਏ ਦੀ ਅਦਾਇਗੀ ਕਣਕ ਦੀ ਖਰੀਦ ਵਜੋ ਕੀਤੀ ਗਈ ਹੈ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans