Menu

ਬੀਤੇ 24 ਘੰਟਿਆਂ ਦੌਰਾਨ 2856 ਦੇ ਲਏ ਸੈਂਪਲ ਤੇ 2910 ਵਿਅਕਤੀਆਂ ਦੇ ਲਗਾਈ ਕਰੋਨਾ ਵੈਕਸੀਨ : ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 28 ਅਪ੍ਰੈਲ – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਸਰਕਾਰੀ ਦਫ਼ਤਰ, ਸੇਵਾਂ ਤੇ ਸੁਵਿਧਾ ਕੇਂਦਰਾਂ, ਤਹਿਸੀਲ ਕੰਪਲੈਕਸ, ਪੁਲਿਸ ਨਾਕਿਆਂ ਤੇ ਉਦਯੋਗਿਕ ਇਕਾਈਆਂ ਵਿਚ ਜਾ ਕੇ ਕਰੋਨਾ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੀ ਲੜੀ ਤਹਿਤ ਬੀਤੇ 24 ਘੰਟਿਆਂ ਦੌਰਾਨ 2856 ਸੈਂਪਲ ਲਏ ਗਏ ਤੇ 2910 ਲੋਕਾਂ ਦੀ ਹੋਈ ਵੈਕਸੀਨੇਸ਼ਨ ਹੋਈ।

        ਡਿਪਟੀ ਕਮਿਸ਼ਨਰ ਨੇ ਬੀਤੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੀ ਗਈ ਸੈਂਪਲਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 707 ਵੱਖ-ਵੱਖ ਪੁਲਿਸ ਨਾਕਿਆਂ ਦੁਆਰਾ, 202 ਵੱਖ-ਵੱਖ ਦਫ਼ਤਰਾਂ ਵਿਚ ਆਉਣ ਵਾਲੇ ਵਿਅਕਤੀਆਂ, 242 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ, 1328 ਸਿਹਤ ਵਿਭਾਗ ਅਤੇ 377 ਪ੍ਰਾਈਵੇਟ ਹਸਪਤਾਲਾਂ ਵਲੋਂ ਸੈਂਪਲ ਲਏ ਗਏ।

        ਇਸੇ ਤਰ੍ਹਾਂ ਜ਼ਿਲ੍ਹੇ ਅੰਦਰ ਕੀਤੀ ਗਈ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 649 ਵੱਖ-ਵੱਖ ਉਦਯੋਗ ਕੇਂਦਰਾਂ ਚ ਕੰਮ ਕਰਦੇ ਮੁਲਾਜ਼ਮਾਂ, 270 ਪੇਂਡੂ ਤੇ 330 ਸ਼ਹਿਰੀ ਖੇਤਰਾਂ ਤੋਂ ਇਲਾਵਾ 1661 ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਚ ਲਗਾਏ ਗਏ ਵੱਖ-ਵੱਖ ਕੈਂਪਾਂ ਦੌਰਾਨ ਵੈਕਸੀਨੇਸ਼ਨ ਕੀਤੀ ਗਈ।

        ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans