Menu

ਜ਼ਿਲੇ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਫਸਲ ਦੀ ਆਮਦ ਵਧੀ- ਖਰੀਦ ਤੇ ਚੁਕਾਈ ਵਿਚ ਆਈ ਤੇਜ਼ੀ

ਗੁਰਦਾਸਪੁਰ, 25 ਅਪ੍ਰੈਲ: ਜ਼ਿਲੇ ਦੀਆਂ ਦਾਣਾ ਮੰਡੀਆਂ ਵਿਚ ਮੌਸ਼ਮ ਦੇ ਸਾਫ ਹੋਣ ਤੋਂ ਬਾਅਦ ਫਸਲ ਦੀ ਆਮਦ ਵਿਚ ਤੇਜ਼ੀ ਆਈ ਹੈ ਤੇ ਜ਼ਿਲਾ ਪ੍ਰਸ਼ਾਸਨ ਵਲੋਂ ਫਸਲ ਦੀ ਖਰੀਦ ਤੇ ਚੁਕਾਈ ਦੇ ਕੀਤੇ ਪੁਖਤਾ ਪ੍ਰਬੰਧਾ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਨੇ ਦੱਸਿਆ ਕਿ ਮੋਸਮ ਖਰਾਬ ਹੋਣ ਕਾਰਨ ਪਿਛਲੇ ਦੋ-ਤਿੰਨ ਦਿਨ ਮੰਡੀਆਂ ਵਿਚ ਫਸਲ ਦੀ ਆਮਦ ਪ੍ਰਭਾਵਿਤ ਹੋਈ ਸੀ ਪਰ ਹੁਣ ਦੁਬਾਰਾ ਮੰਡੀਆਂ ਵਿਚ ਫਸਲ ਆਉਣੀ ਸ਼ੁਰੂ ਹੋ ਗਈ ਹੈ ਤੇ ਖਰੀਦ ਏਜੰਸੀਆਂ ਵਿਚ ਨਿਸ਼ਚਿਤ ਸਮੇਂ ਅੰਦਰ ਫਸਲ ਦੀ ਖਰੀਦ ਤੇ ਚੁਕਾਈ ਨੂੰ ਯਕੀਨੀ ਬਣਾਇਆ ਗਿਆ ਹੈ। ਜ਼ਿਲ੍ਹਾ ਮੰਡੀ ਅਫਸਰ ਨੇ ਅੱਗੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ 239174 ਮੀਟਰਕ ਟਨ ਕਣਕ ( 24 ਅਪ੍ਰੈਲ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 226366 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 68516 ਮੀਟਰਕ ਟਨ, ਮਾਰਕਫੈੱਡ ਵਲੋਂ 61456 ਮੀਟਰਕ ਟਨ, ਪਨਸਪ ਵਲੋਂ 46850 ਮੀਟਰਕ ਟਨ, ਵੇਅਰਹਾਊਸ ਵਲੋਂ 32465 ਅਤੇ ਐਫ.ਸੀ.ਆਈ ਵਲੋਂ 17079 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ 240 ਕਰੋੜ 33 ਲੱਖ ਰੁਪਏ ਦੀ ਉਨਾਂ ਦੇ ਖਾਤੇ ਵਿਚ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ । ਬਾਰਸ਼ ਕਾਰਨ ਫਸਲ ਦੀ ਚੁਕਾਈ ਪ੍ਰਭਾਵਿਤ ਹੋਈ ਸੀ ਤੇ 36 ਫੀਸਦ ਫਸਲ ਦੀ ਚੁਕਾਈ ਹੋ ਸਕੀ ਸੀ ਪਰ ਹੁਣ ਮੰਡੀਆਂ ਵਿਚ ਫਸਲ ਦੀ ਚੁਕਾਈ ਵਿਚ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਮੰਡੀਆਂ ਵਿਚ ਆਉਣ ਵਾਲੀ ਫਸਲ ਸਬੰਧੀ ਕੋਈ ਮੁਸ਼ਕਿਲ ਪੇਸ਼ ਨਾਲ ਆਵੇ। ਉਨਾਂ ਦੱਸਿਆ ਕਿ ਖਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ ਜ਼ਿਲੇ ਅੰਦਰ 5 ਲੱਖ 15 ਹਜ਼ਾਰ 94 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਵੀ ਏਨੀ ਕਣਕ ਦੀ ਮੰਡੀਆਂ ਵਿਚ ਆਮਦ ਹੋਣ ਦੀ ਆਸ ਹੈ। ਉਨਾਂ ਅੱਗੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸੁਚਾਰੂ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਰੋਨਾ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans