Menu

1 ਮਈ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਸੰਗਤਾਂ ਨਾਲ ਵਰਚੁਅਲ ਤੌਰ ’ਤੇ ਅਰਦਾਸ ’ਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 27 ਅਪ੍ਰੈਲ – ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 1 ਮਈ (ਸ਼ਨੀਵਾਰ) ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਵਰਚੁਅਲ ਤੌਰ ਤੇ ਸੰਗਤਾਂ ਨਾਲ ਅਰਦਾਸ ਚ ਸ਼ਾਮਲ ਹੋਣਗੇ।

ਇਸ ਇਤਿਹਾਸਕ ਮੌਕੇ ਪੂਰਾ ਦਿਨ ਚੱਲਣ ਵਾਲੇ ਪ੍ਰੋਗਰਾਮਾਂ ਦੇ ਵੇਰਵੇ ਬਿਆਨ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੁਰਪੁਰਬ ਸਮਾਗਮ ਸਵੇਰੇ 11 ਵਜੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਵਿਖੇ ਰਿਹਾਇਸ਼ ਤੋਂ ਅਰੰਭ ਹੋਣਗੇਜਿਸ ਦੌਰਾਨ ਭਾਈ ਗੁਰਮੀਤ ਸਿੰਘ ਸ਼ਾਂਤ ਗੁਰਮਤਿ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਪਿੱਛੋਂ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ 11.45 ਵਜੇ ਸ੍ਰੀ ਅਨੰਦ ਸਾਹਿਬ ਦੇ ਪਾਠ ਹੋਣਗੇ ਅਤੇ ਉਸ ਪਿੱਛੋਂ ਅਰਦਾਸ ਉਪਰੰਤ ਹੁਕਮਨਾਮਾ ਲਿਆ ਜਾਵੇਗਾ।

ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਸੈਰ ਸਪਾਟਾ ਮੰਤਰੀ ਵੱਲੋਂ ਇਸ ਮੌਕੇ ਦੁਪਹਿਰ 12.05 ਵਜੇ ਆਪਣੀ ਰਿਹਾਇਸ਼ ਤੋਂ ਸੰਬੋਧਨ ਕੀਤਾ ਜਾਵੇਗਾ ਅਤੇ ਉਸ ਪਿੱਛੋਂ 12.10 ਵਜੇ ਮੁੱਖ ਮੰਤਰੀ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਪਿੱਛੋਂ ਵੱਖੋ-ਵੱਖ ਟੀ.ਵੀ ਚੈਨਲਾਂ/ਡਿਜੀਟਲ ਪਲੈਟਫਾਰਮਾਂ ਉੱਤੇ ਵਿਸ਼ੇਸ਼ ਰੂਪ ਵਿਚ ਗੁਰਬਾਣੀ ਕੀਰਤਨ/ਗੁਰਮਤਿ ਸੰਗੀਤ ਦਾ ਸਿੱਧਾ ਪ੍ਰਸਾਰਨ ਹੋਵੇਗਾ। ਇਸ ਦੇ ਅਰੰਭ ਵਿਚ ਭਾਈ ਮਨਜੀਤ ਸਿੰਘ ਸ਼ਾਂਤ ਅਤੇ ਡਾ. ਨਿਵੇਦਿਤਾ ਉੱਪਲ ਵੱਲੋਂ ਗੁਰਮਤਿ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਇਸ ਪਿੱਛੋਂ ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇਭਾਈ ਸੁਖਜਿੰਦਰ ਸਿੰਘਭਾਈ ਅਰਵਿੰਦਰ ਸਿੰਘ ਨੂਰਭਾਈ ਤਾਰ ਬਲਬੀਰ ਸਿੰਘ ਅਤੇ ਭਾਈ ਬਲਵੰਤ ਸਿੰਘ ਨਾਮਧਾਰੀ ਵੱਲੋਂ ਦੁਪਹਿਰ 12.30 ਤੋਂ ਸ਼ਾਮ 7.30 ਵਜੇ ਤੱਕ ਕੀਰਤਨ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਇਨਾਂ ਇਤਿਹਾਸਕ ਜਸ਼ਨਾਂ ਦੀ ਨਿਗਰਾਨੀ ਲਈ ਸਥਾਪਤ ਕੀਤੀ ਕਾਰਜਕਾਰੀ ਕਮੇਟੀ ਵੱਲੋਂ 23 ਅਪ੍ਰੈਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਸ਼ਨ ਵਰਚੁਅਲ ਤੌਰ ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ ਕਿਉਂ ਜੋ ਸੂਬੇ ਵਿਚ ਕੋਵਿਡ ਦੇ ਮਾਮਲਿਆਂ ਵਿਚ ਬੇ-ਤਹਾਸ਼ਾ ਵਾਧਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਵੀ ਲੋਕਾਂ ਨੂੰ ਇਹ ਸਮਾਗਮ ਟੀ.ਵੀ. ਉੱਤੇ ਵੇਖ ਕੇ ਆਪਣੇ ਘਰਾਂ ਤੋਂ ਹੀ ਅਰਦਾਸ ਕਰਨ ਦੀ ਅਪੀਲ ਕੀਤੀ ਸੀ ਅਤੇ ਇਸ ਹੰਗਾਮੀ ਹਾਲਤ ਦੇ ਮੱਦੇਨਜ਼ਰ ਧਾਰਮਿਕ ਥਾਵਾਂ ਤੇ ਇਕੱਠ ਨਾ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਸੀ। 

ਦੁਬਈ ‘ਚ ਭਾਰੀ ਮੀਂਹ ਤੇ ਹੜ੍ਹ ਕਾਰਨ…

18 ਅਪ੍ਰੈਲ 2024: ਦੁਬਈ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਮੰਗਲਵਾਰ ਅਤੇ ਬੁੱਧਵਾਰ ਨੂੰ ਭਾਰਤ…

ਗੁਜਰਾਤ ਦੇ ਭਰੂਚ ‘ਚ ਭਗਵੰਤ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

ਸਲਮਾਨ ਖਾਨ ਦੇ ਘਰ ‘ਤੇ…

17 ਅਪ੍ਰੈਲ 2024- ਬਾਲੀਵੁੱਡ ਅਦਾਕਾਰ ਸਲਮਾਨ ਖਾਨ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39787 posts
  • 0 comments
  • 0 fans