Menu

ਕਰੋਨਾ ਮਹਾਂਮਾਰੀ ਦੀ ਰੋਕਥਾਮ ਚ ਪਿੰਡਾਂ ਦੇ ਸਰਪੰਚ ਤੇ ਸਹਿਯੋਗੀ ਸੰਸਥਾਵਾਂ ਪਾ ਰਹੀਆਂ ਹਨ ਵਿਸ਼ੇਸ਼ ਯੋਗਦਾਨ

  ਬਠਿੰਡਾ, 26 ਅਪ੍ਰੈਲ (ਗੁਰਜੀਤ,ਫੋਟੋ : ਰਾਮ ਸਿੰਘ ਗਿੱਲ) – ਕਰੋਨਾ ਦੇ ਭਿਆਨਕ ਪ੍ਰਕੋਪ ਤੋਂ ਬਚਾਓ ਲਈ ਜਿੱਥੇ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਇਸ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਤੇ ਸਹਿਯੋਗੀ ਸੰਸਥਾਵਾਂ ਵਲੋਂ ਵੀ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਹਤ ਵਿਭਾਗ ਦੇ ਸਹਿਯੋਗ ਸਦਕਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਕੈਂਪ ਲਗਾ ਕੇ ਸੈਂਪਲਿੰਗ ਤੇ ਵੈਕਸੀਨੇਸ਼ਨ ਵੀ ਕੀਤੀ ਜਾ ਰਹੀ ਹੈ।

        ਇਸ ਦੌਰਾਨ ਸਿਹਤ ਵਿਭਾਗ ਦੁਆਰਾ ਗਠਿਤ ਕੀਤੀ ਟੀਮ ਨੇ ਜ਼ਿਲ੍ਹੇ ਦੇ ਪਿੰਡ ਬਿਲਾਹੜ ਬਿੰਝੂ ਵਿਖੇ ਕਰੋਨਾ ਵੈਕਸੀਨੇਸ਼ਨ ਸਬੰਧੀ ਇੱਕ ਵਿਸ਼ੇਸ਼ ਕੈਂਪ ਆਯੋਜਨ ਕੀਤਾ। ਕੈਂਪ ਦੌਰਾਨ ਪਿੰਡ ਦੇ ਸਰਪੰਚ ਸ਼੍ਰੀ ਸੰਦੀਪ ਸਿੰਘ ਨੇ ਕਰੋਨਾ ਵੈਕਸੀਨੇਸ਼ਨ ਕਰਵਾਉਣ ਉਪਰੰਤ ਦੱਸਿਆ ਕਿ ਇਹ ਵੈਕਸੀਨੇਸ਼ਨ ਸਰਕਾਰ ਵਲੋਂ ਸਾਡੇ ਹਿੱਤਾਂ ਨੂੰ ਮੁਖ ਰੱਖਦਿਆਂ ਲਗਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਰੋਨਾ ਵੈਕਸੀਨੇਸ਼ਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਪਿੰਡ ਦੇ ਸਰਪੰਚ ਨੇ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵੈਕਸੀਨ ਜ਼ਰੂਰ ਕਰਵਾਉਣ।

        ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਮੈਡਮ ਜਸਵਿੰਦਰ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਵੈਕਸੀਨੇਸ਼ਨ ਲਗਾਉਣ ਵਿਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਪੂਰਨ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬ ਸੈਂਟਰ ਅਧੀਨ ਤਿੰਨ ਪਿੰਡ ਬਿਲਾਹੜ ਬਿੰਝੂ, ਗੋਨਿਆਣਾ ਕਲਾਂ ਅਤੇ ਗੋਨਿਆਣਾ ਖੁਰਦ ਹਨ। ਉਨ੍ਹਾਂ ਕਿਹਾ ਕਿ ਇਸ ਸਬ ਸੈਂਟਰ ਵਿਖੇ ਰੋਜ਼ਾਨਾਂ 30 ਤੋਂ 40 ਡੋਜ਼ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੱਧ ਤੋਂ ਵੱਧ ਵੈਕਸੀਨੇਸ਼ਨ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਵੈਕਸੀਨੇਸ਼ਨ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਮਨ੍ਹਾਂ ਵਿਚ ਵੈਕਸੀਨੇਸ਼ਨ ਦਾ ਬੁਰਾ ਪ੍ਰਭਾਵ ਨਾ ਪਵੇ।

        ਕਮਿਊਨਿਟੀ ਹੈਲਥ ਅਫ਼ਸਰ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39825 posts
  • 0 comments
  • 0 fans