Menu

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਧੂਮ ਧਾਮ ਨਾਲ ਮਨਾਈ ਜਾਵੇਗੀ -ਡਿਪਟੀ ਕਮਿਸ਼ਨਰ ਫ਼ਾਜ਼ਿਲਕਾ

ਫ਼ਾਜ਼ਿਲਕਾ, 27 ਅਪ੍ਰੈਲ (ਰਿਤਿਸ਼) – ਦੇਸ਼ ਦੀ 75ਵੀਂ ਆਜ਼ਾਦੀ ਵਰ੍ਹੇਗੰਢ ਪੂਰੇ ਮੁਲਕ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ । ਇਸੇ ਲੜੀ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਵੀ 75 ਹਫ਼ਤਿਅਾਂ ਤਕ ਵੱਖ ਵੱਖ  ਸਮਾਗਮ ਕੀਤੇ ਜਾਣਗੇ ।ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਰਚੁਅਲ ਬੈਠਕ ਕੀਤੀ  ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ. ਅਰਵਿੰਦਪਾਲ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਪੂਰੇ ਜੋਸ਼, ਜਨੂੰਨ ਅਤੇ ਗੌਰਵ ਨਾਲ ਆਪਣੀ 75ਵੀਂ ਆਜ਼ਾਦੀ  ਵਰ੍ਹੇਗੰਢ ਮਨਾਏਗਾ ਅਤੇ ਇਸ ਸੰਬੰਧੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ ਵੱਖ ਵੱਖ ਵਿਭਾਗਾਂ ਵੱਲੋਂ ਸਮਾਗਮ ਕਰਕੇ ਦੇਸ਼ ਦੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਜਾਵੇਗਾ । ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਇਸ ਸਬੰਧੀ ਆਪਣੀ ਹਫ਼ਤਾਵਾਰੀ ਪ੍ਰੋਗਰਾਮਾਂ ਦੀ ਯੋਜਨਾਬੰਦੀ ਉਲੀਕ ਕੇ ਸੂਚਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਵਿਭਾਗਾਂ ਦੀਆਂ ਪ੍ਰਾਪਤੀਆਂ ਅਤੇ ਸਰਕਾਰ ਦੀਆਂ ਪਾਲਿਸੀ ਪਹਿਲਕਦਮੀਆਂ ਦਾ ਪ੍ਰਗਟਾਵਾ ਝਲਕਣਾ ਚਾਹੀਦਾ ਹੈ  । ਇਨ੍ਹਾਂ ਸਮਾਗਮਾਂ ਵਿੱਚ ਸਮਾਜਿਕ ਭਾਗੀਦਾਰੀ ਵੀ ਯਕੀਨੀ ਬਣਾਈ ਜਾਵੇ ਤਾਂਕੀ ਆਮ ਲੋਕਾਂ ਨੂੰ ਵੀ ਇਨ੍ਹਾਂ ਆਜ਼ਾਦੀ ਜਸ਼ਨਾਂ ਵਿਚ ਸ਼ਾਮਲ ਕੀਤਾ ਜਾ ਸਕੇ  । ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਆਪਣੀਆਂ ਗਤੀਵਿਧੀਆਂ ਦਾ ਸਪਤਾਹਿਕ ਥੀਮ ਵੀ ਤਿਆਰ ਕਰੇਗਾ ਅਤੇ ਉਸੇ ਅਨੁਸਾਰ ਹਫ਼ਤਾ ਪਰ ਉਸ ਵਿਭਾਗ  ਦੀਆਂ ਗਤੀਵਿਧੀਆਂ ਉਸੇ ਥੀਮ ਤੇ ਕੇਂਦਰਤ ਰਹਿਣਗੀਆਂ    । ਇਸ ਤੋਂ ਬਿਨਾਂ ਸਮਾਜਿਕ ਅਤੇ ਸੱਭਿਆਚਾਰਕ ਸਮਾਗਮ ਵੀ ਹੋਣਗੇ ਅਤੇ ਵਿਭਾਗਾਂ ਦੀਆਂ ਵਿਗਿਆਨਕ ਪ੍ਰਾਪਤੀਆਂ ਵੀ ਇਨ੍ਹਾਂ ਜਸ਼ਨਾਂ ਵਿੱਚ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ  ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਸਹਾਇਕ ਕਮਿਸ਼ਨਰ ਜਨਰਲ ਇਨ੍ਹਾਂ ਸਮਾਗਮਾਂ ਤੇ ਜ਼ਿਲ੍ਹੇ ਵਿਚ ਓਵਰਆਲ ਇੰਚਾਰਜ ਹੋਣਗੇ ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਵਿਭਾਗ ਵੱਲੋਂ ਸਵੈ ਰੱਖਿਆ ਸਬੰਧੀ ਇਸ ਦੌਰਾਨ ਲੜਕੀਆਂ ਨੂੰ  ਸਿਖਲਾਈ ਦਿੱਤੀ ਜਾਵੇਗੀ ਜਦਕਿ ਦਿਹਾਤੀ ਵਿਕਾਸ ਵਿਭਾਗ ਪੇਂਡੂ ਖੇਡਾਂ ਦੇ ਮੁਕਾਬਲੇ ਕਰਵਾਏਗਾ। ਸਿੱਖਿਆ ਵਿਭਾਗ ਵੱਲੋਂ ਬੈਠਕ ਵਿਚ ਦੱਸਿਆ ਗਿਆ ਕਿ ਉਨ੍ਹਾਂ ਨੂੰ ਐੱਸ. ਸੀ. ਈ. ਆਰ. ਟੀ. ਵੱਲੋਂ ਸਾਲ ਭਰ ਦਾ ਗਤੀਵਿਧੀ  ਕੈਲੰਡਰ ਪ੍ਰਾਪਤ ਹੋ ਗਿਆ ਹੈ ਜਿਸ ਅਨੁਸਾਰ ਵਿਭਾਗ ਵੱਲੋਂ  ਵਿਦਿਆਰਥੀਆਂ ਦੇ ਵੱਖ ਵੱਖ ਤਰ੍ਹਾਂ ਦੇ ਸਕੂਲ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਤੇ ਮੁਕਾਬਲੇ ਕਰਵਾਏ ਜਾਣਗੇ  ਤਾਂ ਜੋ ਸਾਡੀ ਨਵੀਂ ਪੀੜ੍ਹੀ ਨੂੰ ਆਜ਼ਾਦੀ ਅਤੇ ਲੋਕਤੰਤਰ ਦਾ ਮਹੱਤਵ ਸਮਝਾਇਆ ਜਾ ਸਕੇ  । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਾਕੀ ਵਿਭਾਗਾਂ ਨੂੰ ਵੀ ਆਪਣਾ ਗਤੀਵਿਧੀ ਕੈਲੰਡਰ ਤਿਆਰ ਕਰਨ ਦੀ ਹਦਾਇਤ ਕੀਤੀ  ।

ਇਸ ਬੈਠਕ ਵਿੱਚ ਹੋਰਨਾਂ ਤੋਂ ਇਲਾਵਾ ਏ ਡੀ ਸੀ (ਡੀ) ਸ੍ਰੀ ਨਵਲ ਰਾਮ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਕੰਵਰਜੀਤ ਸਿੰਘ  ਨੇ ਵੀ ਆਨਲਾਈਨ ਸ਼ਿਰਕਤ ਕੀਤੀ  ।

ਮਮਤਾ ਬੈਨਰਜੀ ਨੇ ਲਾਇਆ ਸੀਬੀਆਈ ਦਫਤਰ ਅੱਗੇ…

ਕੋਲਕਾਤਾ, 17 ਮਈ – ਬੰਗਾਲ ਦੇ ਨਾਰਦਾ ਕੇਸ ਵਿੱਚ ਇੱਕ ਵਾਰ ਫਿਰ ਤੋਂ ਸੀਬੀਆਈ ਨੇ ਜਾਂਚ ਤੇਜ ਕਰ ਦਿੱਤੀ…

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ…

ਚੰਡੀਗੜ੍ਹ, 15 ਮਈ- ਪੰਜਾਬ ਦੇ ਮੁੱਖ ਮੰਤਰੀ…

ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ…

ਚੰਡੀਗੜ੍ਹ, 15 ਮਈ- ਪੰਜਾਬ ਦੇ ਮੁੱਖ ਮੰਤਰੀ…

ਮਮਤਾ ਬੈਨਰਜੀ ਨੇ ਤੀਜੀ ਵਾਰ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ…

Listen Live

Subscription Radio Punjab Today

Our Facebook

Social Counter

  • 19386 posts
  • 1 comments
  • 0 fans

Log In