Menu

911 ਕਰੋੜ ਰੁਪਏ ਦੀ ਲਾਗਤ ਵਾਲੇ ਪੇਂਡੂ ਵਿਕਾਸ ਪ੍ਰਾਜੈਕਟਾਂ ਨੂੰ ਲੀਹ ‘ਤੇ ਪਾਇਆ: ਮੁੱਖ ਸਕੱਤਰ ਵਿਨੀ ਮਹਾਜਨ

ਚੰਡੀਗੜ੍ਹ, 27 ਅਪ੍ਰੈਲ: ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਪੇਂਡੂ ਢਾਂਚਾ ਵਿਕਾਸ ਫੰਡ-27 ਤਹਿਤ ਨਾਬਾਰਡ ਕੋਲੋਂ ਸਹਾਇਤਾ ਪ੍ਰਾਪਤ ਕਰਨ ਵਾਸਤੇ ਅੱਜ 911 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀਆਂ ਤਰਜੀਹਾਂ ਮਿੱਥੀਆਂ ਗਈਆਂ। ਸੂਬੇ ਵਿੱਚ ਚੱਲ ਰਹੇ ਨਾਬਾਰਡ-ਫੰਡਿਡ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਉੱਚ-ਤਾਕਤੀ ਕਮੇਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਲਿਆ ਗਿਆ। ਪਹਿਲੀ ਵਾਰ ਵਾਧੂ ਉਧਾਰ ਸਮਰੱਥਾ ਹਾਸਲ ਕਰਕੇ ਪਿਛਲੇ ਸਾਲ ਦੇ ਮੁਕਾਬਲੇ ਸਾਲ-ਦਰ-ਸਾਲ 100 ਫ਼ੀਸਦੀ ਵਾਧਾ ਦਰਜ ਕਰਦਿਆਂ 2020-21 ਦੌਰਾਨ ਦਿਹਾਤੀ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਡੀ.ਐਫ) ਦੀ ਉਪਲੱਬਧਤਾ ਦੁੱਗਣੀ ਕਰਕੇ 600 ਕਰੋੜ ਰੁਪਏ ਕਰਨ ਲਈ ਵਿੱਤ ਅਤੇ ਹੋਰ ਸਬੰਧਤ ਵਿਭਾਗਾਂ ਅਤੇ ਨਾਬਾਰਡ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਚੱਲ ਰਹੇ ਸਾਰੇ ਬੁਨਿਆਦੀ ਢਾਂਚਾ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸਾਲ 2020-21 ਦੀਆਂ ਮੁੱਖ ਪ੍ਰਾਪਤੀਆਂ ਬਾਰੇ ਦੱਸਿਆਂ ਸੀ.ਜੀ.ਐਮ. ਨਾਬਾਰਡ ਸ੍ਰੀ ਰਾਜੀਵ ਸਿਵਾਚ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 2020-21 ਦੌਰਾਨ 563.63 ਕਰੋੜ ਰੁਪਏ ਦੀ ਆਰ.ਆਈ.ਡੀ.ਐਫ. ਸਹਾਇਤਾ ਨੂੰ ਪ੍ਰਵਾਨਗੀ ਦਿੱਤੀ ਗਈ ਜੋ 500 ਕਰੋੜ ਰੁਪਏ ਦੀ ਨਿਯਮਿਤ ਅਲਾਟਮੈਂਟ ਦਾ 112.73 ਫ਼ੀਸਦੀ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬੇ ਦੀ ਪਿਛਲੇ ਸਾਲ ਦੀ ਕਾਰਗੁਜ਼ਾਰੀ ਨੂੰ ਮੱਦੇਨਜ਼ਰ ਰੱਖਦਿਆਂ ਨਾਬਾਰਡ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਸੂਬੇ ਦੇ ਦਿਹਾਤੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ 700 ਕਰੋੜ ਰੁਪਏ ਦੀ ਵੰਡ ਕਰੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਮੌਜੂਦ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans