ਬਠਿੰਡਾ, 27 ਅਪ੍ਰੈਲ(ਗੁਰਜੀਤ,ਫੋਟੋ : ਰਾਮ ਸਿੰਘ ਗਿੱਲ) – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁੁਣ ਤੱਕ 93825 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ।
ਉਨਾਂ ਅੱਗੇ ਦੱਸਿਆ ਕਿ ਇਨਾਂ ਵਿੱਚ 11841 ਹੈਲਥ ਵਰਕਰਜ਼, 19523 ਫਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 25401 ਵਿਅਕਤੀਆਂ ਨੂੰ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 22447 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।।
ਉਨਾਂ ਅੱਗੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 4384 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1478 ਨੂੰ ਦੂਜੀ ਡੋਜ਼, 15637 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2516 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 21212 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 2686 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 18354 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 2409 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
ਇਸੇ ਤਰਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 7051 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2499 ਨੂੰ ਦੂਜੀ ਡੋਜ਼, 3881 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 622 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 4198 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1385 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 4289 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1224 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।