ਬਠਿੰਡਾ, 29 ਅਪ੍ਰੈਲ (ਗੁਰਜੀਤ,ਫੋਟੋ : ਰਾਮ ਸਿੰਘ ਗਿੱਲ) – ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਕਰ ਰਹੀਆਂ ਏਜੰਸੀਆਂ ਦੇ ਅਧਿਕਾਰੀਆਂ ਕਿਹਾ ਕਿ ਕਣਕ ਦੀ ਖ਼ਰੀਦ ਤੇ ਲਿਫ਼ਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ’ਚ ਵੱਖ-ਵੱਖ ਏਜੰਸੀਆਂ ਵੱਲੋਂ ਹੁਣ ਤੱਕ 6 ਲੱਖ 76 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਵੱਖ-ਵੱਖ ਖਰੀਦ ਕੇਂਦਰਾਂ ਚ ਹੁਣ ਤੱਕ ਕਰੀਬ 714011 ਮੀਟਿ੍ਰਕ ਟਨ ਕਣਕ ਦੀ ਆਮਦ ਅਤੇ 676279 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ। ਇਸ ਤੋਂ ਇਲਾਵਾ 433896 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਵੀ ਹੋ ਗਈ ਹੈ।
ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਜ਼ਿਲ੍ਹੇ ਚ ਕੀਤੀ ਜਾ ਰਹੀ ਕਣਕ ਦੀ ਖ਼ਰੀਦ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 203017 ਮੀਟਿ੍ਰਕ ਟਨ, ਮਾਰਕਫੈਡ 161675 ਮੀਟਿ੍ਰਕ ਟਨ, ਪਨਸਪ 174415 ਮੀਟਿ੍ਰਕ ਟਨ, ਵੇਅਰ ਹਾਊਸ 112420 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਵਲੋਂ 24752 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।